Breaking News LIVE: ਕੇਂਦਰ ਸਰਕਾਰ ਦਾ ਪੰਜਾਬ ਨੂੰ ਝਟਕਾ, ਕਣਕ ਦੀ ਖਰੀਦ 'ਤੇ ਲਟਕੀ ਤਲਵਾਰ
Punjab Breaking News, 31 March 2021 LIVE Updates: ਪੰਜਾਬ 'ਚ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦੀ ਸਿੱਧੀ ਅਦਾਇਗੀ 'ਤੇ ਸਰਕਾਰੀ ਹੁਕਮਾਂ ਦਾ ਪਾਲਣ ਨਾ ਕਰਨ ਤੇ ਇਸ ਸਾਲ ਹਾੜੀ ਦੀ ਫ਼ਸਲ ਦੀ ਖਰੀਦ ਲਈ ਕੇਂਦਰ ਸਰਕਾਰ ਨੂੰ ਅੱਡੀ ਚੋਟੀ ਦਾ ਜ਼ੋਰ ਲਾਉਣਾ ਪੈ ਸਕਦਾ ਹੈ। ਖਾਦ ਮੰਤਰੀ ਦਾ ਕਹਿਣਾ ਹੈ ਕਿ ਸੂਬੇ ਨੂੰ ਇਸ ਮਾਮਲੇ 'ਚ ਹੋਰ ਛੋਟ ਨਹੀਂ ਮਿਲੇਗੀ। ਪੰਜਾਬ 'ਚ ਕਣਕ ਦੀ ਖਰੀਦ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ।
LIVE
Background
Punjab Breaking News, 31 March 2021 LIVE Updates: ਕਈ ਸੂਬਿਆਂ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ 'ਚ ਬੇਤਹਾਸ਼ਾ ਵਾਧਾ ਦੇਖਿਆ ਜਾ ਰਿਹਾ ਹੈ। ਮੰਗਲਵਾਰ ਸਰਕਾਰ ਨੇ ਕਿਹਾ ਕਿ ਦੇਸ਼ 'ਚ ਇਕ ਵਾਰ ਫਿਰ ਕੋਰੋਨਾ ਦਾ ਖਤਰਾ ਮੰਡਰਾ ਰਿਹਾ ਹੈ ਤੇ ਨਾਲ ਹੀ ਚੇਤਾਵਨੀ ਦਿੱਤੀ ਕਿ ਅਜਿਹੀ ਸਥਿਤੀ 'ਚ ਸਿਹਤ ਢਾਂਚਾ ਵੀ ਡਗਮਗਾ ਸਕਦਾ ਹੈ। ਕੇਂਦਰ ਨੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਅਪੀਲ ਕੀਤੀ ਕਿ ਜੇਕਰ ਤਤਕਾਲ ਉਪਾਅ ਨਾ ਕੀਤੇ ਗਏ ਤਾਂ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ 'ਚ ਮੌਜੂਦਾ ਉਛਾਲ ਸਿਹਤ ਸੇਵਾ ਪ੍ਰਣਾਲੀ ਨੂੰ ਪ੍ਰਭਾਵਿਤ ਕਰ ਸਕਦਾ ਹੈ।
ਇਸ ਦੇ ਨਾਲ ਹੀ ਕਿਹਾ ਗਿਆ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਹੁਣ 8,032 ਐਕਟਿਵ ਮਾਮਲਿਆਂ ਦੇ ਨਾਲ ਦੇਸ਼ ਦੇ ਟੌਪ 10 ਕੋਰੋਨਾ ਇਨਫੈਕਟਡ ਮਰੀਜ਼ਾਂ 'ਚ ਸ਼ਾਮਲ ਹੋ ਗਈ ਹੈ। ਇਸ ਲਿਸਟ 'ਚ ਮਹਾਰਾਸ਼ਟਰ ਟੌਪ 'ਤੇ ਹੈ। ਇੱਥੋਂ ਦੇ ਅੱਠ ਜ਼ਿਲ੍ਹੇ ਕੋਰੋਨਾ ਇਨਫੈਕਸ਼ਨ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਉੱਥੇ ਹੀ ਕਰਨਾਟਕ ਦੇ ਇਕ ਜ਼ਿਲ੍ਹੇ ਬੈਂਗਲੁਰੂ ਸ਼ਹਿਰ 'ਚ ਕੋਰੋਨਾ ਦਾ ਕਹਿਰ ਵਰਸਾ ਰਿਹਾ ਹੈ।
ਨੀਤੀ ਆਯੋਗ ਮੈਂਬਰ ਡਾ.ਵੀਕੇ ਪੌਲ ਨੇ ਕਿਹਾ, 'ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਹ ਚਿੰਤਾ ਦਾ ਇਕ ਗੰਭੀਰ ਵਿਸ਼ਾ ਹੈ। ਰੁਝਾਨ ਦੱਸਦੇ ਹੈ ਕਿ ਵਾਇਰਸ ਅਜੇ ਵੀ ਬਹੁਤ ਐਕਟਿਵ ਹੈ ਤੇ ਵਧ ਰਹੇ ਮਾਮਲੇ ਸਾਡੇ ਰੋਕਥਾਮ ਦੇ ਉਪਾਵਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਜਦੋਂ ਅਸੀਂ ਸੋਚਦੇ ਹਾਂ ਕਿ ਅਸੀਂ ਇਸ ਨੂੰ ਕੰਟਰੋਲ ਕਰ ਲਿਆ ਹੈ ਤਾਂ ਇਹ ਵਾਪਸ ਆ ਜਾਂਦਾ ਹੈ। ਇਹ ਬੇਹੱਦ ਚਿੰਤਾ ਦਾ ਵਿਸ਼ਾ ਹੈ ਤੇ ਅਜਿਹੇ 'ਚ ਸਾਨੂੰ ਸਭ ਨੂੰ ਇਸ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ।' ਉੱਥੇ ਹੀ ਡਾ.ਵੀਕੇ ਪੌਲ ਨੇ ਅੱਗੇ ਕਿਹਾ ਕਿ ਦੇਸ਼ ਇਕ ਗੰਭੀਰ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਤੇ ਪੂਰਾ ਦੇਸ਼ ਸੰਭਾਵਿਤ ਜ਼ੋਖਿਮ 'ਚ ਹੈ।
ਓਧਰ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਲਿਖੀ ਇਕ ਚਿੱਠੀ 'ਚ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸਾਰੇ ਜ਼ਿਲ੍ਹਿਆਂ ਨੂੰ ਕਿਹਾ, 'ਬੇਸ਼ੱਕ ਉਹ ਇਨਫੈਕਸ਼ਨ ਦੇ ਮਾਮਲਿਆਂ 'ਚ ਵਾਧਾ ਦੇਖ ਰਹੇ ਹੋਣ ਜਾਂ ਨਹੀਂ, ਇਨਫੈਕਸ਼ਨ ਦੇ ਪਸਾਰ ਨੂੰ ਰੋਕਣ ਲਈ ਕਲੀਅਰ ਟਾਇਮਲਾਈਨਜ਼ ਤੇ ਜ਼ਿੰਮੇਵਾਰੀਆਂ ਦੇ ਨਾਲ ਇਕ ਜ਼ਿਲ੍ਹਾ ਕਾਰਜ ਯੋਜਨਾ ਤਿਆਰ ਕੀਤੀ ਜਾਵੇ।'
ਭੂਸ਼ਣ ਨੇ ਕਿਹਾ ਕਿ ਮਾਮਲਿਆਂ 'ਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ ਤੇ ਇਹ ਸਿਹਤ ਸੇਵਾ ਪ੍ਰਣਾਲੀ ਨੂੰ ਕਾਫੀ ਪ੍ਰਭਾਵਿਤ ਕਰ ਸਕਦਾ ਹੈ। ਭੂਸ਼ਣ ਨੇ ਆਪਣੀ ਚਿੱਠੀ 'ਚ ਇਹ ਵੀ ਕਿਹਾ ਕਿ ਕੋਰੋਨਾ ਇਨਫੈਕਸ਼ਨ ਦੀ ਰੋਕਥਾਮ ਲਈ ਸਖਤ ਕਦਮ ਚੁੱਕੇ ਜਾਣ ਦੀ ਲੋੜ ਹੈ। ਕੇਂਦਰ ਨੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਰਟੀ ਪੀਸੀਆਰ ਟੈਸਟ ਦੇ ਹਾਈ ਪ੍ਰਪੋਸ਼ਨ ਦੇ ਨਾਲ-ਨਾਲ ਟੈਸਟਿੰਗ ਵਧਾਉਣ ਦੀ ਸਲਾਹ ਦਿੱਤੀ ਗਈ ਹੈ। ਭੂਸ਼ਣ ਨੇ ਕਿਹਾ, ਟੈਸਟ, ਟ੍ਰੈਕ, ਟਰੀਟ ਕੁੰਜੀ ਬਣੀ ਹੋਈ ਹੈ।
ਕੋਰੋਨਾ ਵਾਇਰਸ ਨੇ ਕੁਝ ਵਕਫੇ ਬਾਅਦ ਇਕ ਵਾਰ ਫਿਰ ਤੋਂ ਆਪਣੇ ਪੈਰ ਪਸਾਰਣੇ ਸ਼ੁਰੂ ਕਰ ਦਿੱਤੇ ਹਨ। ਬੇਸ਼ੱਕ ਹੁਣ ਕੋਰੋਨਾ ਵੈਕਸੀਨ ਮੌਜੂਦਾ ਹੈ ਪਰ ਇਸ ਦੇ ਬਾਵਜੂਦ ਕੋਰੋਨਾ ਦੇ ਕੇਸ ਕੁਝ ਸੂਬਿਆਂ 'ਚ ਲਗਾਤਾਰ ਵਧਦੇ ਜਾਂਦੇ ਹਨ ਜਿਸਨੂੰ ਦੇਖਦਿਆਂ ਕੇਂਦਰ ਫਿਕਰਮੰਦ ਹੈ ਤੇ ਇਸੇ ਬਾਬਤ ਹੀ ਗਾਈਡਨਾਈਲਜ਼ ਤਿਆਰ ਕੀਤੀਆਂ ਜਾ ਰਹੀਆਂ ਹਨ।
ਪੰਜਾਬ 'ਚ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦੀ ਸਿੱਧੀ ਅਦਾਇਗੀ 'ਤੇ ਸਰਕਾਰੀ ਹੁਕਮਾਂ ਦਾ ਪਾਲਣ ਨਾ ਕਰਨ ਤੇ ਇਸ ਸਾਲ ਹਾੜੀ ਦੀ ਫ਼ਸਲ ਦੀ ਖਰੀਦ ਲਈ ਕੇਂਦਰ ਸਰਕਾਰ ਨੂੰ ਅੱਡੀ ਚੋਟੀ ਦਾ ਜ਼ੋਰ ਲਾਉਣਾ ਪੈ ਸਕਦਾ ਹੈ। ਖਾਦ ਮੰਤਰੀ ਦਾ ਕਹਿਣਾ ਹੈ ਕਿ ਸੂਬੇ ਨੂੰ ਇਸ ਮਾਮਲੇ 'ਚ ਹੋਰ ਛੋਟ ਨਹੀਂ ਮਿਲੇਗੀ। ਪੰਜਾਬ 'ਚ ਕਣਕ ਦੀ ਖਰੀਦ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ।
ਕੇਂਦਰ ਦੀ ਪੰਜਾਬ ਨੂੰ ਦੋ ਟੁੱਕ, ਸਿੱਧੀ ਅਦਾਇਗੀ ਤੁਰੰਤ ਲਾਗੂ ਕਰੇ ਪੰਜਾਬ ਸਰਕਾਰ
ਖਾਦ ਮੰਤਰੀ ਪੀਊਸ਼ ਗੋਇਲ ਨੇ ਹੁਣ ਫਿਰ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖਦਿਆਂ ਕਿਹਾ ਕਿ ਸੂਬੇ ਨੂੰ ਪਿਛਲੀ ਛੋਟ ਦਿੱਤੀ ਗਈ ਹੈ ਤੇ ਹੁਣ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੀ ਅਪੀਲ ਹੈ।
ਦੀਪ ਸਿੱਧੂ ਨੂੰ ਮਿਲੇਗੀ ਜ਼ਮਾਨਤ! ਅਦਾਲਤ 'ਚ ਫੈਸਲਾ ਅੱਜ
ਦੀਪ ਸਿੱਧੂ ਨੂੰ ਮਿਲੇਗੀ ਜ਼ਮਾਨਤ! ਅਦਾਲਤ 'ਚ ਫੈਸਲਾ ਅੱਜ
26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ਤੇ ਹੋਈ ਹਿੰਸਾ ਵਿੱਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਦੀਪ ਸਿੱਧੂ ਨੇ ਦਿੱਲੀ ਦੀ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਦਾਖਲ ਕੀਤੀ ਹੈ। ਇਸ ਮਾਮਲੇ ਵਿੱਚ ਅੱਜ ਸੁਣਵਾਈ ਹੋਏਗੀ। ਪੰਜਾਬੀ ਐਕਟਰ ਦੀਪ ਸਿੱਧੂ ਤੇ ਦਿੱਲੀ ਹਿੰਸਾ ਲਈ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ਦੇ ਇਲਜ਼ਾਮ ਹਨ।
ਤਿੰਨ ਖੇਤੀ ਕਾਨੂੰ ਮਾਮਲਾ ਹੁਣ ਮੁੜ ਸੁਪਰੀਮ ਕੋਰਟ ਦੇ ਪਾਲੇ ਵਿੱਚ ਚਲਾ ਦਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੀਲਬੰਦ ਲਿਫਾਫੇ ਵਿੱਚ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ। ਇਸ ਬਾਰੇ ਹੁਣ ਅਦਾਲਤ ਵਿੱਚ ਅਗਲੀ ਸੁਣਵਾਈ ਹੋਏਗੀ।
ਹੁਣ ਸੁਪਰੀਮ ਕੋਰਟ ਕਰੇਗੀ ਖੇਤੀ ਕਾਨੂੰਨਾਂ ਦਾ ਮਸਲਾ ਹੱਲ, ਮਾਹਿਰਾਂ ਦੀ ਕਮੇਟੀ ਨੇ ਸੌਂਪੀ ਰਿਪੋਰਟ
ਤਿੰਨ ਖੇਤੀ ਕਾਨੂੰ ਮਾਮਲਾ ਹੁਣ ਮੁੜ ਸੁਪਰੀਮ ਕੋਰਟ ਦੇ ਪਾਲੇ ਵਿੱਚ ਚਲਾ ਦਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੀਲਬੰਦ ਲਿਫਾਫੇ ਵਿੱਚ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ। ਇਸ ਬਾਰੇ ਹੁਣ ਅਦਾਲਤ ਵਿੱਚ ਅਗਲੀ ਸੁਣਵਾਈ ਹੋਏਗੀ।
ਪੰਜਾਬ ਦੇ ਨਾਲ-ਨਾਲ ਦਿੱਲੀ ਐਨਸੀਆਰ 'ਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਤਿੱਖੀ ਧੁੱਪ ਨਾਲ ਤਾਪਮਾਨ ਵਧਦਾ ਜਾ ਰਿਹਾ ਹੈ ਪਰ ਅੱਜ ਸਵੇਰ ਤੋਂ ਤੇਜ਼ ਹਵਾ ਚੱਲ ਰਹੀ ਹੈ ਜਿਸ ਨਾਲ ਕੁਝ ਰਾਹਤ ਹੈ। ਦਿੱਲੀ 'ਚ ਅੱਜ ਦਾ ਵੱਧ ਤੋਂ ਵੱਧ ਤਾਪਮਾਨ 37.8 ਡਿਗਰੀ ਸੈਲਸੀਅਸ ਹੈ ਜਦਕਿ ਘੱਟੋ ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
Weather Updates: ਪੰਜਾਬ 'ਚ ਵਿਗੜੇਗਾ ਮੌਸਮ, ਧੂੜ ਭਰੀ ਹਨ੍ਹੇਰੀ ਦਾ ਕਹਿਰ
ਮੌਸਮ ਵਿਭਾਗ ਨੇ ਖਦਸ਼ਾ ਜਤਾਇਆ ਕਿ ਮੰਗਲਵਾਰ ਦੀ ਤਰ੍ਹਾਂ ਅੱਜ ਵੀ ਦਿੱਲੀ 'ਚ ਤੇਜ਼ ਹਵਾਵਾਂ ਤੇ ਧੂੜ ਭਰੀ ਹਨ੍ਹੇਰੀ ਚੱਲ ਸਕਦੀ ਹੈ। ਦਿੱਲੀ ਐਨਸੀਆਰ 'ਚ ਪ੍ਰਦੂਸ਼ਣ ਦਾ ਪੱਧਰ ਵੀ ਵਧਿਆ ਹੋਇਆ ਹੈ।
ਪੀਜੀਆਈ ਰੋਹਤਕ 'ਚ ਇਕੱਠੇ 22 ਡਾਕਟਰ ਕੋਰੋਨਾ ਪੌਜ਼ੇਟਿਵ ਆਉਣ ਦੀ ਖ਼ਬਰ ਹੈ। ਇਸ ਤੋਂ ਬਾਅਦ ਐਡਮਨਿਸਟ੍ਰੇਸ਼ਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸਾਰੇ ਡਾਕਟਰ ਇਕ ਹੀ ਵਾਰਡ ਜੱਚਾ-ਬੱਚਾ 'ਚ ਤਾਇਨਾਤ ਹਨ। ਇਨ੍ਹਾਂ 22 'ਚੋਂ 4 ਡਾਕਟਰਾਂ ਨੇ ਹਾਲ ਹੀ 'ਚ ਵੈਕਸੀਨ ਲਗਵਾਈ ਸੀ।
ਗਾਇਨੀ ਵਾਰਡ 'ਚ ਤਾਇਨਾਤ ਪੀਜੀਆਈ ਦੇ 22 ਡਾਕਟਰ ਕੋਰੋਨਾ ਪੌਜ਼ੇਟਿਵ, ਚਾਰ ਨੇ ਲਵਾਈ ਸੀ ਵੈਕਸੀਨ
ਗਾਇਨੀ ਵਾਰਡ 'ਚ ਇਕੱਠੇ 22 ਡਾਕਟਰ ਕੋਵਿਡ ਪੌਜ਼ੇਟਿਵ ਮਿਲਣ ਤੋਂ ਬਾਅਦ ਵਾਰਡ ਬੰਦ ਕਰ ਦਿੱਤਾ ਗਿਆ।