ਪੜਚੋਲ ਕਰੋ

Breaking News LIVE: ਨੀਤੀ ਆਯੋਗ ਨੇ ਕਿਹਾ ਜਲਦ ਤੋਂ ਜਲਦ ਖੇਤੀ ਕਾਨੂੰਨ ਲਾਗੂ ਕੀਤੇ ਜਾਣ, ਨਹੀਂ ਤਾਂ ਆਮਦਨ ਦੁੱਗਣੀ ਕਰਨੀ ਔਖੀ

Punjab Breaking News, 28 March 2021 LIVE Updates: ‘ਨੀਤੀ ਆਯੋਗ’ (Niti Aayog) ਨੇ ਖੇਤੀ ਕਾਨੂੰਨਾਂ ਬਾਰੇ ਖਬਰਦਾਰ ਕੀਤਾ ਹੈ। ਨੀਤੀ ਆਯੋਗ ਮੈਂਬਰ ਰਮੇਸ਼ ਚੰਦ ਨੇ ਕਿਹਾ ਹੈ ਕਿ ਜੇ ਤਿੰਨੇ ਨਵੇਂ ਖੇਤੀ ਕਾਨੂੰਨ ਛੇਤੀ ਲਾਗੂ ਨਹੀਂ ਹੁੰਦੇ, ਤਾਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ ਹਾਸਲ ਨਹੀਂ ਹੋ ਸਕੇਗਾ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਨੂੰ ਸਰਕਾਰ ਦੀ ਇਨ੍ਹਾਂ ਕਾਨੂੰਨਾਂ ਉੱਤੇ ਹਰੇਕ ਧਾਰਾ ਦੇ ਆਧਾਰ ਉੱਤੇ ਵਿਚਾਰ-ਵਟਾਂਦਰਾ ਕਰਨ ਦੀ ਪੇਸ਼ਕਸ਼ ਮੰਨ ਲੈਣੀ ਚਾਹੀਦੀ ਹੈ। ਨੀਤੀ ਆਯੋਗ ਦੇ ਮੈਂਬਰ ਨੇ ਖ਼ਬਰ ਏਜੰਸੀ ਪੀਟੀਆਈ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੀਨ ਸਬੰਧੀ ਫ਼ਸਲਾਂ ਉੱਤੇ ਪੂਰੀ ਤਰ੍ਹਾਂ ਰੋਕ ਸਹੀ ਰਵੱਈਆ ਨਹੀਂ ਹੋਵੇਗਾ।

LIVE

Key Events
Breaking News LIVE: ਨੀਤੀ ਆਯੋਗ ਨੇ ਕਿਹਾ ਜਲਦ ਤੋਂ ਜਲਦ ਖੇਤੀ ਕਾਨੂੰਨ ਲਾਗੂ ਕੀਤੇ ਜਾਣ, ਨਹੀਂ ਤਾਂ ਆਮਦਨ ਦੁੱਗਣੀ ਕਰਨੀ ਔਖੀ

Background

Punjab Breaking News, 28 March 2021 LIVE Updates: ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਵਧਣ ਮਗਰੋਂ ਚਰਚਾ ਹੈ ਕਿ ਮੁੜ ਲੌਕਡਾਊਨ ਲਾਇਆ ਜਾ ਸਕਦਾ ਹੈ। ਇਸ ਬਾਰੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸਪਸ਼ਟ ਕੀਤਾ ਹੈ। ਉਨ੍ਹਾਂ ਨੇ ਮੁੜ ਲੌਕਡਾਊਨ ਲਾਉਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੌਕਡਾਊਨ ਲਾਉਣਾ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਦਾ ਕੋਈ ਹੱਲ ਨਹੀਂ ਹੈ ਜੋ ਮੁੜ ਆਪਣੇ ਪੈਰ ਪਸਾਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਲੌਕਡਾਊਨ ਲਾਉਣ ਦਾ ਕੋਈ ਕਾਰਨ ਸੀ, ਕਿਉਂਕਿ ਉਸ ਸਮੇਂ ਇਹ ਗੱਲ ਕੋਈ ਨਹੀਂ ਜਾਣਦਾ ਸੀ ਕਿ ਇਹ ਵਾਇਰਸ ਕਿਵੇਂ ਫੈਲਦਾ ਹੈ। ਉਨ੍ਹਾਂ ਕਿਹਾ ਕਿ ਹੋਲੀ ਦੌਰਾਨ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਭਾਰਤ ਵਿੱਚ ਸ਼ਨੀਵਾਰ ਇੱਕ ਦਿਨ ਵਿੱਚ ਕੋਵਿਡ-19 ਦੇ 62,258 ਕੇਸ ਰਿਕਾਰਡ ਕੀਤੇ ਗਏ ਹਨ, ਜੋ ਹੁਣ ਤੱਕ ਇਸ ਸਾਲ ’ਚ ਇੱਕ ਦਿਨ ’ਚ ਰਿਕਾਰਡ ਕੀਤੇ ਗਏ ਸਭ ਤੋਂ ਵੱਧ ਕੇਸ ਹਨ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਮੁਲਕ ਵਿੱਚ ਕੋਵਿਡ-19 ਕੇਸਾਂ ਦੀ ਗਿਣਤੀ ਵਧ ਕੇ 1,19,08,910 ਹੋ ਗਈ ਹੈ।

ਸ਼ਨੀਵਾਰ ਤੱਕ 17ਵੇਂ ਦਿਨ ਵੀ ਕੇਸਾਂ ਦੀ ਗਿਣਤੀ ’ਤੇ ਤੇਜ਼ੀ ਨਾਲ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 4,52,647 ਹੋ ਗਈ ਹੈ ਜੋ ਕੁੱਲ ਕੇਸਾਂ ਦਾ 3.80 ਫ਼ੀਸਦੀ ਬਣਦੀ ਹੈ ਜਦਕਿ ਰਿਕਵਰੀ ਰੇਟ ਘਟ ਕੇ 94.85 ਫ਼ੀਸਦੀ ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ 62,258 ਕੇਸ ਰਿਕਾਰਡ ਕੀਤੇ ਗਏ ਹਨ ਜਦਕਿ ਮੌਤਾਂ ਦੀ ਗਿਣਤੀ ਵਧ ਕੇ 1,61,240 ਹੋ ਗਈ ਹੈ।

ਇਸ ਮਹਾਮਾਰੀ ਤੋਂ ਉਭਰਨ ਵਾਲੇ ਵਿਅਕਤੀਆਂ ਦੀ ਗਿਣਤੀ 1,12,95,023 ਰਿਕਾਰਡ ਕੀਤੀ ਗਈ ਹੈ। ਕੋਵਿਡ-19 ਕਾਰਨ 291 ਮਰੀਜ਼ਾਂ ਦੀ ਮੌਤ ਹੋ ਗਈ ਜੋ ਪਿਛਲੇ ਤਿੰਨ ਮਹੀਨਿਆਂ ਵਿੱਚ ਸਭ ਤੋਂ ਵੱਧ ਹੈ। ਜਾਣਕਾਰੀ ਮੁਤਾਬਕ ਮਹਾਰਾਸ਼ਟਰ ਵਿੱਚ 112, ਪੰਜਾਬ ਵਿੱਚ 46, ਛੱਤੀਸਗੜ੍ਹ ਵਿੱਚ 22, ਕੇਰਲਾ ਵਿੱਚ 14 ਤੇ ਕਰਨਾਟਕਾ ਵਿੱਚ 13 ਮਰੀਜ਼ਾਂ ਦੀ ਮੌਤ ਹੋਈ ਹੈ।

15:28 PM (IST)  •  28 Mar 2021

‘ਨੀਤੀ ਆਯੋਗ’ (Niti Aayog) ਨੇ ਖੇਤੀ ਕਾਨੂੰਨਾਂ ਬਾਰੇ ਖਬਰਦਾਰ ਕੀਤਾ ਹੈ। ਨੀਤੀ ਆਯੋਗ ਮੈਂਬਰ ਰਮੇਸ਼ ਚੰਦ ਨੇ ਕਿਹਾ ਹੈ ਕਿ ਜੇ ਤਿੰਨੇ ਨਵੇਂ ਖੇਤੀ ਕਾਨੂੰਨ ਛੇਤੀ ਲਾਗੂ ਨਹੀਂ ਹੁੰਦੇ, ਤਾਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ ਹਾਸਲ ਨਹੀਂ ਹੋ ਸਕੇਗਾ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਨੂੰ ਸਰਕਾਰ ਦੀ ਇਨ੍ਹਾਂ ਕਾਨੂੰਨਾਂ ਉੱਤੇ ਹਰੇਕ ਧਾਰਾ ਦੇ ਆਧਾਰ ਉੱਤੇ ਵਿਚਾਰ-ਵਟਾਂਦਰਾ ਕਰਨ ਦੀ ਪੇਸ਼ਕਸ਼ ਮੰਨ ਲੈਣੀ ਚਾਹੀਦੀ ਹੈ।

ਨੀਤੀ ਆਯੋਗ ਨੇ ਖੇਤੀ ਕਾਨੂੰਨਾਂ ਬਾਰੇ ਕੀਤਾ ਖ਼ਬਰਦਾਰ!

‘ਨੀਤੀ ਆਯੋਗ’ (Niti Aayog) ਨੇ ਖੇਤੀ ਕਾਨੂੰਨਾਂ ਬਾਰੇ ਖਬਰਦਾਰ ਕੀਤਾ ਹੈ। ਨੀਤੀ ਆਯੋਗ ਮੈਂਬਰ ਰਮੇਸ਼ ਚੰਦ ਨੇ ਕਿਹਾ ਹੈ ਕਿ ਜੇ ਤਿੰਨੇ ਨਵੇਂ ਖੇਤੀ ਕਾਨੂੰਨ ਛੇਤੀ ਲਾਗੂ ਨਹੀਂ ਹੁੰਦੇ, ਤਾਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ ਹਾਸਲ ਨਹੀਂ ਹੋ ਸਕੇਗਾ।

13:42 PM (IST)  •  28 Mar 2021

ਕਿਸਾਨ ਅੰਦੋਲਨ ਨੇ ਦੇਸ਼ ਤੇ ਦੁਨੀਆ ਅੰਦਰ ਨਵਾਂ ਇਤਿਹਾਸ ਸਿਰਜਿਆ ਹੈ। ਪਹਿਲੀ ਵਾਰ ਕਿਸਾਨ ਲੀਡਰਸ਼ਿਪ ਨੂੰ ਵੱਡਾ ਮਾਣ-ਸਨਮਾਣ ਮਿਲ ਰਿਹਾ ਹੈ। ‘ਇੰਡੀਅਨ ਐਕਸਪ੍ਰੈੱਸ’ ਦੀ ਸਾਲ 2021 ਦੇ ਸਭ ਤੋਂ ਤਾਕਤਵਰ ਭਾਰਤੀਆਂ ਦੀ ਸੂਚੀ ਵਿੱਚ 76 ਸਾਲਾ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਂ ਵੀ 88ਵੇਂ ਰੈਂਕ ’ਤੇ ਸ਼ਾਮਲ ਕੀਤਾ ਗਿਆ ਹੈ। ਉਹ ‘ਭਾਰਤੀ ਕਿਸਾਨ ਯੂਨੀਅਨ’ (ਏਕਤਾ ਉਗਰਾਹਾਂ) ਦੇ ਪ੍ਰਧਾਨ ਹਨ।

ਕਿਸਾਨ ਅੰਦੋਲਨ ਨੇ ਸਿਰਜਿਆ ਇਤਿਹਾਸ, ਪਹਿਲੀ ਵਾਰ ਪੰਜਾਬੀ ਕਿਸਾਨ ਲੀਡਰ ਦਾ ਨਾਂ ਸਭ ਤੋਂ ਤਾਕਤਵਰ ਭਾਰਤੀਆਂ ਦੀ ਸੂਚੀ ’ਚ ਸ਼ਾਮਲ

ਕਿਸਾਨ ਅੰਦੋਲਨ ਨੇ ਦੇਸ਼ ਤੇ ਦੁਨੀਆ ਅੰਦਰ ਨਵਾਂ ਇਤਿਹਾਸ ਸਿਰਜਿਆ ਹੈ। ਪਹਿਲੀ ਵਾਰ ਕਿਸਾਨ ਲੀਡਰਸ਼ਿਪ ਨੂੰ ਵੱਡਾ ਮਾਣ-ਸਨਮਾਣ ਮਿਲ ਰਿਹਾ ਹੈ। ‘ਇੰਡੀਅਨ ਐਕਸਪ੍ਰੈੱਸ’ ਦੀ ਸਾਲ 2021 ਦੇ ਸਭ ਤੋਂ ਤਾਕਤਵਰ ਭਾਰਤੀਆਂ ਦੀ ਸੂਚੀ ਵਿੱਚ 76 ਸਾਲਾ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਂ ਵੀ 88ਵੇਂ ਰੈਂਕ ’ਤੇ ਸ਼ਾਮਲ ਕੀਤਾ ਗਿਆ ਹੈ।

12:43 PM (IST)  •  28 Mar 2021

ਅਬੋਹਰ ਤੋਂ ਬੀਜੇਪੀ ਵਿਧਾਇਕ ਅਰੁਣ ਨਾਰੰਗ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 7 ਕਿਸਾਨ ਲੀਡਰਾਂ ਤੇ 300 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਬੀਜੇਪੀ ਵਿਧਾਇਕ ਦੀ ਕੁੱਟਮਾਰ 'ਤੇ ਵੱਡਾ ਕਾਰਵਾਈ, 7 ਕਿਸਾਨ ਲੀਡਰਾਂ ਤੇ 300 ਅਣਪਛਾਤਿਆਂ ਖ਼ਿਲਾਫ਼ ਕੇਸ

ਅਬੋਹਰ ਤੋਂ ਬੀਜੇਪੀ ਵਿਧਾਇਕ ਅਰੁਣ ਨਾਰੰਗ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 7 ਕਿਸਾਨ ਲੀਡਰਾਂ ਤੇ 300 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

12:41 PM (IST)  •  28 Mar 2021

ਕਿਸਾਨਾਂ ਵੱਲੋਂ ਬੀਜੇਪੀ ਵਿਧਾਇਕ ਦੇ ਕੱਪੜੇ ਪਾੜਨ ਖਿਲਾਫ ਡਟੇ ਸਿਆਸੀ ਲੀਡਰ, ਸੁਖਬੀਰ ਬਾਦਲ ਤੇ ਕੈਪਟਨ ਦੀ ਚੇਤਾਵਨੀ

ਕਿਸਾਨਾਂ ਵੱਲੋਂ ਬੀਜੇਪੀ ਵਿਧਾਇਕ ਦੇ ਕੱਪੜੇ ਪਾੜਨ ਖਿਲਾਫ ਡਟੇ ਸਿਆਸੀ ਲੀਡਰ, ਸੁਖਬੀਰ ਬਾਦਲ ਤੇ ਕੈਪਟਨ ਦੀ ਚੇਤਾਵਨੀ

ਸੁਖਬੀਰ ਬਾਦਲ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਰਾਜ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਭੰਗ ਨਾ ਕਰਨ ਲਈ ਸੰਜਮ ਵਰਤਣ।

12:10 PM (IST)  •  28 Mar 2021

ਅਬੋਹਰ ਤੋਂ ਬੀਜੇਪੀ ਵਿਧਾਇਕ ਅਰੁਣ ਨਾਰੰਗ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 7 ਕਿਸਾਨ ਲੀਡਰਾਂ ਤੇ 300 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਬੋਹਰ ਤੋਂ ਬੀਜੇਪੀ ਵਿਧਾਇਕ ਅਰੁਣ ਨਾਰੰਗ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 7 ਕਿਸਾਨ ਲੀਡਰਾਂ ਤੇ 300 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਅਨੁਸਾਰ ਜਦ ਅਰੁਣ ਨਾਰੰਗ ਮਲੋਟ ਵਿਖੇ ਮੀਟਿੰਗ ਲਈ ਪਹੁੰਚੇ ਤਾਂ ਉਨ੍ਹਾਂ ਦਾ ਕੁਝ ਲੋਕਾਂ ਨੇ ਵਿਰੋਧ ਕੀਤਾ ਤੇ ਉਨ੍ਹਾਂ ਨੂੰ ਘੇਰ ਲਿਆ। ਇਸ ਦੌਰਾਨ ਉਨ੍ਹਾਂ 'ਤੇ ਹੋਏ ਹਮਲੇ ਤੋਂ ਬਚਾਅ ਲਈ ਐਸਪੀ ਹੈੱਡਕੁਆਰਟਰ ਗੁਰਮੇਲ ਸਿੰਘ ਤੇ ਹੋਰ ਪੁਲਿਸ ਪਾਰਟੀ ਨੇ  ਕੋਸ਼ਿਸ਼ ਕੀਤੀ। ਇਸ ਦੌਰਾਨ ਐਸਪੀ ਗੁਰਮੇਲ ਸਿੰਘ ਵੀ ਜ਼ਖਮੀ ਹੋ ਗਏ।

ਇਸ ਸਬੰਧੀ ਫਿਲਹਾਲ ਐਫਆਈਆਰ ਨੰਬਰ 56 ਦਰਜ ਕਰ ਲਈ ਗਈ ਹੈ। ਇਹ ਐਫਆਈਆਰ ਆਈਪੀਸੀ ਦੀ ਧਾਰਾ   307/353/186/188/332/342/506/148/149 ਤਹਿਤ ਸਿਟੀ ਮਲੋਟ 'ਚ ਦਰਜ ਕੀਤੀ ਗਈ ਹੈ। ਇਹ ਐਫਆਈਆਰ ਐਸਪੀ ਐਚ ਗੁਰਮੇਲ ਸਿੰਘ ਦੇ ਬਿਆਨਾਂ 'ਤੇ ਦਰਜ ਕੀਤੀ ਗਈ ਹੈ। ਇਸ ਐਫਆਈਆਰ 'ਚ 7 ਕਿਸਾਨ ਆਗੂਆਂ ਨੂੰ ਨਾਮਜਦ ਕੀਤਾ ਗਿਆ ਹੈ ਜਦਕਿ 250-300 ਲੋਕ ਅਣਪਛਾਤੇ ਹਨ।

ਐਫਆਈਆਰ ਵਿੱਚ ਜੋ 7 ਕਿਸਾਨ ਆਗੂਆਂ ਦੇ ਨਾਮ ਹਨ, ਉਨ੍ਹਾਂ ਵਿੱਚ ਲਖਨਪਾਲ ਉਰਫ ਲੱਖਾ ਆਲਮਵਾਲਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾਗੁਜ਼ਰ, ਜਨਰਲ ਸਕਤਰ ਨਿਰਮਲ ਸਿੰਘ ਜੱਸੇਆਣਾ, ਨਾਨਕ ਸਿੰਘ ਫਕਰਸਰ,ਕੁਲਵਿੰਦਰ ਸਿੰਘ ਦਾਨੇਵਾਲਾ, ਰਾਜਵਿੰਦਰ ਸਿੰਘ ਜੰਡਵਾਲਾ, ਅਵਤਾਰ ਸਿੰਘ ਫਕਰਸਰ ਸ਼ਾਮਲ ਹਨ।

Load More
New Update
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
Embed widget