Breaking News LIVE: ਹਰਿਆਣਾ 'ਚ ਕਿਸਾਨਾਂ ਵੱਲੋਂ ਵਿਧਾਇਕਾਂ ਦਾ ਜ਼ੋਰਦਾਰ ਵਿਰੋਧ

Breaking News LIVE: ਕੋਰੋਨਾ ਕਰਕੇ ਚੰਡੀਗੜ੍ਹ 'ਚ ਮੁੜ ਸਖ਼ਤੀ, ਪ੍ਰਾਇਮਰੀ ਸਕੂਲ ਬੰਦ -ਕਿਸਾਨ ਲੀਡਰ ਰਾਕੇਸ਼ ਟਿਕੈਤ ਦਾ ਵੱਡਾ ਐਲਾਨ

ਏਬੀਪੀ ਸਾਂਝਾ Last Updated: 11 Mar 2021 11:41 AM
ਕੱਲ੍ਹ ਹਰਿਆਣਾ ਵਿਧਾਨ ਸਭਾ ’ਚ ਅੰਬਾਲਾ ਹਲਕੇ ਤੋਂ ਭਾਜਪਾ ਵਿਧਾਇਕ ਅਸੀਮ ਗੋਇਲ ਨੇ JNU ਦੇ ਮੁੱਦੇ ਨੂੰ ਲੈ ਕੇ ਕਾਂਗਰਸੀਆਂ ਨੂੰ ‘ਦੇਸ਼ ਧ੍ਰੋਹੀ’ ਦੱਸਿਆ ਸੀ। ਉਸ ਤੋਂ ਬਾਅਦ ਕਿਸਾਨਾਂ ਨੂੰ ਲੱਗਾ ਕਿ ਵਿਧਾਇਕ ਨੇ ਕਿਸਾਨਾਂ ਨੂੰ ‘ਗ਼ੱਦਾਰ ਤੇ ਦੇਸ਼ ਧ੍ਰੋਹੀ’ ਕਰਾਰ ਦਿੱਤਾ ਹੈ। ਉਸ ਦਾ ਵਿਰੋਧ ਕਰਨ ਲਈ ਅੱਜ ਵਿਧਾਇਕ ਦੀ ਰਿਹਾਇਸ਼ ਬਾਹਰ ਸੈਂਕੜੇ ਕਿਸਾਨਾਂ ਨੇ ਇਕੱਠੇ ਹੋ ਕੇ ਵਿਧਾਇਕ ਅਸੀਮ ਗੋਇਲ ਦਾ ਪੁਤਲਾ ਫੂਕਿਆ।

https://punjabi.abplive.com/news/india/bjp-mla-aseem-goel-share-video-on-social-media-to-tell-the-truth-about-their-statement-616309

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਲੋਕ ਸਭਾ 'ਚ ਕਰਨਗੇ ਕਾਂਗਰਸ ਦੀ ਅਗਵਾਈ

ਸਾਂਸਦ ਰਵਨੀਤ ਸਿੰਘ ਬਿੱਟੂ ਸੰਸਦ ਦੇ ਸੈਸ਼ਨ ਦੌਰਾਨ ਲੋਕ ਸਭਾ ਵਿੱਚ ਕਾਂਗਰਸ ਪਾਰਟੀ ਦੀ ਅਗਵਾਈ ਕਰਨਗੇ। ਰਵਨੀਤ ਸਿੰਘ ਬਿੱਟੂ ਅਜਿਹਾ ਕਰਨਗੇ ਕਿਉਂਕਿ ਪਾਰਟੀ ਨੇਤਾ ਅਧੀਰ ਰੰਜਨ ਚੌਧਰੀ ਤੇ ਉਪ ਨੇਤਾ ਗੌਰਵ ਗੋਗੋਈ ਵਿਧਾਨ ਸਭਾ ਚੋਣਾਂ ਵਿੱਚ ਰੁੱਝੇ ਹੋਏ ਹਨ। ਚੌਧਰੀ ਨੇ ਇਹ ਜਾਣਕਾਰੀ ਲੋਕ ਸਭਾ ਦੇ ਸਪੀਕਰ ਨਾਲ ਗੱਲਬਾਤ ਦੌਰਾਨ ਦਿੱਤੀ।

Petrol Diesel Price

ਪੰਜਾਬ 'ਚ ਅੱਜ 11 ਮਾਰਚ ਵੀਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ। ਪੰਜਾਬ 'ਚ ਪੈਟਰੋਲ ਦੀ ਕੀਮਤ 92.14 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 83.20 ਰੁਪਏ ਪ੍ਰਤੀ ਲੀਟਰ ਹੈ। ਉਥੇ ਹੀ ਚੰਡੀਗੜ੍ਹ ਵਿੱਚ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ। ਚੰਡੀਗੜ੍ਹ 'ਚ ਡੀਜ਼ਲ 81.17 ਰੁਪਏ ਤੇ ਪੈਟਰੋਲ 87.73 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਬੰਦ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ ਐਸਐਮਐਸ ਰਾਹੀਂ ਵੀ ਜਾਣ ਸਕਦੇ ਹੋ।

'ਆਪ' ਲੀਡਰ ਰਾਘਵ ਚੱਢਾ ਕੋਰੋਨਾ ਦਾ ਸ਼ਿਕਾਰ

ਆਮ ਆਦਮੀ ਪਾਰਟੀ ਦੇ ਨੇਤਾ ਤੇ ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਰਾਘਵ ਚੱਢਾ ਕੋਵਿਡ-19 ਪੌਜ਼ੇਟਿਵ ਹੋ ਗਏ ਹਨ। ਉਨ੍ਹਾਂ ਨੇ ਇਸ ਬਾਰੇ ਜਾਣਕਾਰੀ ਦੋ ਬੈਕ-ਟੂ-ਬੈਕ ਟਵੀਟ ਕਰਕੇ ਦਿੱਤੀ। ਆਪਣੇ ਪਹਿਲੇ ਟਵੀਟ ਵਿੱਚ ਉਨ੍ਹਾਂ ਨੇ ਖੁਦ ਸੰਪਰਕ ਵਿੱਚ ਆਏ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ, ਜਦੋਂਕਿ ਬਾਅਦ ਵਾਲੇ ਟਵੀਟ ਵਿੱਚ ਉਨ੍ਹਾਂ ਨੇ ਆਪਣੀ ਸਿਹਤ ਬਾਰੇ ਦੱਸਿਆ।

Corona in Chandigarh: ਕੋਰੋਨਾ ਕਰਕੇ ਚੰਡੀਗੜ੍ਹ 'ਚ ਮੁੜ ਸਖ਼ਤੀ

ਕੋਰੋਨਾ ਮਹਾਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਫਿਰ ਤੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਪ੍ਰਾਇਮਰੀ ਸਕੂਲਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਮਾਜਿਕਧਾਰਮਿਕਸਭਿਆਚਾਰਕ ਤੇ ਹੋਰ ਪਰਿਵਾਰਕ ਸਮਾਗਮਾਂ ਵਿੱਚ ਮਹਿਮਾਨਾਂ ਦੀ ਗਿਣਤੀ ਨੂੰ ਮੁੜ ਸੀਮਤ ਕੀਤਾ ਗਿਆ ਹੈ। ਇਨਡੋਰ ਪ੍ਰੋਗਰਾਮਾਂ ਵਿੱਚ ਹੁਣ ਵੱਧ ਤੋਂ ਵੱਧ 100 ਜਾਂ ਇੱਥੋਂ ਤੱਕ ਕਿ 50 ਪ੍ਰਤੀਸ਼ਤ ਮਹਿਮਾਨ ਹੀ ਸ਼ਾਮਲ ਹੋ ਸਕਦੇ ਹਨ।

ਪਿਛੋਕੜ

ਕੋਰੋਨਾ ਮਹਾਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਫਿਰ ਤੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਪ੍ਰਾਇਮਰੀ ਸਕੂਲਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਮਾਜਿਕ, ਧਾਰਮਿਕ, ਸਭਿਆਚਾਰਕ ਤੇ ਹੋਰ ਪਰਿਵਾਰਕ ਸਮਾਗਮਾਂ ਵਿੱਚ ਮਹਿਮਾਨਾਂ ਦੀ ਗਿਣਤੀ ਨੂੰ ਮੁੜ ਸੀਮਤ ਕੀਤਾ ਗਿਆ ਹੈ। ਇਨਡੋਰ ਪ੍ਰੋਗਰਾਮਾਂ ਵਿੱਚ ਹੁਣ ਵੱਧ ਤੋਂ ਵੱਧ 100 ਜਾਂ ਇੱਥੋਂ ਤੱਕ ਕਿ 50 ਪ੍ਰਤੀਸ਼ਤ ਮਹਿਮਾਨ ਹੀ ਸ਼ਾਮਲ ਹੋ ਸਕਦੇ ਹਨ।



ਬੁੱਧਵਾਰ ਨੂੰ ਪੰਜਾਬ ਰਾਜ ਭਵਨ ਵਿਖੇ ਹੋਈ ਕੋਵਿਡ ਵਾਰ ਰੂਮ ਦੀ ਮੀਟਿੰਗ ਵਿੱਚ ਵੀਪੀ ਸਿੰਘ ਬਦਨੌਰ ਨੇ ਅਧਿਕਾਰੀਆਂ ਨਾਲ ਸਥਿਤੀ ਬਾਰੇ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਆਦੇਸ਼ ਜਾਰੀ ਕੀਤੇ। ਬਦਨੌਰ ਨੇ ਕੋਰੋਨਾ ਤੋਂ ਬਚਣ ਲਈ ਪ੍ਰੋਟੋਕੋਲ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਹੁਕਮ ਦਿੱਤੇ ਹਨ।



ਇਸ ਦੇ ਨਾਲ ਹੀ ਬਦਨੌਰ ਨੇ ਸਾਰੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਸ਼ਹਿਰ ਵਿੱਚ ਰਾਤ ਦਾ ਕਰਫਿਊ ਨਾ ਲਗਾਉਣ ਦਾ ਫੈਸਲਾ ਕੀਤਾ। ਹਾਲਾਂਕਿ, ਵਿਆਹਾਂ ਤੇ ਹੋਰ ਸਮਾਰੋਹਾਂ ਵਿੱਚ ਸ਼ਾਮਲ ਹੋਣ ਲਈ ਲੋਕਾਂ ਦੀ ਗਿਣਤੀ ਸੀਮਤ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਲੋਕ ਮਾਸਕ ਨਹੀਂ ਪਾਉਂਦੇ ਮੁਹਿੰਮ ਚਲਾ ਕੇ ਉਨ੍ਹਾਂ ਦੇ ਚਲਾਨ ਕੱਟੇ ਜਾਣ।



ਇਸ ਮੀਟਿੰਗ ਦੌਰਾਨ ਬਦਨੌਰ ਨੇ ਕਿਹਾ ਕਿ ਸ਼ਹਿਰ ਦੇ ਪ੍ਰਾਇਮਰੀ ਦੇ ਸਕੂਲ ਉਦੋਂ ਤੱਕ ਬੰਦ ਰੱਖੇ ਜਾਣਗੇ ਜਦੋਂ ਤੱਕ ਸ਼ਹਿਰ ਵਿਚ ਕੋਰੋਨਾ ਕਾਬੂ ਵਿੱਚ ਨਹੀਂ ਆ ਜਾਂਦਾ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.