Breaking News LIVE: ਦਿੱਲੀ 'ਚ ਅਜੇ ਦੇਵਗਨ ਨੂੰ ਕਿਸੇ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

Punjab Breaking News, 29 March 2021 LIVE Updates: ਬੀਤੀ ਰਾਤ ਤੋਂ ਸੋਸ਼ਲ ਮੀਡੀਆ 'ਤੇ ਇੱਕ ਕੁੱਟਮਾਰ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਜਿਸ ਸ਼ਖਸ ਦੀ ਇਸ ਵੀਡੀਓ ਵਿੱਚ ਕੁੱਟਮਾਰ ਹੋ ਰਹੀ ਹੈ, ਉਹ ਮਸ਼ਹੂਰ ਬੌਲੀਵੁੱਡ ਅਦਾਕਾਰ ਅਜੇ ਦੇਵਗਨ ਹੈ। ਇਹ ਵੀਡੀਓ ਦਿੱਲੀ ਦਾ ਹੈ।

ਏਬੀਪੀ ਸਾਂਝਾ Last Updated: 29 Mar 2021 11:07 AM
ਕਿਸਾਨਾਂ ਦੀ ਨਵੀਂ ਰਣਨੀਤੀ ਨਾਲ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਝਟਕਾ

ਕਿਸਾਨ ਅੰਦੋਲਨ ਪੰਜਾਬ ਦੀ ਸਿਆਸਤ ਨੂੰ ਵੀ ਝੰਜੋੜ ਰਿਹਾ ਹੈ। ਪਿਛਲੇ ਸਮੇਂ ਵਿੱਚ ਨਵੇਂ ਸਿਆਸੀ ਸਮੀਕਰਨ ਪੈਦਾ ਹੋਣ ਲੱਗੇ ਹਨ ਜਿਸ ਦਾ ਭਵਿੱਖ ਵਿੱਚ ਵੱਡਾ ਅਸਰ ਵੇਖਣ ਨੂੰ ਮਿਲੇਗਾ। ਇਸ ਬਾਰੇ ਐਤਵਾਰ ਨੂੰ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਕਰਵਾਈ ਕਿਸਾਨੀ ਕਾਨਫਰੰਸ ਬਾਰੇ ਅਹਿਮ ਚਰਚਾ ਵੀ ਹੋਈ। ਇਸ ਦੌਰਾਨ ਮੰਚ ਤੋਂ ਵਿਧਾਇਕਾਂ ਦੀ ਜੁਆਬਦੇਹੀ ਤੈਅ ਕਰਨ ਤੇ ਉਨ੍ਹਾਂ ਤੋਂ ਸੁਆਲ ਪੁੱਛਣ ਲਈ ਪਿੰਡ ਪੱਧਰ ’ਤੇ 21-21 ਮੈਂਬਰੀ ਕਮੇਟੀਆਂ ਦਾ ਗਠਨ ਕਰਕੇ ਹਰ ਪਿੰਡ ’ਚ ਬੁਲਾਰੇ ਤੇ ਆਗੂ ਪੈਦਾ ਕਰਨ ਦਾ ਅਹਿਦ ਵੀ ਲਿਆ ਗਿਆ।

Breaking News LIVE:

ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਨੇ ਵੀ ਦਾਅਵਾ ਕੀਤਾ ਹੈ ਕਿ ਜੇਕਰ ਤਿੰਨੇ ਖੇਤੀ ਕਾਨੂੰਨ ਜਲਦੀ ਹੀ ਅਮਲ ’ਚ ਨਾ ਲਿਆਂਦੇ ਗਏ ਤਾਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ ਹਾਸਲ ਨਹੀਂ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਸਰਕਾਰ ਦੀ ਇਨ੍ਹਾਂ ਕਾਨੂੰਨਾਂ ’ਤੇ ਧਾਰਾ-ਦਰ-ਧਾਰਾ ਦੇ ਆਧਾਰ ’ਤੇ ਵਿਚਾਰ ਚਰਚਾ ਦੀ ਪੇਸ਼ਕਸ਼ ਸਵੀਕਾਰ ਕਰਨੀ ਚਾਹੀਦੀ ਹੈ।

ਮੋਦੀ ਨੇ ਕਿਹਾ

ਉਨ੍ਹਾਂ ਕਿਹਾ ਹੈ ਕਿ ਖੇਤੀ ਖੇਤਰ ’ਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਕਿਸਾਨਾਂ ਦੀ ਆਮਦਨ ਵਧਾਉਣ ਲਈ ਇਹ ਮਹੱਤਵਪੂਰਨ ਹੈ ਕਿ ਖੇਤੀ ਦੇ ਰਵਾਇਤੀ ਢੰਗਾਂ ਦੇ ਨਾਲ ਨਵੇਂ ਬਦਲਾਂ ਤੇ ਕਾਢਾਂ ਨੂੰ ਅਪਣਾਇਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਸਫੈਦ ਕ੍ਰਾਂਤੀ ਦੌਰਾਨ ਇਹ ਦੇਖਿਆ ਹੈ ਤੇ ਮਧੂ ਮੱਖੀ ਪਾਲਣ ਵੀ ਅਜਿਹੇ ਹੀ ਬਦਲ ਵਜੋਂ ਸਾਹਮਣੇ ਆ ਰਿਹਾ ਹੈ।

ਪੰਜਾਬ ਵਿੱਚ ਕੋਰੋਨਾ

ਪੰਜਾਬ ’ਚ ਕਰੋਨਾਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਐਤਵਾਰ ਨੂੰ 69 ਜਣਿਆਂ ਦੀ ਮੌਤ ਹੋ ਗਈ। ਸਿਹਤ ਵਿਭਾਗ ਅਨੁਸਾਰ ਲੰਘੇ ਇੱਕ ਦਿਨ ’ਚ ਕਰੋਨਾ ਦੇ 2963 ਨਵੇਂ ਕੇਸ ਸਾਹਮਣੇ ਆਏ ਹਨ। ਜਦਕਿ 2155 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ। ਸੂਬੇ ’ਚ ਹੁਣ ਤੱਕ 58,48,083 ਜਣਿਆਂ ਦੇ ਟੈਸਟ ਕੀਤੇ ਗਏ ਹਨ, 231734 ਪਾਜ਼ੇਟਿਵ ਪਾਏ ਗਏ ਹਨ, ਜਦਕਿ ਕੁੱਲ 2,01,127 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ। ਇਸ ਵੇਲੇ ਸੂਬੇ ਵਿੱਚ 23,917 ਐਕਟਿਵ ਕੇਸ ਹਨ। ਇਨ੍ਹਾਂ ਵਿੱਚੋਂ 36 ਵੈਂਟੀਲੇਟਰ ਉਤੇ ਹਨ ਤੇ 316 ਨੂੰ ਆਕਸੀਜਨ ਦਿੱਤੀ ਜਾ ਰਹੀ ਹੈ।

ਕੋਰੋਨਾ ਦਾ ਕਹਿਰ

ਕੋਰੋਨਾ ਦੇ ਕਹਿਰ (Corona in Punjab) 'ਚ ਪੰਜਾਬੀਆਂ ਲਈ ਰਾਹਤ ਦੀ ਖ਼ਬਰ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਐਲਾਨ ਕੀਤਾ ਹੈ ਕਿ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਲਈ ਹੁਣ ਕੋਵਿਡ-19 ਰੋਕੂ ਟੀਕਾਕਰਨ (Covid-19 vaccination in Punjab) ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿੱਚ ਕੀਤਾ ਜਾਵੇਗਾ।

ਪਿਛੋਕੜ

Punjab Breaking News, 29 March 2021 LIVE Updates:


ਕੋਰੋਨਾ ਦੇ ਕਹਿਰ (Corona in Punjab) 'ਚ ਪੰਜਾਬੀਆਂ ਲਈ ਰਾਹਤ ਦੀ ਖ਼ਬਰ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਐਲਾਨ ਕੀਤਾ ਹੈ ਕਿ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਲਈ ਹੁਣ ਕੋਵਿਡ-19 ਰੋਕੂ ਟੀਕਾਕਰਨ (Covid-19 vaccination in Punjab) ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿੱਚ ਕੀਤਾ ਜਾਵੇਗਾ।


 


ਉਨ੍ਹਾਂ ਕਿਹਾ ਕਿ ਕੋਵਿਡ-19 ਰੋਕੂ ਟੀਕਾਕਰਨ ਦੀ ਸੁਵਿਧਾ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਲਈ ਬਿਨਾਂ ਕਿਸੇ ਸ਼ਰਤ ਦੇ 1 ਅਪਰੈਲ ਤੋਂ ਸਾਰੇ ਸਰਕਾਰੀ ਸਿਹਤ ਕੇਂਦਰਾਂ ’ਤੇ ਉਪਲੱਬਧ ਹੋਵੇਗੀ।


 


ਸਿੱਧੂ ਨੇ ਕਿਹਾ ਕਿ ਲੋਕਾਂ ਦੇ ਦਰਾਂ ’ਤੇ ਟੀਕਾਕਰਨ ਸਹੂਲਤ ਦੇਣ ਲਈ ਸਾਰੇ ਸਰਕਾਰੀ ਸਿਹਤ ਕੇਂਦਰਾਂ ਤੇ ਡਿਸਪੈਂਸਰੀਆਂ/ਹਸਪਤਾਲਾਂ ਵਿੱਚ ਅਜਿਹੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਦੇਸ਼ ਵਿੱਚ ਦੋ ਕੋਵਿਡ-19 ਰੋਕੂ ਟੀਕਿਆਂ ਅਰਥਾਤ ਕੋਵੀਸ਼ੀਲਡ ਤੇ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਹੈ ਤੇ ਦੋਵੇਂ ਟੀਕੇ ਸੁਰੱਖਿਅਤ ਹਨ।


ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਐਲਾਨ ਕੀਤਾ ਹੈ ਕਿ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਲਈ ਹੁਣ ਕੋਵਿਡ-19 ਰੋਕੂ ਟੀਕਾਕਰਨ (Covid-19 vaccination in Punjab) ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿੱਚ ਕੀਤਾ ਜਾਵੇਗਾ।


 


ਦੱਸ ਦਈਏ ਕਿ ਪੰਜਾਬ ’ਚ ਕਰੋਨਾਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਐਤਵਾਰ ਨੂੰ 69 ਜਣਿਆਂ ਦੀ ਮੌਤ ਹੋ ਗਈ। ਸਿਹਤ ਵਿਭਾਗ ਅਨੁਸਾਰ ਲੰਘੇ ਇੱਕ ਦਿਨ ’ਚ ਕਰੋਨਾ ਦੇ 2963 ਨਵੇਂ ਕੇਸ ਸਾਹਮਣੇ ਆਏ ਹਨ। ਜਦਕਿ 2155 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ। ਸੂਬੇ ’ਚ ਹੁਣ ਤੱਕ 58,48,083 ਜਣਿਆਂ ਦੇ ਟੈਸਟ ਕੀਤੇ ਗਏ ਹਨ, 231734 ਪਾਜ਼ੇਟਿਵ ਪਾਏ ਗਏ ਹਨ, ਜਦਕਿ ਕੁੱਲ 2,01,127 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ। ਇਸ ਵੇਲੇ ਸੂਬੇ ਵਿੱਚ 23,917 ਐਕਟਿਵ ਕੇਸ ਹਨ। ਇਨ੍ਹਾਂ ਵਿੱਚੋਂ 36 ਵੈਂਟੀਲੇਟਰ ਉਤੇ ਹਨ ਤੇ 316 ਨੂੰ ਆਕਸੀਜਨ ਦਿੱਤੀ ਜਾ ਰਹੀ ਹੈ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.