Breaking News LIVE: ਨਵਜੋਤ ਸਿੱਧੂ ਨੇ ਭਰਿਆ ਕਾਂਗਰਸੀਆਂ 'ਚ ਜੋਸ਼, ਕੈਪਟਨ ਧੜਾ ਖਾਮੋਸ਼

Punjab Breaking News, 21 July 2021 LIVE Updates: ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਅੱਜ ਨਵਜੋਤ ਸਿੱਧੂ ਆਪਣੀ ਕਰਨ ਭੂਮੀ ਅੰਮ੍ਰਿਤਸਰ ਵਿਖੇ ਸ਼ਕਤੀ ਪ੍ਰਦਰਸ਼ਨ ਕਰਨਗੇ। ਉਨ੍ਹਾਂ ਪ੍ਰਧਾਨ ਵਜੋਂ ਅੱਜ ਪਹਿਲੀ ਮੀਟਿੰਗ ਬੁਲਾਈ ਹੈ।

ਏਬੀਪੀ ਸਾਂਝਾ Last Updated: 21 Jul 2021 11:22 AM
ਕੈਪਟਨ ਸਟੈਂਡ ਤੇ ਕਾਇਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਆਪਣਾ ਸਟੈਂਡ ਦੁਹਰਾਇਆ ਕਿ ਉਹ ਨਵਜੋਤ ਸਿੱਧੂ ਨੂੰ ਉਦੋਂ ਤੱਕ ਨਹੀਂ ਮਿਲਣਗੇ ਜਦੋਂ ਤੱਕ ਉਹ ਸੋਸ਼ਲ ਮੀਡੀਆ ’ਤੇ ਉਨ੍ਹਾਂ ਖਿਲਾਫ਼ ਕੀਤੇ ਅਪਮਾਨਜਨਕ ਹਮਲਿਆਂ ਲਈ ਜਨਤਕ ਤੌਰ ’ਤੇ ਮੁਆਫ਼ੀ ਨਹੀਂ ਮੰਗ ਲੈਂਦੇ।




 


ਸਿੱਧੂ ਦੇ ਹੱਕ 'ਚ ਡਟੇ ਵਿਧਾਇਕ

ਅੱਜ ਅੰਮ੍ਰਿਤਸਰ ਪਹੁੰਚੇ ਲੀਡਰਾਂ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਸਿੱਧੂ ਨੂੰ ਕੋਈ ਮਾਫੀ ਮੰਗਣ ਦੀ ਲੋੜ ਨਹੀਂ। ਵਿਧਾਇਕ ਮਦਨ ਲਾਲ ਜਲਾਲਪੁਰ, ਸੰਗਤ ਸਿੰਘ ਗਿਲਜ਼ੀਆਂ, ਪਰਗਟ ਸਿੰਘ ਤੇ ਜੋਗਿੰਦਰਪਾਲ ਨੇ ਕਿਹਾ ਕਿ ਸਿੱਧੂ ਨੂੰ ਮਾਫੀ ਮੰਗਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਹੁਣ ਇਹ ਗੱਲਾਂ ਭੁੱਲ ਜਾਣੀਆਂ ਚਾਹੀਦੀਆਂ ਹਨ। ਕੁਝ ਵਿਧਾਇਕਾਂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਕੈਪਟਨ ਨੂੰ ਪੰਜਾਬ ਤੋਂ ਮਾਫੀ ਮੰਗਣੀ ਚਾਹੀਦੀ ਹੈ।

ਪੰਜਾਬ ਕਾਂਗਰਸ ਦਾ ਕਲੇਸ਼ ਅਜੇ ਮੁੱਕਿਆ ਨਹੀਂ

ਪੰਜਾਬ ਕਾਂਗਰਸ ਦਾ ਕਲੇਸ਼ ਅਜੇ ਮੁੱਕਿਆ ਨਹੀਂ। ਹੁਣ ਪਾਰਟੀ ਲੀਡਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਦੋ ਧੜਿਆਂ ਵਿੱਚ ਵੰਡੇ ਗਏ ਹਨ। ਕੈਪਟਨ ਧੜਾ ਕਹਿ ਰਿਹਾ ਹੈ ਕਿ ਸਿੱਧੂ ਪਹਿਲਾਂ ਜਨਤਕ ਮਾਫੀ ਮੰਗੇ ਫਿਰ ਉਨ੍ਹਾਂ ਨਾਲ ਚੱਲਾਂਗੇ। ਉਧਰ ਸਿੱਧੂ ਧੜੇ ਦੇ ਲੀਡਰ ਕਹਿ ਰਹੇ ਹਨ ਕਿ ਮਾਫੀ ਕਾਹਦੀ ਜਦੋਂ ਸਿੱਧੂ ਨੇ ਕੋਈ ਗਲਤ ਕੰਮ ਹੀ ਨਹੀਂ ਕੀਤਾ।

ਕੈਪਟਨ ਅਜੇ ਵੀ ਖਫਾ

ਕੈਪਟਨ ਬਾਰੇ ਸਿੱਧੂ ਦੇ ਰਵੱਈਏ ਵਿੱਚ ਵੀ ਕੋਈ ਬਦਲਾਅ ਨਹੀਂ ਆਇਆ। ਸਿੱਧੂ ਅੱਜ ਤਕ ਨਾ ਤਾਂ ਕੈਪਟਨ ਨੂੰ ਮਿਲੇ ਹਨ ਤੇ ਨਾ ਹੀ ਉਨ੍ਹਾਂ ਨੇ ਕਿਸੇ ਮੌਕੇ 'ਤੇ ਕੈਪਟਨ ਦਾ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਦੀ ਚੁੱਪੀ ਨੂੰ ਲੈ ਕੇ ਰਾਜਨੀਤਕ ਹਲਕਿਆਂ ਵਿੱਚ ਬਹੁਤ ਸਾਰੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ, ਕਿਉਂਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦੀ ਕਮਾਨ ਤੇ ਵਿਧਾਇਕ ਦਲ ਦੀ ਕਮਾਨ ਉਨ੍ਹਾਂ ਦੇ ਹੱਥ 'ਚ ਹੈ।

ਸੂਬਿਆਂ 'ਚ ਕਾਂਗਰਸ ਇਕਾਈਆਂ ਨੂੰ ਨਿਰਦੇਸ਼

ਪਾਰਟੀ ਹਾਈਕਮਾਨ ਵੱਲੋਂ ਸਾਰੇ ਸੂਬਿਆਂ 'ਚ ਕਾਂਗਰਸ ਇਕਾਈਆਂ ਨੂੰ ਨਿਰਦੇਸ਼ ਦਿੱਤੇ ਹਨ ਤੇ ਪੰਜਾਬ 'ਚ ਵੀ ਕਾਂਗਰਸ ਆਗੂਆਂ ਨੂੰ ਰਾਜ ਭਵਨ ਤਕ ਰੋਸ ਮਾਰਚ ਕਰਨ ਦੀ ਹਦਾਇਤ ਕੀਤੀ ਗਈ ਹੈ। ਵੀਰਵਾਰ 22 ਜੁਲਾਈ ਨੂੰ ਸਾਰੇ ਪੰਜਾਬ ਕਾਂਗਰਸ ਦੇ ਸਾਰੇ ਆਗੂ, ਵਿਧਾਇਕ ਤੇ ਨਵੇਂ ਨਿਯੁਕਤ ਮੰਤਰੀ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਰਾਜ ਭਵਨ ਵੱਲ ਮਾਰਚ ਕਰਨਗੇ ਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ।

ਪਹਿਲਾ ਐਕਸ਼ਨ ਕੇਂਦਰ ਖਿਲਾਫ

ਪੈਗਾਸਸ ਜਾਸੂਸੀ ਮਾਮਲੇ 'ਚ ਕਾਂਗਰਸ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤਹਿਤ ਪਾਰਟੀ ਪੈਗਾਸਸ ਜਾਸੂਸੀ ਕਾਂਡ ਦੀ ਸੁਪਰੀਮ ਕੋਰਟ ਦੀ ਦੇਖ-ਰੇਖ 'ਚ ਜਾਂਚ ਕਰਵਾਉਣ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕਰੇਗੀ।

22 ਜੁਲਾਈ ਨੂੰ ਬੁਲਾਈ ਮੀਟਿੰਗ

ਅਹਿਮ ਗੱਲ ਹੈ ਕਿ ਚੰਡੀਗੜ੍ਹ ਵਿੱਚ 22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਸਬੰਧੀ ਫਰਮਾਨ ਨਵੀਂ ਦਿੱਲੀ ਤੋਂ ਪਾਰਟੀ ਹਾਈਕਮਾਨ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਲਈ ਸਾਰੇ ਕਾਂਗਰਸੀ ਆਗੂਆਂ, ਵਿਧਾਇਕਾਂ ਨੂੰ ਪ੍ਰਧਾਨ ਦੀ ਅਗਵਾਈ 'ਚ ਲਾਮਬੰਦ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਤੈਅ ਹੈ ਕਿ ਹਾਈਕਮਾਨ ਸਾਰੇ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਨੂੰ ਸਿੱਧੂ ਨਾਲ ਤੋਰਨ ਲਈ ਆਪ ਅੱਗੇ ਆਈ ਹੈ।

ਸਿੱਧੂ ਦਾ ਸ਼ਕਤੀ ਪ੍ਰਦਰਸ਼ਨ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਅੱਜ ਨਵਜੋਤ ਸਿੱਧੂ ਆਪਣੀ ਕਰਨ ਭੂਮੀ ਅੰਮ੍ਰਿਤਸਰ ਵਿਖੇ ਸ਼ਕਤੀ ਪ੍ਰਦਰਸ਼ਨ ਕਰਨਗੇ। ਉਨ੍ਹਾਂ ਪ੍ਰਧਾਨ ਵਜੋਂ ਅੱਜ ਅੰਮ੍ਰਿਤਸਰ ਵਿੱਚ ਪਹਿਲੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਅੱਧਿਓਂ ਵੱਧ ਵਿਧਾਇਕ ਨਜ਼ਰ ਆਉਣਗੇ। ਇਸ ਦੇ ਨਾਲ ਹੀ ਸਿੱਧੂ ਆਪਣੀ ਪਾਰੀ ਦੀ ਸ਼ੁਰੂਆਤ ਕਰਨਗੇ। ਉਂਝ ਉਨ੍ਹਾਂ ਦੀ ਅਧਿਕਾਰਤ ਤੌਰ 'ਤੇ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਹੋਏਗੀ।

ਪਿਛੋਕੜ

Punjab Breaking News, 21 July 2021 LIVE Updates: ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਅੱਜ ਨਵਜੋਤ ਸਿੱਧੂ ਆਪਣੀ ਕਰਨ ਭੂਮੀ ਅੰਮ੍ਰਿਤਸਰ ਵਿਖੇ ਸ਼ਕਤੀ ਪ੍ਰਦਰਸ਼ਨ ਕਰਨਗੇ। ਉਨ੍ਹਾਂ ਪ੍ਰਧਾਨ ਵਜੋਂ ਅੱਜ ਅੰਮ੍ਰਿਤਸਰ ਵਿੱਚ ਪਹਿਲੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਅੱਧਿਓਂ ਵੱਧ ਵਿਧਾਇਕ ਨਜ਼ਰ ਆਉਣਗੇ। ਇਸ ਦੇ ਨਾਲ ਹੀ ਸਿੱਧੂ ਆਪਣੀ ਪਾਰੀ ਦੀ ਸ਼ੁਰੂਆਤ ਕਰਨਗੇ। ਉਂਝ ਉਨ੍ਹਾਂ ਦੀ ਅਧਿਕਾਰਤ ਤੌਰ 'ਤੇ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਹੋਏਗੀ।


ਅਹਿਮ ਗੱਲ ਹੈ ਕਿ ਚੰਡੀਗੜ੍ਹ ਵਿੱਚ 22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਸਬੰਧੀ ਫਰਮਾਨ ਨਵੀਂ ਦਿੱਲੀ ਤੋਂ ਪਾਰਟੀ ਹਾਈਕਮਾਨ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਲਈ ਸਾਰੇ ਕਾਂਗਰਸੀ ਆਗੂਆਂ, ਵਿਧਾਇਕਾਂ ਨੂੰ ਪ੍ਰਧਾਨ ਦੀ ਅਗਵਾਈ 'ਚ ਲਾਮਬੰਦ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਤੈਅ ਹੈ ਕਿ ਹਾਈਕਮਾਨ ਸਾਰੇ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਨੂੰ ਸਿੱਧੂ ਨਾਲ ਤੋਰਨ ਲਈ ਆਪ ਅੱਗੇ ਆਈ ਹੈ।


ਦਰਅਸਲ, ਪੈਗਾਸਸ ਜਾਸੂਸੀ ਮਾਮਲੇ 'ਚ ਕਾਂਗਰਸ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤਹਿਤ ਪਾਰਟੀ ਪੈਗਾਸਸ ਜਾਸੂਸੀ ਕਾਂਡ ਦੀ ਸੁਪਰੀਮ ਕੋਰਟ ਦੀ ਦੇਖ-ਰੇਖ 'ਚ ਜਾਂਚ ਕਰਵਾਉਣ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕਰੇਗੀ।


ਇਸ ਲਈ ਪਾਰਟੀ ਹਾਈਕਮਾਨ ਵੱਲੋਂ ਸਾਰੇ ਸੂਬਿਆਂ 'ਚ ਕਾਂਗਰਸ ਇਕਾਈਆਂ ਨੂੰ ਨਿਰਦੇਸ਼ ਦਿੱਤੇ ਹਨ ਤੇ ਪੰਜਾਬ 'ਚ ਵੀ ਕਾਂਗਰਸ ਆਗੂਆਂ ਨੂੰ ਰਾਜ ਭਵਨ ਤਕ ਰੋਸ ਮਾਰਚ ਕਰਨ ਦੀ ਹਦਾਇਤ ਕੀਤੀ ਗਈ ਹੈ। ਵੀਰਵਾਰ 22 ਜੁਲਾਈ ਨੂੰ ਸਾਰੇ ਪੰਜਾਬ ਕਾਂਗਰਸ ਦੇ ਸਾਰੇ ਆਗੂ, ਵਿਧਾਇਕ ਤੇ ਨਵੇਂ ਨਿਯੁਕਤ ਮੰਤਰੀ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਰਾਜ ਭਵਨ ਵੱਲ ਮਾਰਚ ਕਰਨਗੇ ਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ।


 


ਉਧਰ, ਕੈਪਟਨ ਬਾਰੇ ਸਿੱਧੂ ਦੇ ਰਵੱਈਏ ਵਿੱਚ ਵੀ ਕੋਈ ਬਦਲਾਅ ਨਹੀਂ ਆਇਆ। ਸਿੱਧੂ ਅੱਜ ਤਕ ਨਾ ਤਾਂ ਕੈਪਟਨ ਨੂੰ ਮਿਲੇ ਹਨ ਤੇ ਨਾ ਹੀ ਉਨ੍ਹਾਂ ਨੇ ਕਿਸੇ ਮੌਕੇ 'ਤੇ ਕੈਪਟਨ ਦਾ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਦੀ ਚੁੱਪੀ ਨੂੰ ਲੈ ਕੇ ਰਾਜਨੀਤਕ ਹਲਕਿਆਂ ਵਿੱਚ ਬਹੁਤ ਸਾਰੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ, ਕਿਉਂਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦੀ ਕਮਾਨ ਤੇ ਵਿਧਾਇਕ ਦਲ ਦੀ ਕਮਾਨ ਉਨ੍ਹਾਂ ਦੇ ਹੱਥ 'ਚ ਹੈ।


 


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.