Breaking News LIVE: ਅਪ੍ਰੈਲ ਤੋਂ ਜੂਨ ਤੱਕ ਦਾ ਮੌਸਮ ਰਹੇਗਾ ਮਾਰੂ, ਤਾਜ਼ਾ ਰਿਪੋਰਟ 'ਚ ਖੁਲਾਸਾ

Punjab Breaking News, 1 April 2021 LIVE Updates: ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਕਿਹਾ ਹੈ ਕਿ ਐਤਕੀਂ ਉੱਤਰ ਤੇ ਪੂਰਬੀ ਭਾਰਤ ’ਚ ਅਪ੍ਰੈਲ ਤੋਂ ਜੂਨ ਤੱਕ ਦਾ ਤਾਪਮਾਨ ਆਮ ਨਾਲੋਂ ਵੱਧ ਰਹਿ ਸਕਦਾ ਹੈ; ਭਾਵ ਇਸ ਵਾਰ ਗਰਮੀ ਕੁਝ ਜ਼ਿਆਦਾ ਪੈ ਸਕਦੀ ਹੈ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਰਚ ਮਹੀਨੇ ’ਚ ਹੀ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਤੇ ਚਲਾ ਗਿਆ ਸੀ।

ਏਬੀਪੀ ਸਾਂਝਾ Last Updated: 01 Apr 2021 11:18 AM
ਬੀਕੇਯੂ ਦੇ ਆਗੂ ਰਾਕੇਸ਼ ਟਿਕੈਟ

ਗੋਇਲ ਦੇ ਇਸ ਬਿਆਨ ਤੋਂ ਬਾਅਦ ਬੀਕੇਯੂ ਦੇ ਆਗੂ ਰਾਕੇਸ਼ ਟਿਕੈਟ ਨੇ ਆਪਣੀ ਪ੍ਰਤੀਕ੍ਰਿਆ ਜ਼ਾਹਰ ਕੀਤੀ ਹੈ। ਇਸ 'ਤੇ ਟਿਕੈਤ ਨੇ ਕਿਹਾ ਕਿ ਜੇਕਰ ਘੱਟੋ ਘੱਟ ਸਮਰਥਨ ਮੁੱਲ 'ਤੇ ਅਨਾਜ ਦੀ ਲਾਜ਼ਮੀ ਖਰੀਦ ਦੀ ਮੰਗ ਸਰਕਾਰ ਨੇ ਅਜੇ ਤਕ ਪ੍ਰਵਾਨ ਨਹੀਂ ਕੀਤੀ ਤਾਂ ਕਿਸਾਨ ਹਿੱਤ ਦੀ ਕਿਹੜੀ ਗੱਲ ਹੈ।

ਪਿਛੋਕੜ

Punjab Breaking News, 1 April 2021 LIVE Updates: ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰੀ ਮੋਦੀ ਸਰਕਾਰ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਹੁਣ ਕਿਸਾਨਾਂ ਵੱਲੋਂ ਪਾਰਲੀਮੈਂਟ ਵੱਲ ਪੈਦਲ ਮਾਰਚ ਦਾ ਐਲਾਨ ਕਰ ਦਿੱਤਾ ਗਿਆ ਹੈ। ਉਂਝ ਇਸ ਦੀ ਤਾਰੀਖ ਅਜੇ ਨਹੀਂ ਐਲਾਨੀ ਗਈ ਪਰ ਕਿਸਾਨਾਂ ਨੇ ਇਸ ਦੀ ਤਿਆਰੀ ਵਿੱਢ ਦਿੱਤੀ ਹੈ। ਇਹ ਪੈਦਲ ਮਾਰਚ ਮਈ ਦੇ ਪਹਿਲੇ ਹਫਤੇ ਹੋ ਸਕਦਾ ਹੈ।


 


ਕਿਸਾਨ ਲੀਡਰਾਂ ਨੇ ਦੱਸਿਆ ਕਿ ਮੋਰਚੇ ਦੀ ਅਗਵਾਈ ਹੇਠ ‘ਸੰਸਦ ਮਾਰਚ’ ਮਈ ਦੇ ਪਹਿਲੇ ਪੰਦਰਵਾੜੇ ਵਿੱਚ ਕੀਤਾ ਜਾਵੇਗਾ। ਇਸ ਵਿੱਚ ਔਰਤਾਂਦਲਿਤ-ਆਦਿਵਾਸੀ-ਬਹੁਜਨਬੇਰੁਜ਼ਗਾਰ ਨੌਜਵਾਨ ਤੇ ਸਮਾਜ ਦਾ ਹਰ ਵਰਗ ਸ਼ਾਮਲ ਹੋਵੇਗਾ। ਸ਼ਾਂਤਮਈ ਲੋਕ ਆਪਣੇ ਵਾਹਨਾਂ ਵਿੱਚ ਆਪਣੇ ਪਿੰਡਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੱਕ ਆਉਣਗੇ। ਇਸ ਤੋਂ ਬਾਅਦ ਦਿੱਲੀ ਦੀਆਂ ਕਈ ਹੱਦਾਂ ਤੋਂ ਸੰਸਦ ਤੱਕ ਪੈਦਲ ਮਾਰਚ ਕੀਤਾ ਜਾਵੇਗਾ। ਤਰੀਕ ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾਵੇਗਾ।


 


ਇਸ ਦੇ ਨਾਲ ਹੀ ਕਿਸਾਨਾਂ ਨੇ ਦਿੱਲੀ ਦੇ ਦੁਆਲੇ ਦੀ ਪੈਰੀਫਰਲ ਰੋਡ ‘ਕੁੰਡਲੀ ਮਾਨੇਸਰ-ਪਲਵਲ’ ਤੇ ‘ਕੁੰਡਲੀ-ਗਾਜ਼ੀਆਬਾਦ-ਪਲਵਲ’ ਨੂੰ 10 ਅਪਰੈਲ ਨੂੰ 24 ਘੰਟੇ ਲਈ ਜਾਮ ਕਰਨ ਦਾ ਐਲਾਨ ਕੀਤਾ ਹੈ। 13 ਅਪਰੈਲ ਨੂੰ ਵਿਸਾਖੀ ਦਾ ਤਿਉਹਾਰ ਵੀ ਦਿੱਲੀ ਦੀਆਂ ਚਾਰੋਂ ਹੱਦਾਂ ਉਪਰ ਮਨਾਉਣ ਸਮੇਤ ਡਾਬੀਆਰ ਅੰਬੇਦਕਰ ਦਾ ਜਨਮ ਦਿਨ ‘ਸੰਵਿਧਾਨ ਬਚਾਓ ਦਿਵਸ’ ਦੇ ਰੂਪ ਵਿੱਚ 14 ਅਪਰੈਲ ਨੂੰ ਮਨਾਇਆ ਜਾਵੇਗਾ। ਇਸੇ ਤਰ੍ਹਾਂ ਮਜ਼ਦੂਰ ਦਿਵਸ ਮੌਕੇ ਮਈ ਨੂੰ ਸਾਰਾ ਦਿਨ ‘ਮਜ਼ਦੂਰ-ਕਿਸਾਨ ਏਕਤਾ’ ਮਨਾਇਆ ਜਾਵੇਗਾ।


 


ਕਿਸਾਨ ਇਨ੍ਹਾਂ ਤਿੰਨਾਂ ਬਿੱਲਾਂ ਦਾ ਵਿਰੋਧ ਕਰ ਰਹੇ ਹਨ


 


ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਰਾਸ਼ਟਰੀ ਰਾਜਧਾਨੀ ਦੀਆਂ ਵੱਖ-ਵੱਖ ਸੀਮਾਵਾਂ 'ਤੇ ਤਿੰਨ ਨਵੇਂ ਬਣਾਏ ਗਏ ਖੇਤੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਐਕਟ 2020, ਮੁੱਲ ਦਾ ਭਰੋਸਾ ਅਤੇ ਖੇਤੀਬਾੜੀ ਸੇਵਾਵਾਂ ਐਕਟ 2020 ਅਤੇ ਜ਼ਰੂਰੀ ਵਸਤੂਆਂ (ਸੋਧ) ਐਕਟ 2020, ਕਿਸਾਨ ਸਸ਼ਕਤੀਕਰਨ ਅਤੇ ਸੁਰੱਖਿਆ ਸਮਝੌਤੇ ਲਈ ਸਰਕਾਰ ਦਾ ਵਿਰੋਧ ਕਰ ਰਹੇ ਹਨ। ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਹੁਣ ਤੱਕ 11 ਗੇੜ ਗੱਲਬਾਤ ਹੋ ਚੁੱਕੀ ਹੈ, ਪਰ ਦੋਵੇਂ ਧਿਰਾਂ ਦੇ ਆਪਣੇ ਸਟੈਂਡ ‘ਤੇ ਰਹਿਣ ਕਾਰਨ ਇਹ ਕੋਈ ਸਿੱਟਾ ਨਹੀਂ ਨਿਕਲੀਆ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.