Breaking News LIVE: ਨੀਤੀ ਆਯੋਗ ਨੇ ਕਿਹਾ ਜਲਦ ਤੋਂ ਜਲਦ ਖੇਤੀ ਕਾਨੂੰਨ ਲਾਗੂ ਕੀਤੇ ਜਾਣ, ਨਹੀਂ ਤਾਂ ਆਮਦਨ ਦੁੱਗਣੀ ਕਰਨੀ ਔਖੀ
Punjab Breaking News, 28 March 2021 LIVE Updates: ‘ਨੀਤੀ ਆਯੋਗ’ (Niti Aayog) ਨੇ ਖੇਤੀ ਕਾਨੂੰਨਾਂ ਬਾਰੇ ਖਬਰਦਾਰ ਕੀਤਾ ਹੈ। ਨੀਤੀ ਆਯੋਗ ਮੈਂਬਰ ਰਮੇਸ਼ ਚੰਦ ਨੇ ਕਿਹਾ ਹੈ ਕਿ ਜੇ ਤਿੰਨੇ ਨਵੇਂ ਖੇਤੀ ਕਾਨੂੰਨ ਛੇਤੀ ਲਾਗੂ ਨਹੀਂ ਹੁੰਦੇ, ਤਾਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ ਹਾਸਲ ਨਹੀਂ ਹੋ ਸਕੇਗਾ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਨੂੰ ਸਰਕਾਰ ਦੀ ਇਨ੍ਹਾਂ ਕਾਨੂੰਨਾਂ ਉੱਤੇ ਹਰੇਕ ਧਾਰਾ ਦੇ ਆਧਾਰ ਉੱਤੇ ਵਿਚਾਰ-ਵਟਾਂਦਰਾ ਕਰਨ ਦੀ ਪੇਸ਼ਕਸ਼ ਮੰਨ ਲੈਣੀ ਚਾਹੀਦੀ ਹੈ। ਨੀਤੀ ਆਯੋਗ ਦੇ ਮੈਂਬਰ ਨੇ ਖ਼ਬਰ ਏਜੰਸੀ ਪੀਟੀਆਈ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੀਨ ਸਬੰਧੀ ਫ਼ਸਲਾਂ ਉੱਤੇ ਪੂਰੀ ਤਰ੍ਹਾਂ ਰੋਕ ਸਹੀ ਰਵੱਈਆ ਨਹੀਂ ਹੋਵੇਗਾ।
ਅਬੋਹਰ ਤੋਂ ਬੀਜੇਪੀ ਵਿਧਾਇਕ ਅਰੁਣ ਨਾਰੰਗ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 7 ਕਿਸਾਨ ਲੀਡਰਾਂ ਤੇ 300 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਅਨੁਸਾਰ ਜਦ ਅਰੁਣ ਨਾਰੰਗ ਮਲੋਟ ਵਿਖੇ ਮੀਟਿੰਗ ਲਈ ਪਹੁੰਚੇ ਤਾਂ ਉਨ੍ਹਾਂ ਦਾ ਕੁਝ ਲੋਕਾਂ ਨੇ ਵਿਰੋਧ ਕੀਤਾ ਤੇ ਉਨ੍ਹਾਂ ਨੂੰ ਘੇਰ ਲਿਆ। ਇਸ ਦੌਰਾਨ ਉਨ੍ਹਾਂ 'ਤੇ ਹੋਏ ਹਮਲੇ ਤੋਂ ਬਚਾਅ ਲਈ ਐਸਪੀ ਹੈੱਡਕੁਆਰਟਰ ਗੁਰਮੇਲ ਸਿੰਘ ਤੇ ਹੋਰ ਪੁਲਿਸ ਪਾਰਟੀ ਨੇ ਕੋਸ਼ਿਸ਼ ਕੀਤੀ। ਇਸ ਦੌਰਾਨ ਐਸਪੀ ਗੁਰਮੇਲ ਸਿੰਘ ਵੀ ਜ਼ਖਮੀ ਹੋ ਗਏ।
ਇਸ ਸਬੰਧੀ ਫਿਲਹਾਲ ਐਫਆਈਆਰ ਨੰਬਰ 56 ਦਰਜ ਕਰ ਲਈ ਗਈ ਹੈ। ਇਹ ਐਫਆਈਆਰ ਆਈਪੀਸੀ ਦੀ ਧਾਰਾ 307/353/186/188/332/342/506/
ਐਫਆਈਆਰ ਵਿੱਚ ਜੋ 7 ਕਿਸਾਨ ਆਗੂਆਂ ਦੇ ਨਾਮ ਹਨ, ਉਨ੍ਹਾਂ ਵਿੱਚ ਲਖਨਪਾਲ ਉਰਫ ਲੱਖਾ ਆਲਮਵਾਲਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾਗੁਜ਼ਰ, ਜਨਰਲ ਸਕਤਰ ਨਿਰਮਲ ਸਿੰਘ ਜੱਸੇਆਣਾ, ਨਾਨਕ ਸਿੰਘ ਫਕਰਸਰ,ਕੁਲਵਿੰਦਰ ਸਿੰਘ ਦਾਨੇਵਾਲਾ, ਰਾਜਵਿੰਦਰ ਸਿੰਘ ਜੰਡਵਾਲਾ, ਅਵਤਾਰ ਸਿੰਘ ਫਕਰਸਰ ਸ਼ਾਮਲ ਹਨ।
ਭਾਰਤ ਵਿੱਚ ਸ਼ਨੀਵਾਰ ਇੱਕ ਦਿਨ ਵਿੱਚ ਕੋਵਿਡ-19 ਦੇ 62,258 ਕੇਸ ਰਿਕਾਰਡ ਕੀਤੇ ਗਏ ਹਨ, ਜੋ ਹੁਣ ਤੱਕ ਇਸ ਸਾਲ ’ਚ ਇੱਕ ਦਿਨ ’ਚ ਰਿਕਾਰਡ ਕੀਤੇ ਗਏ ਸਭ ਤੋਂ ਵੱਧ ਕੇਸ ਹਨ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਮੁਲਕ ਵਿੱਚ ਕੋਵਿਡ-19 ਕੇਸਾਂ ਦੀ ਗਿਣਤੀ ਵਧ ਕੇ 1,19,08,910 ਹੋ ਗਈ ਹੈ।
ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਵਧਣ ਮਗਰੋਂ ਚਰਚਾ ਹੈ ਕਿ ਮੁੜ ਲੌਕਡਾਊਨ ਲਾਇਆ ਜਾ ਸਕਦਾ ਹੈ। ਇਸ ਬਾਰੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸਪਸ਼ਟ ਕੀਤਾ ਹੈ। ਉਨ੍ਹਾਂ ਨੇ ਮੁੜ ਲੌਕਡਾਊਨ ਲਾਉਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੌਕਡਾਊਨ ਲਾਉਣਾ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਦਾ ਕੋਈ ਹੱਲ ਨਹੀਂ ਹੈ ਜੋ ਮੁੜ ਆਪਣੇ ਪੈਰ ਪਸਾਰ ਰਿਹਾ ਹੈ।
ਪਿਛੋਕੜ
Punjab Breaking News, 28 March 2021 LIVE Updates: ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਵਧਣ ਮਗਰੋਂ ਚਰਚਾ ਹੈ ਕਿ ਮੁੜ ਲੌਕਡਾਊਨ ਲਾਇਆ ਜਾ ਸਕਦਾ ਹੈ। ਇਸ ਬਾਰੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸਪਸ਼ਟ ਕੀਤਾ ਹੈ। ਉਨ੍ਹਾਂ ਨੇ ਮੁੜ ਲੌਕਡਾਊਨ ਲਾਉਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੌਕਡਾਊਨ ਲਾਉਣਾ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਦਾ ਕੋਈ ਹੱਲ ਨਹੀਂ ਹੈ ਜੋ ਮੁੜ ਆਪਣੇ ਪੈਰ ਪਸਾਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਲੌਕਡਾਊਨ ਲਾਉਣ ਦਾ ਕੋਈ ਕਾਰਨ ਸੀ, ਕਿਉਂਕਿ ਉਸ ਸਮੇਂ ਇਹ ਗੱਲ ਕੋਈ ਨਹੀਂ ਜਾਣਦਾ ਸੀ ਕਿ ਇਹ ਵਾਇਰਸ ਕਿਵੇਂ ਫੈਲਦਾ ਹੈ। ਉਨ੍ਹਾਂ ਕਿਹਾ ਕਿ ਹੋਲੀ ਦੌਰਾਨ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਭਾਰਤ ਵਿੱਚ ਸ਼ਨੀਵਾਰ ਇੱਕ ਦਿਨ ਵਿੱਚ ਕੋਵਿਡ-19 ਦੇ 62,258 ਕੇਸ ਰਿਕਾਰਡ ਕੀਤੇ ਗਏ ਹਨ, ਜੋ ਹੁਣ ਤੱਕ ਇਸ ਸਾਲ ’ਚ ਇੱਕ ਦਿਨ ’ਚ ਰਿਕਾਰਡ ਕੀਤੇ ਗਏ ਸਭ ਤੋਂ ਵੱਧ ਕੇਸ ਹਨ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਮੁਲਕ ਵਿੱਚ ਕੋਵਿਡ-19 ਕੇਸਾਂ ਦੀ ਗਿਣਤੀ ਵਧ ਕੇ 1,19,08,910 ਹੋ ਗਈ ਹੈ।
ਸ਼ਨੀਵਾਰ ਤੱਕ 17ਵੇਂ ਦਿਨ ਵੀ ਕੇਸਾਂ ਦੀ ਗਿਣਤੀ ’ਤੇ ਤੇਜ਼ੀ ਨਾਲ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 4,52,647 ਹੋ ਗਈ ਹੈ ਜੋ ਕੁੱਲ ਕੇਸਾਂ ਦਾ 3.80 ਫ਼ੀਸਦੀ ਬਣਦੀ ਹੈ ਜਦਕਿ ਰਿਕਵਰੀ ਰੇਟ ਘਟ ਕੇ 94.85 ਫ਼ੀਸਦੀ ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ 62,258 ਕੇਸ ਰਿਕਾਰਡ ਕੀਤੇ ਗਏ ਹਨ ਜਦਕਿ ਮੌਤਾਂ ਦੀ ਗਿਣਤੀ ਵਧ ਕੇ 1,61,240 ਹੋ ਗਈ ਹੈ।
ਇਸ ਮਹਾਮਾਰੀ ਤੋਂ ਉਭਰਨ ਵਾਲੇ ਵਿਅਕਤੀਆਂ ਦੀ ਗਿਣਤੀ 1,12,95,023 ਰਿਕਾਰਡ ਕੀਤੀ ਗਈ ਹੈ। ਕੋਵਿਡ-19 ਕਾਰਨ 291 ਮਰੀਜ਼ਾਂ ਦੀ ਮੌਤ ਹੋ ਗਈ ਜੋ ਪਿਛਲੇ ਤਿੰਨ ਮਹੀਨਿਆਂ ਵਿੱਚ ਸਭ ਤੋਂ ਵੱਧ ਹੈ। ਜਾਣਕਾਰੀ ਮੁਤਾਬਕ ਮਹਾਰਾਸ਼ਟਰ ਵਿੱਚ 112, ਪੰਜਾਬ ਵਿੱਚ 46, ਛੱਤੀਸਗੜ੍ਹ ਵਿੱਚ 22, ਕੇਰਲਾ ਵਿੱਚ 14 ਤੇ ਕਰਨਾਟਕਾ ਵਿੱਚ 13 ਮਰੀਜ਼ਾਂ ਦੀ ਮੌਤ ਹੋਈ ਹੈ।
- - - - - - - - - Advertisement - - - - - - - - -