Breaking News LIVE: ਕੱਲ੍ਹ ਸਵੇੇਰੇ 6 ਵਜੇ ਤੋਂ ਸ਼ਾਮ 6 ਵਜੇ ਰਹੇਗਾ ਸਭ ਕੁਝ ਬੰਦ, ਸਿਰਫ ਕੁਝ ਚੀਜ਼ਾਂ ਨੂੰ ਮਿਲੇਗੀ ਛੋਟ
Punjab Breaking News, 25 March 2021 LIVE Updates: ਕਿਸਾਨ ਲੀਡਰ ਡਾ. ਦਰਸ਼ਨ ਪਾਲ (farmer leader Darshan Pal) ਨੇ ਦੱਸਿਆ ਕਿ ਹਰ ਰਾਜ ਦੀਆਂ ਮੁੱਖ ਟਰੇਡ ਯੂਨੀਅਨਾਂ ਤੇ ਸਥਾਨਕ ਜੱਥੇਬੰਦੀਆਂ ਨੇ ਬੰਦ ਦਾ ਸਮਰਥਨ ਕੀਤਾ ਹੈ। ਦੇਸ਼ ਦੀਆਂ 10 ਵੱਡੀਆਂ ਟਰੇਡ ਯੂਨੀਅਨਾਂ ਤੇ ਦੋ ਹੋਰ ਵੱਡੀਆਂ ਐਸੋਸੀਏਸ਼ਨਾਂ, ਬੈਂਕ, ਡਾਕਟਰਾਂ, ਵਕੀਲਾਂ, ਤਕਨੀਕੀ ਖੇਤਰ ਦੇ ਲੋਕਾਂ, ਮਜ਼ਦੂਰ, ਕਾਰੋਬਾਰੀ ਸੰਸਥਾਵਾਂ, ਸਰਕਾਰੀ ਤੇ ਗ਼ੈਰ-ਸਰਕਾਰੀ ਅਦਾਰਿਆਂ ਦੀਆਂ ਯੂਨੀਅਨਾਂ, ਵਿਦਿਆਰਥੀ ਤੇ ਮਹਿਲਾ ਜਥੇਬੰਦੀਆਂ ਵੱਲੋਂ ਵੀ ਸਮਰਥਨ ਦੇ ਬਿਆਨ ਆ ਚੁੱਕੇ ਹਨ।
LIVE
Background
Punjab Breaking News, 25 March 2021 LIVE Updates: ਦੇਸ਼ ’ਚ ਕੋਰੋਨਾ ਵੈਕਸੀਨ ਦੀਆਂ ਸਵਾ ਪੰਜ ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੇ ਜਾਣ ਦੇ ਬਾਵਜੂਦ ਇਸ ਮਹਾਮਾਰੀ ਵਾਲੇ ਵਾਇਰਸ ਦੀ ਲਾਗ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 53,476 ਨਵੇਂ ਕੋਰੋਨਾ ਕੇਸ ਆਏ ਤੇ 251 ਵਿਅਕਤੀਆਂ ਦੀ ਜਾਨ ਚਲੀ ਗਈ। ਉਂਝ 26,490 ਵਿਅਕਤੀ ਇਸ ਲਾਗ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ 23 ਅਕਤੂਬਰ ਨੂੰ 53,370 ਮਾਮਲੇ ਦਰਜ ਹੋਏ ਸਨ।
ਵੀਰਵਾਰ ਨੂੰ ਭਾਰਤ ’ਚ ਕੋਰੋਨਾ ਦੀ ਸਥਿਤੀ
¨ ਕੁੱਲ ਮਾਮਲੇ – ਇੱਕ ਕਰੋੜ 17 ਲੱਖ 87 ਹਜ਼ਾਰ 534
¨ ਕੁੱਲ ਡਿਸਚਾਰਜ – ਇੱਕ ਕਰੋੜ 12 ਲੱਖ 31 ਹਜ਼ਾਰ 650
¨ ਕੁੱਲ ਸਰਗਰਮ ਕੇਸ – ਤਿੰਨ ਲੱਖ 95 ਹਜ਼ਾਰ 192
¨ ਕੁੱਲ ਮੌਤਾਂ – ਇੱਕ ਲੱਖ 60 ਹਜ਼ਾਰ 692
¨ ਕੁੱਲ ਟੀਕਾਕਰਣ – 5 ਕਰੋੜ 31 ਲੱਖ 45 ਹਜ਼ਾਰ 790 ਖ਼ੁਰਾਕਾਂ
ਇੱਕ ਸਮਾਂ ਅਜਿਹਾ ਸੀ, ਜਦੋਂ ਦੇਸ਼ ਵਿੱਚ ਕੋਰੋਨਾ ਦੀ ਲਾਗ ਦੇ ਮਾਮਲੇ ਘਟਣ ਲੱਗ ਪਏ ਸਨ। ਇਸ ਵਰ੍ਹੇ 1 ਫ਼ਰਵਰੀ ਨੂੰ 8,635 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ ਸਨ। ਇੱਕ ਦਿਨ ’ਚ ਕੋਰੋਨਾ ਦੇ ਮਾਮਲਿਆਂ ਦੀ ਇਹ ਗਿਣਤੀ ਇਸ ਸਾਲ ਦੌਰਾਨ ਸਭ ਤੋਂ ਘੱਟ ਹੈ। ਸਭ ਤੋਂ ਵੱਧ ਕੇਸ ਸਤੰਬਰ 2021 ਦੌਰਾਨ ਦਰਜ ਕੀਤੇ ਗਏ ਸਨ।
ਸਿਹਤ ਮੰਤਰਾਲੇ ਅਨੁਸਾਰ ਦੇਸ਼ ਦੇ ਇਨ੍ਹਾਂ 10 ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਸਭ ਤੋਂ ਜ਼ਿਆਦਾ ਨਵੇਂ ਮਰੀਜ਼ ਸਾਹਮਣੇ ਆਏ ਹਨ- ਪੁਣੇ, ਨਾਗਪੁਰ, ਮੁੰਬਈ, ਥਾਣੇ, ਨਾਸਿਕ, ਔਰੰਗਾਬਾਦ, ਬੈਂਗਲੁਰੂ, ਅਰਬਨ ਨਾਂਦੇੜ, ਜਲਗਾਓਂ ਤੇ ਅਕੋਲਾ। ਇਨ੍ਹਾਂ ਵਿੱਚੋਂ ਮਹਾਰਾਸ਼ਟਰ ਦੇ 9 ਜ਼ਿਲ੍ਹੇ ਹਨ ਤੇ ਕਰਨਾਟਕ ਦਾ ਸਿਰਫ਼ ਇੱਕੋ ਜ਼ਿਲ੍ਹਾ ਹੈ।
ਦੋ ਰਾਜਾਂ ਮਹਾਰ਼ਸਟਰ ਤੇ ਪੰਜਾਬ ਵਿੱਚ ਇਹ ਮਾਮਲੇ ਲਗਾਤਾਰ ਵਧ ਰਹੇ ਹਨ। ਇਨ੍ਹਾਂ ਤੋਂ ਇਲਾਵਾ ਗੁਜਰਾਤ, ਮੱਧ ਪ੍ਰਦੇਸ਼, ਕਰਨਾਟਕ, ਤਾਮਿਲ ਨਾਡੂ, ਛੱਤੀਸਗੜ੍ਹ ਤੇ ਚੰਡੀਗੜ੍ਹ ’ਚ ਕੋਰੋਨਾ ਦੀ ਲਾਗ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ (Bharat Bandh) ਦਾ ਸਮਰਥਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi jagir Kaur) ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ (Support farmers) ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਜਾਣਗੇ।
SGPC Support Bharat Bandh: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਹੈ।
‘ਭਾਰਤ ਬੰਦ’ ਦੌਰਾਨ ਸੜਕਾਂ ਨੂੰ ਜਾਮ ਨਹੀਂ ਕੀਤਾ ਜਾਵੇਗਾ; ਇਸ ਲਈ ਆਵਾਜਾਈ ’ਚ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਹੀਂ ਪਵੇਗਾ। ਫ਼ੈਕਟਰੀਆਂ ਤੇ ਕੰਪਨੀਆਂ ਨੂੰ ਵੀ ਬੰਦ ਨਾ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਪੈਟਰੋਲ ਪੰਪ, ਪ੍ਰਚੂਨ ਦੀਆਂ ਦੁਕਾਨਾਂ, ਮੈਡੀਕਲ ਸਟੋਰ, ਜਨਰਲ ਸਟੋਰ ਤੇ ਕਿਤਾਬਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।
ਭਲਕੇ ਪੂਰਾ ਦਿਨ ਰਹੇਗਾ ‘ਭਾਰਤ ਬੰਦ’, ਇਹ ਕੁਝ ਖੁੱਲ੍ਹਾ ਰਹੇਗਾ ਤੇ ਇਹ ਸਭ ਬੰਦ
ਦੇਸ਼ ਵਿੱਚ ਭਲਕੇ ‘ਭਾਰਤ ਬੰਦ’ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਭਰ ਦੇ ਕਿਸਾਨ ਇਸ ‘ਬੰਦ’ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਦੁਕਾਨਾਂ, ਬਾਜ਼ਾਰਾਂ ਤੇ ਸਾਰੇ ਵਪਾਰਕ ਅਦਾਰਿਆਂ ਨੂੰ ਬੰਦ ਰੱਖਿਆ ਜਾਵੇਗਾ।
‘ਭਾਰਤ ਬੰਦ’ ਦੌਰਾਨ ਸੜਕਾਂ ਨੂੰ ਜਾਮ ਨਹੀਂ ਕੀਤਾ ਜਾਵੇਗਾ; ਇਸ ਲਈ ਆਵਾਜਾਈ ’ਚ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਹੀਂ ਪਵੇਗਾ। ਫ਼ੈਕਟਰੀਆਂ ਤੇ ਕੰਪਨੀਆਂ ਨੂੰ ਵੀ ਬੰਦ ਨਾ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਪੈਟਰੋਲ ਪੰਪ, ਪ੍ਰਚੂਨ ਦੀਆਂ ਦੁਕਾਨਾਂ, ਮੈਡੀਕਲ ਸਟੋਰ, ਜਨਰਲ ਸਟੋਰ ਤੇ ਕਿਤਾਬਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।
ਭਲਕੇ ਪੂਰਾ ਦਿਨ ਰਹੇਗਾ ‘ਭਾਰਤ ਬੰਦ’, ਇਹ ਕੁਝ ਖੁੱਲ੍ਹਾ ਰਹੇਗਾ ਤੇ ਇਹ ਸਭ ਬੰਦ
ਦੇਸ਼ ਵਿੱਚ ਭਲਕੇ ‘ਭਾਰਤ ਬੰਦ’ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਭਰ ਦੇ ਕਿਸਾਨ ਇਸ ‘ਬੰਦ’ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਦੁਕਾਨਾਂ, ਬਾਜ਼ਾਰਾਂ ਤੇ ਸਾਰੇ ਵਪਾਰਕ ਅਦਾਰਿਆਂ ਨੂੰ ਬੰਦ ਰੱਖਿਆ ਜਾਵੇਗਾ।
ਹੋਲਾ ਮਹੱਲੇ 'ਤੇ ਜਾਣ ਵਾਲੀਆਂ ਸੰਗਤਾਂ ਨੂੰ ਅਪੀਲ
26 ਮਾਰਚ ਨੂੰ ਭਾਰਤ ਬੰਦ ਕਰਕੇ ਚਰਚਾ ਹੈ ਕਿ ਹੋਲਾ ਮਹੱਲੇ 'ਤੇ ਜਾਣ ਵਾਲੀਆਂ ਸੰਗਤਾਂ ਨੂੰ ਦਿੱਕਤ ਆਏਗੀ। ਇਸ ਬਾਰੇ ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੰਗਤ ਬੰਦ ਦੇ ਸੱਦੇ ਦਾ ਸਹਿਯੋਗ ਕਰੇ। ਉਨ੍ਹਾਂ ਕਿਹਾ ਕਿ ਸੰਗਤ ਕੱਲ੍ਹ ਦੀ ਬਜਾਏ ਅੱਜ ਹੀ ਦਰਸ਼ਨਾਂ ਲਈ ਪਹੁੰਚ ਜਾਵੇ ਜਾਂ ਫਿਰ ਕੱਲ੍ਹ ਦਾ ਦਿਨ ਛੱਡ ਕੇ ਪਰਸੋਂ ਅਨੰਦਪੁਰ ਸਾਹਿਬ ਜਾਇਆ ਜਾਵੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡਰ ਹੈ ਕਿ ਕਿਸਾਨ ਅੰਦੋਲਨ ਕਰਕੇ ਪੈਦਾ ਹੋ ਰਹੇ ਹਾਲਾਤ ਪੰਜਾਬ ਲਈ ਖਤਰਨਾਕ ਬਣ ਸਕਦੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਫਾਇਦਾ ਪਾਕਿਸਤਾਨ ਤੇ ਚੀਨ ਉਠਾ ਸਕਦੇ ਹਨ ਜਿਸ ਨਾਲ ਸੂਬੇ ਦੇ ਨਾਲ-ਨਾਲ ਦੇਸ਼ ਦੀ ਅੰਦਰੂਨੀ ਸਰੱਖਿਆ ਲਈ ਸੰਕਟ ਖੜ੍ਹਾ ਹੋ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨੀ ਸੰਕਟ ਨੂੰ ਸੁਲਝਾਉਣ ਵਿੱਚ ਦੇਰੀ ਕਰਕੇ ਕੇਂਦਰ ਸਰਕਾਰ ਪਾਕਿਸਤਾਨ ਨੂੰ ਪੰਜਾਬ ਵਿੱਚ ਵਧੀ ਬੇਚੈਨੀ ਦਾ ਫਾਇਦਾ ਚੁੱਕਣ ਦਾ ਮੌਕਾ ਦੇ ਰਹੀ ਹੈ।
ਕੈਪਟਨ ਨੇ ਕਿਉਂ ਜੋੜੇ ਕਿਸਾਨ ਅੰਦੋਲਨ ਦੇ ਪਾਕਿਸਤਾਨ ਤੇ ਚੀਨ ਨਾਲ ਤਾਰ? ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਚੌਕਸ
ਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਪਿਛਲੇ ਸਮੇਂ ਦੌਰਾਨ ਪਾਕਿਸਤਾਨ ਪੰਜਾਬ ਦੀ ਜਵਾਨੀ ਵਿੱਚ ਪਾਈ ਜਾਂਦੀ ਨਿਰਾਸ਼ਾ ਦਾ ਲਾਹਾ ਚੁੱਕਦਾ ਆਇਆ ਹੈ ਪਰ ਇਸ ਵੇਲੇ ਦਿੱਲੀ ਇਸ ਬਾਰੇ ਸੁੱਤੀ ਪਈ ਹੈ।