Breaking News LIVE: ਕੋਰਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਵਿੱਚ 10 ਅਪਰੈਲ ਤੱਕ ਸਖਤ ਪਾਬੰਦੀਆਂ
Punjab Breaking News, 30 March 2021 LIVE Updates: ਕੋਰਨਾ ਦਾ ਕਹਿਰ ਨੂੰ ਵੇਖਦਿਆਂ ਪੰਜਾਬ ਵਿੱਚ ਪਾਬੰਦੀਆਂ 10 ਅਪਰੈਲ ਤੱਕ ਵਧਾ ਦਿੱਤੀਆਂ ਹਨ। ਪਹਿਲਾਂ ਇਹ 31 ਮਾਰਚ ਤੱਕ ਸਨ।
LIVE

Background
ਪਾਬੰਦੀਆਂ ਦੀ ਮਿਆਦ 10 ਅਪ੍ਰੈਲ ਤੱਕ
ਪੰਜਾਬ ਸਰਕਾਰ ਨੇ ਕੋਰੋਨਾ ਕਾਰਨ ਲਾਗੂ ਪਾਬੰਦੀਆਂ ਦੀ ਮਿਆਦ 10 ਅਪ੍ਰੈਲ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਸਖ਼ਤੀ 31 ਮਾਰਚ ਤੱਕ ਸੀ, ਪਰ ਹੁਣ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਸੂਬਾ ਸਰਕਾਰ ਨੇ ਪਾਬੰਦੀਆਂ ਦੀ ਮਿਆਦ ਵਧਾ ਦਿੱਤੀ ਹੈ।
ਇਸ ਦੌਰਾਨ ਸਾਰੇ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ। ਘਰੇਲੂ ਪ੍ਰੋਗਰਾਮਾਂ ਵਿੱਚ 100 ਤੇ ਆਉਟਡੋਰ ਪ੍ਰੋਗਰਾਮ ਵਿੱਚ ਲੋਕਾਂ ਦੀ ਗਿਣਤੀ 200 ਤੱਕ ਸੀਮਤ ਰਹੇਗੀ। ਇਸ ਦੌਰਾਨ 11 ਜ਼ਿਲ੍ਹਿਆਂ 'ਚ ਨਾਇਟ ਕਰਫਿਊ ਜਾਰੀ ਰਹੇਗਾ।
ਇਸ ਦੌਰਾਨ ਜੇਲ੍ਹਾਂ ਵਿੱਚ ਕੈਦੀਆਂ ਦੇ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਭੀੜ ਵਾਲੀਆਂ ਥਾਵਾਂ 'ਤੇ ਮੋਬਾਈਲ ਟੀਕਾਕਰਨ ਦੇ ਆਦੇਸ਼। ਪਹਿਲਾਂ ਦੀ ਤਰ੍ਹਾਂ ਮਾਸਕ ਲਾਜ਼ਮੀ ਰਹੇਗਾ ਤੇ ਬਿਨ੍ਹਾਂ ਮਾਸਕ ਵਾਲਿਆਂ ਦਾ ਮੌਕੇ ਤੇ ਕੋਰੋਨਾ ਟੈਸਟ ਕੀਤਾ ਜਾਵੇਗਾ।
11 ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ
ਪਾਬੰਦੀਆਂ ਤਹਿਤ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਜਾਰੀ ਰਹੇਗਾ।
ਪਾਬੰਦੀਆਂ 10 ਅਪਰੈਲ ਤੱਕ ਵਧਾਈਆਂ
ਕੋਰਨਾ ਦਾ ਕਹਿਕ ਨੂੰ ਵੇਖਦਿਆਂ ਪੰਜਾਬ ਵਿੱਚ ਪਾਬੰਦੀਆਂ 10 ਅਪਰੈਲ ਤੱਕ ਵਧਾ ਦਿੱਤੀਆਂ ਹਨ। ਪਹਿਲਾਂ ਇਹ 31 ਮਾਰਚ ਤੱਕ ਸਨ।
ਸ਼੍ਰੋਮਣੀ ਕਮੇਟੀ ਵੱਲੋਂ ਬਜਟ ਪੇਸ਼
ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਾਲ 2021-22 ਲਈ 9 ਅਰਬ 12 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਪੇਸ਼ ਕੀਤੇ ਗਏ ਬਜਟ ਅਨੁਸਾਰ ਇਸ ਸਾਲ ਸ਼੍ਰੋਮਣੀ ਕਮੇਟੀ ਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਿਤ ਵੱਖ-ਵੱਖ ਅਦਾਰਿਆਂ ਤੋਂ 8 ਅਰਬ ਇਕੱਤਰ ਕਰੋੜ 93 ਲੱਖ 24 ਹਜ਼ਾਰ 537 ਰੁਪਏ ਲੱਖ 24 ਹਜ਼ਾਰ 537 ਰੁਪਏ ਹੋਣ ਦੀ ਸੰਭਾਵਨਾ ਹੈ। ਇਸ ਅਨੁਸਾਰ ਇਸ ਸਾਲ ਦਾ ਬਜਟ ਆਮਦਨ ਨਾਲੋਂ 40 ਕਰੋੜ 66 ਲੱਖ 1 ਹਜ਼ਾਰ 1463 ਰੁਪਏ ਘੱਟ ਰਹਿਣ ਦੀ ਸੰਭਾਵਨਾ ਹੈ।
ਮਹਾਰਾਸ਼ਟਰ 'ਚ 410 ਸਿੱਖ ਸ਼ਰਧਾਲੂਆਂ 'ਤੇ ਕੇਸ ਦਰਜ, 18 ਗ੍ਰਿਫਤਾਰ
Maharashtra Gurudwara Attack: ਮਹਾਰਾਸ਼ਟਰ ਦੇ ਨਾਂਦੇੜ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਹਿੰਸਾ ਤੋਂ ਬਾਅਦ ਪੁਲਿਸ ਨੇ 18 ਲੋਕਾਂ ਨੂੰ ਗ੍ਰਿਫਤਾਰ ਕੀਤਾ। ਇਸ ਦੇ ਨਾਲ ਹੀ ਇਸ ਮਾਮਲੇ 'ਚ 410 ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਨਾਂਦੇੜ ਵਿੱਚ ਕੋਰੋਨਾ ਵਾਇਰਸ ਦੇ ਮਹਾਂਮਾਰੀ ਕਾਰਨ ਪ੍ਰਸ਼ਾਸਨ ਨੂੰ ਨਗਰ ਕੀਰਤਨ ਕੱਢਣ ਦੀ ਆਗਿਆ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਤਲਵਾਰਾਂ ਨਾਲ ਲੈਸ ਸਿੱਖਾਂ ਦੀ ਭੀੜ ਨੇ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਚਾਰ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
