Breaking News LIVE: ਲੱਖਾ ਸਿਧਾਣਾ ਨਾਲ ਮਿਲਾਇਆ ਹੱਥ, ਦੀਪ ਸਿੱਧੂ ਤੋਂ ਕਿਉਂ ਔਖੀਆਂ ਕਿਸਾਨ ਜਥੇਬੰਦੀਆਂ?
Punjab Breaking News, 3 April 2021 LIVE Updates: ਸੰਯੁਕਤ ਕਿਸਾਨ ਮੋਰਚਾ ਨੇ ਲੱਖਾ ਸਿਧਾਣਾ ਨੂੰ ਅੰਦੋਲਨ ਵਿੱਚ ਵਾਪਸ ਬੁਲਾ ਲਿਆ ਹੈ। ਹੁਣ ਲੱਖਾ ਸਿਧਾਣਾ ਤੇ ਉਸ ਦੇ ਸਾਥੀ ਕਿਸਾਨ ਜਥੇਬੰਦੀਆਂ ਦੀਆਂ ਸਟੇਜਾਂ ਤੋਂ ਬੋਲ ਸਕਣਗੇ। ਇਸ ਮਗਰੋਂ ਚਰਚਾ ਛਿੜੀ ਹੈ ਕਿ ਹੁਣ ਸੰਯੁਕਤ ਕਿਸਾਨ ਮੋਰਚਾ ਦੀਪ ਸਿੱਧੂ ਵੀ ਅੰਦੋਲਨ ਵਿੱਚ ਸ਼ਾਮਲ ਕਰੇਗਾ। ਇਸ ਬਾਰੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸਪਸ਼ਟ ਕਰ ਦਿੱਤਾ ਹੈ।
LIVE
Background
Punjab Breaking News, 3 April 2021 LIVE Updates: ਕਣਕ ਦੀ ਖਰੀਦ ਨੂੰ ਲੈ ਕੇ ਪੰਜਾਬ ਤੇ ਕੇਂਦਰ ਸਰਕਾਰਾਂ ਆਹਮੋ-ਸਾਹਮਣੇ ਹਨ। ਦੂਜੇ ਪਾਸੇ ਕੋਰੋਨਾ ਦੇ ਵਧਦੇ ਕਹਿਰ ਦੀ ਦਲੀਲ ਦੇ ਕੇ ਕਣਕ ਦੀ ਖਰੀਦ ਇਸ ਵਾਰ 10 ਅਪਰੈਲ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਅਜਿਹੇ ਸਭ ਵਿੱਚ ਕਿਸਾਨ ਫਿਕਰਮੰਦ ਹਨ। ਹੁਣ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕਣਕ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ।
ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਬਾਰੇ ਆਪਣਾ ਪਲੈਨ ਐਲਾਨ ਦਿੱਤਾ ਹੈ। ਇਸ ਮੁਤਾਬਕ ਐਤਕੀਂ ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਕਣਕ ਦੀ ਖਰੀਦ ਲਈ 3972 ਖ਼ਰੀਦ ਕੇਂਦਰ ਬਣਾਏ ਹਨ, ਜਿਨ੍ਹਾਂ ਵਿੱਚ 10 ਅਪਰੈਲ ਤੋਂ ਸਰਕਾਰੀ ਖਰੀਦ ਸ਼ੁਰੂ ਹੋਵੇਗੀ। ਇਸ ਵਾਰ ਵੀ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਪ੍ਰਤੀ ਟਰਾਲੀ ਦੇ ਹਿਸਾਬ ਨਾਲ ਕੂਪਨ ਮੁਹੱਈਆ ਕਰਵਾਏ ਜਾਣਗੇ। ਕੂਪਨ ਦੀ ਮਿਆਦ ਇੱਕ ਦਿਨ ਦੀ ਹੋਵੇਗੀ।
ਪੰਜਾਬ ਵਿੱਚ ਇਸ ਸਾਲ 177 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਹੋਣ ਦਾ ਅਨੁਮਾਨ ਹੈ, ਜਿਸ ਵਿੱਚੋਂ 130 ਲੱਖ ਮੀਟਰਿਕ ਟਨ ਮੰਡੀਆਂ ਵਿੱਚ ਪਹੁੰਚਣ ਦੀ ਸੰਭਾਵਨਾ ਹੈ। ਕਿਸਾਨਾਂ ਨੂੰ ਇਸ ਵਾਰ ਫਿਰ ਆਪਣੀ ਫ਼ਸਲ ਮੰਡੀਆਂ ਵਿੱਚ ਲਿਆਉਣ ਲਈ ਆੜ੍ਹਤੀਆਂ ਰਾਹੀਂ 17.39 ਲੱਖ ਪਾਸ ਜਾਰੀ ਕੀਤੇ ਗਏ ਹਨ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਬੋਰਡ ਦੇ ਸਕੱਤਰ ਰਵੀ ਭਗਤ ਤੇ ਹੋਰ ਉੱਚ ਅਧਿਕਾਰੀਆਂ ਨਾਲ ਕਣਕ ਦੀ ਖ਼ਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਮਗਰੋਂ ਦੱਸਿਆ ਕਿ ਪੰਜਾਬ ਦੀਆਂ 154 ਮਾਰਕੀਟ ਕਮੇਟੀਆਂ ਵਿੱਚ ਕਣਕ ਦੀ ਖ਼ਰੀਦ ਤੇ ਵੇਚ ਲਈ ਮੁੱਖ ਦਫ਼ਤਰ ਦੇ ਅਧਿਕਾਰੀਆਂ ਤੋਂ ਇਲਾਵਾ ਲਗਪਗ 5600 ਫੀਲਡ ਸਟਾਫ ਵੱਲੋਂ ਆਪਣੀ ਡਿਊਟੀ ਨਿਭਾਈ ਜਾਵੇਗੀ।
ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਇਹ ਕੋਸ਼ਿਸ਼ ਹੋਵੇਗੀ ਕਿ ਕਿਸਾਨਾਂ ਨੂੰ ਮੰਡੀਆਂ ’ਚੋਂ 12 ਘੰਟੇ ਦੇ ਸਮੇਂ ਅੰਦਰ ਹੀ ਫਾਰਗ ਕਰ ਦਿੱਤਾ ਜਾਵੇ। ਮੰਡੀਆਂ ਵਿੱਚ ਮੁਕੰਮਲ ਸਫ਼ਾਈ ਤੇ ਸਿਹਤ ਸੁਰੱਖਿਆ ਲਈ ਸੋਡੀਅਮ ਹਾਈਪੋਕਲੋਰਾਈਟ ਨਾਲ ਛਿੜਕਾਅ ਕਰਵਾਇਆ ਗਿਆ। ਮੰਡੀਆਂ ਵਿੱਚ ਪੀਣ ਵਾਲੇ ਸਾਫ਼ ਪਾਣੀ, ਪਖਾਨੇ ਤੇ ਛਾਂ ਦੇ ਪ੍ਰਬੰਧ ਕੀਤੇ ਗਏ ਹਨ।
ਸੰਯੁਕਤ ਕਿਸਾਨ ਮੋਰਚਾ ਨੇ ਲੱਖਾ ਸਿਧਾਣਾ ਨੂੰ ਅੰਦੋਲਨ ਵਿੱਚ ਵਾਪਸ ਬੁਲਾ ਲਿਆ ਹੈ। ਹੁਣ ਲੱਖਾ ਸਿਧਾਣਾ ਤੇ ਉਸ ਦੇ ਸਾਥੀ ਕਿਸਾਨ ਜਥੇਬੰਦੀਆਂ ਦੀਆਂ ਸਟੇਜਾਂ ਤੋਂ ਬੋਲ ਸਕਣਗੇ। ਇਸ ਮਗਰੋਂ ਚਰਚਾ ਛਿੜੀ ਹੈ ਕਿ ਹੁਣ ਸੰਯੁਕਤ ਕਿਸਾਨ ਮੋਰਚਾ ਦੀਪ ਸਿੱਧੂ ਵੀ ਅੰਦੋਲਨ ਵਿੱਚ ਸ਼ਾਮਲ ਕਰੇਗਾ। ਇਸ ਬਾਰੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸਪਸ਼ਟ ਕਰ ਦਿੱਤਾ ਹੈ।
ਕੀ ਲੱਖਾ ਸਿਧਾਣਾ ਮਗਰੋਂ ਦੀਪ ਸਿੱਧੂ ਦੀ ਹੋਏਗੀ ਕਿਸਾਨ ਅੰਦੋਲਨ 'ਚ ਐਂਟਰੀ? ਗੁਰਨਾਮ ਸਿੰਘ ਚੜੂਨੀ ਕਰ ਦਿੱਤਾ ਸਪਸ਼ਟ
ਗੁਰਨਾਮ ਸਿੰਘ ਚਡੂਨੀ ਨੇ ਕਿਹਾ ਹੈ ਕਿ ਦੀਪ ਸਿੱਧੂ ਨਾਲ ਭਵਿੱਖ 'ਚ ਕਦੇ ਵੀ ਸੰਯੁਕਤ ਕਿਸਾਨ ਮੋਰਚਾ ਮਿਲ ਕੇ ਨਹੀਂ ਚੱਲ ਸਕਦਾ। ਉਨ੍ਹਾਂ ਕਿਹਾ ਕਿ ਲੱਖਾ ਸਿਧਾਣਾ ਨੇ ਸਿਰਫ਼ ਅਨੁਸ਼ਾਸਨ ਤੋੜਿਆ ਸੀ
Punjab weekend lockdown
ਕੈਪਟਨ ਨੇ ਕਿਹਾ ਕਿ ਸ਼ਨੀਵਾਰ ਨੂੰ ਲੋਕ ਇੱਕ ਦੂਜੇ ਦੇ ਵਧੇਰੇ ਸੰਪਰਕ ਵਿੱਚ ਆਉਂਦੇ ਹਨ। ਕੋਰੋਨਾ ਨਾਲ ਲੜਿਆ ਜਾ ਸਕਦਾ ਹੈ, ਜੇਕਰ ਲੋਕ ਇੱਕ-ਦੂਜੇ ਦੇ ਸੰਪਰਕ ਵਿੱਚ ਨਾ ਆਉਣ, ਟੀਕਾ ਲਵਾਉਣ ਤੇ ਮਾਸਕ ਪਹਿਨਣ। ਕੈਪਟਨ ਨੇ ਸਾਫ਼ ਤੌਰ 'ਤੇ ਇਸਾਰਾ ਕੀਤਾ ਹੈ ਕਿ ਉਨ੍ਹਾਂ ਕੋਲ ਹਫ਼ਤਾਵਾਰੀ ਲੌਕਡਾਊਨ ਦਾ ਆਪਸ਼ਨ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਟੀਕਾ ਲਾਉਣ ਦੀ ਸਲਾਹ ਦਿੱਤੀ। ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੀ ਜਨਤਾ 'ਤੇ ਸਖ਼ਤ ਕਦਮ ਚੁੱਕਣਾ ਪਸੰਦ ਨਹੀਂ, ਪਰ ਲੋਕਾਂ ਦੀ ਜਾਨ ਬਚਾਉਣਾ ਜ਼ਰੂਰੀ ਹੈ।
ਕੋਰੋਨਾ ਦਾ ਕਹਿਰ ਪੰਜਾਬ 'ਚ ਮੁੜ ਲੱਗੇਗਾ ਲੌਕਡਾਊਨ?
ਪੰਜਾਬ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੇ ਸਰਕਾਰ ਦੀਆਂ ਫਿਕਰਾਂ ਵਧਾ ਦਿੱਤੀਆਂ ਹਨ। ਇਸ ਦੇ ਮੱਦਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਕੋਰੋਨਾ ਦੇ ਮਾਮਲਿਆਂ ਦੀ ਨਿਗਰਾਨੀ ਕਰ ਰਹੇ ਹਨ। ਇਸ ਦੌਰਾਨ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਵੀਕਐਂਡ ਲੌਕਡਾਊਨ ਦਾ ਇਸ਼ਾਰਾ ਵੀ ਦੇ ਦਿੱਤਾ ਹੈ। ਫਿਲਹਾਲ ਸੂਬੇ ਦੇ 12 ਜ਼ਿਲ੍ਹਿਆਂ 'ਚ ਨਾਈਟ ਕਰਫਿਊ ਲੱਗਿਆ ਹੋਇਆ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਵੀਰਵਾਰ ਨੂੰ ਅਜਨਾਲਾ ਵਿੱਚ ਹੋਈ ਰੈਲੀ ਵਿੱਚੋਂ ਸੀਨੀਅਰ ਅਕਾਲੀ ਲੀਡਰ ਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦੀ ਗੈਰ ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਰੈਲੀ ਵਿੱਚ ਹੀ ਅਜਨਾਲਾ ਦੇ ਬੇਟੇ ਅਮਰਪਾਲ ਸਿੰਘ ਸਿੰਘ ਬੋਨੀ ਅਜਨਾਲਾ ਨੂੰ ਉਮੀਦਵਾਰ ਐਲਾਨਿਆ ਗਿਆ ਸੀ।
ਅਕਾਲੀ ਦਲ ਦੀ ਰੈਲੀ 'ਚੋਂ ਰਤਨ ਸਿੰਘ ਅਜਨਾਲਾ ਦੀ ਗੈਰ ਹਾਜ਼ਰੀ 'ਤੇ ਉੱਠੇ ਸਵਾਲ, ਬੇਟੇ ਬੋਨੀ ਅਜਨਾਲਾ ਨੇ ਦੱਸੀ ਹਕੀਕਤ
ਰੈਲੀ ਵਿੱਚ ਹੀ ਅਜਨਾਲਾ ਦੇ ਬੇਟੇ ਅਮਰਪਾਲ ਸਿੰਘ ਸਿੰਘ ਬੋਨੀ ਅਜਨਾਲਾ ਨੂੰ ਉਮੀਦਵਾਰ ਐਲਾਨਿਆ ਗਿਆ ਸੀ।
ਸੰਯੁਕਤ ਕਿਸਾਨ ਮੋਰਚਾ ਨੇ ਲੱਖਾ ਸਿਧਾਣਾ ਨੂੰ ਅੰਦੋਲਨ ਵਿੱਚ ਵਾਪਸ ਬੁਲਾ ਲਿਆ ਹੈ। ਹੁਣ ਲੱਖਾ ਸਿਧਾਣਾ ਤੇ ਉਸ ਦੇ ਸਾਥੀ ਕਿਸਾਨ ਜਥੇਬੰਦੀਆਂ ਦੀਆਂ ਸਟੇਜਾਂ ਤੋਂ ਬੋਲ ਸਕਣਗੇ। ਇਸ ਮਗਰੋਂ ਚਰਚਾ ਛਿੜੀ ਹੈ ਕਿ ਹੁਣ ਸੰਯੁਕਤ ਕਿਸਾਨ ਮੋਰਚਾ ਦੀਪ ਸਿੱਧੂ ਵੀ ਅੰਦੋਲਨ ਵਿੱਚ ਸ਼ਾਮਲ ਕਰੇਗਾ। ਇਸ ਬਾਰੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸਪਸ਼ਟ ਕਰ ਦਿੱਤਾ ਹੈ।
ਕੀ ਲੱਖਾ ਸਿਧਾਣਾ ਮਗਰੋਂ ਦੀਪ ਸਿੱਧੂ ਦੀ ਹੋਏਗੀ ਕਿਸਾਨ ਅੰਦੋਲਨ 'ਚ ਐਂਟਰੀ? ਗੁਰਨਾਮ ਸਿੰਘ ਚੜੂਨੀ ਕਰ ਦਿੱਤਾ ਸਪਸ਼ਟ
ਗੁਰਨਾਮ ਸਿੰਘ ਚਡੂਨੀ ਨੇ ਕਿਹਾ ਹੈ ਕਿ ਦੀਪ ਸਿੱਧੂ ਨਾਲ ਭਵਿੱਖ 'ਚ ਕਦੇ ਵੀ ਸੰਯੁਕਤ ਕਿਸਾਨ ਮੋਰਚਾ ਮਿਲ ਕੇ ਨਹੀਂ ਚੱਲ ਸਕਦਾ। ਉਨ੍ਹਾਂ ਕਿਹਾ ਕਿ ਲੱਖਾ ਸਿਧਾਣਾ ਨੇ ਸਿਰਫ਼ ਅਨੁਸ਼ਾਸਨ ਤੋੜਿਆ ਸੀ