" ਕੈਪਟਨ ਸਰਕਾਰ ਦੇ ਇਹ ਹੁਕਮ ਉਦੋਂ ਆਏ ਹਨ, ਜਦ ਬੀਤੇ ਦਿਨੀਂ ਅਬੋਹਰ ਤੋਂ ਬੀਜੇਪੀ ਦੇ ਵਿਧਾਇਕ ਅਰੁਣ ਨਾਰੰਗ ਨਾਲ ਮਲੋਟ ਵਿੱਚ ਕਿਸਾਨਾਂ ਵੱਲੋਂ ਖਿੱਚ-ਧੂਹ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਭਾਜਪਾ ਆਗੂਆਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਹੈ। ਅਜਿਹੇ ਵਿੱਚ ਇਹ ਪਹਿਲਾ ਮਾਮਲਾ ਹੈ ਕਿ ਭਾਜਪਾ ਲੀਡਰ ਦੀ ਇੰਨੀ ਬੁਰੀ ਤਰ੍ਹਾਂ ਖਿੱਚ ਧੂਹ ਕੀਤੀ ਗਈ ਹੋਵੇ ਕਿ ਉਸ ਦੇ ਕੱਪੜੇ ਹੀ ਪਾੜ ਗਏ ਹੋਣ। "
-