Breaking News LIVE: ਦੇਸ਼ ਦੇ ਕਈ ਸੂਬਿਆਂ 'ਚ ਕੋਰੋਨਾ ਬੇਕਾਬੂ, ਲੌਕਡਾਉਨ ਦੀ ਤਿਆਰੀ
Punjab Breaking News, 12 April 2021 LIVE Updates: ਕੇਂਦਰ ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ 'ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 50 ਤੋਂ ਜ਼ਿਆਦਾ ਜ਼ਿਲ੍ਹਿਆਂ 'ਚ ਮਹਾਮਾਰੀ ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਸੂਬਿਆਂ ਦੇ ਦੌਰੇ 'ਤੇ ਗਈਆਂ ਕੇਂਦਰੀ ਟੀਮਾਂ ਨੇ ਸਰਕਾਰ ਨੂੰ ਸੌਂਪੀ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਹੈ।
LIVE
Background
Punjab Breaking News, 12 April 2021 LIVE Updates: ਕੇਂਦਰ ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ 'ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 50 ਤੋਂ ਜ਼ਿਆਦਾ ਜ਼ਿਲ੍ਹਿਆਂ 'ਚ ਮਹਾਮਾਰੀ ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਸੂਬਿਆਂ ਦੇ ਦੌਰੇ 'ਤੇ ਗਈਆਂ ਕੇਂਦਰੀ ਟੀਮਾਂ ਨੇ ਸਰਕਾਰ ਨੂੰ ਸੌਂਪੀ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਹੈ।
ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰ ਸਰਕਾਰ ਨੇ ਚਿੱਠੀ ਲਿਖ ਕੇ ਇਨ੍ਹਾਂ ਸੂਬਿਆਂ ਨੂੰ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਸਖਤ ਕਦਮ ਚੁੱਕਣ ਲਈ ਕਿਹਾ ਹੈ। ਕੇਂਦਰੀ ਦਲਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸਿਹਤ ਮੰਤਰਾਲੇ ਨੇ ਇਨ੍ਹਾਂ ਸੂਬਿਆਂ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਜ਼ਿਆਦਾ ਪੌਜ਼ੇਟਿਵ ਮਾਮਲਿਆਂ ਵਾਲੇ ਖੇਤਰਾਂ ਨੂੰ ਕੰਟੇਨਮੈਂਟ ਜ਼ੋਨ ਬਣਾਉਣ ਤੇ ਪੌਜ਼ੇਟਿਵ ਮਰੀਜ਼ਾਂ ਦੇ ਸੰਪਰਕ ' ਆਏ ਲੋਕਾਂ ਦੀ ਪਛਾਣ ਕਰਨ 'ਚ ਵਰਤੀ ਜਾ ਰਹੀ ਲਾਪ੍ਰਵਾਹੀ ਦਾ ਜ਼ਿਕਰ ਕਰਦਿਆਂ ਤਿੰਨ ਸੂਬਿਆਂ ਨੂੰ ਵਾਇਰਸ ਦਾ ਪ੍ਰਸਾਰ ਰੋਕਣ ਲਈ ਸਖਤ ਕਦਮ ਚੁੱਕਣ ਲਈ ਕਿਹਾ ਗਿਆ ਹੈ।
ਕੇਂਦਰ ਸਰਕਾਰ ਨੇ ਘੱਟ ਜਾਂਚ ਤੇ ਸਿਹਤ ਕਰਮੀਆਂ ਦੀ ਕਮੀ ਨੂੰ ਲੈਕੇ ਵੀ ਚਿੰਤਾ ਜਤਾਈ ਹੈ। ਇਨ੍ਹਾਂ 50 ਜ਼ਿਲ੍ਹਿਆਂ 'ਚ ਪੰਜਾਬ ਦੇ 30, ਛੱਤੀਸਗੜ੍ਹ ਦੇ 11 ਤੇ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਹਨ। ਸੂਬਿਆਂ ਨੂੰ ਭੇਜੀ ਚਿੱਠੀ 'ਚ ਸਿਹਤ ਸਕੱਤਰ ਰਾਜੇਸ਼ ਭੂਸਣ ਨੇ ਕਿਹਾ ਕਿ ਕੇਂਦਰ ਨੇ ਟੀਕਿਆਂ ਦੀ ਉਪਲਬਧਤਾ ਦੇ ਮੁੱਦਿਆਂ 'ਤੇ ਵੀ ਗੌਰ ਕੀਤਾ ਹੈ। ਸਟੌਕ ਦੀ ਉਪਲਬਧਤਾ ਦੇ ਆਧਾਰ 'ਤੇ ਪੂਰਤੀ ਵਧਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।
ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਟੀਮ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਜਾਂਚ, ਹਸਪਤਾਲ ਦੀਆਂ ਸੁਵਿਧਾਵਾਂ ਤੇ ਟੀਕਾਕਰਨ ਨੂੰ ਗਤੀ ਦੇਣ ਲਈ ਕੁਝ ਸੁਧਾਰ ਵਾਲੀਆਂ ਕਾਰਵਾਈਆਂ ਕਰਨ ਦੇ ਸੁਝਾਅ ਦਿੱਤੇ ਗਏ ਹਨ। ਮਹਾਰਾਸ਼ਟਰ ਦੇ ਸਿਹਤ ਸਕੱਤਰ ਨੂੰ ਭੇਜੀ ਚਿੱਠੀ 'ਚ ਭੂਸਣ ਨੇ ਕਿਹਾ ਕਿ ਸੂਬੇ ਦੇ ਸਤਾਰਾ, ਸਾਂਗਲੀ ਤੇ ਔਰੰਗਾਬਾਦ ਜ਼ਿਲ੍ਹਿਆਂ 'ਚ ਕੰਟੇਨਮੈਂਟ ਜ਼ੋਨ ਦੇ ਮਾਪਦੰਡਾਂ ਦੀ ਪਾਲਣਾ 'ਚ ਕਮੀ ਦੇਖੀ ਜਾ ਰਹੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵੈਕਸੀਨ ਦੀ ਦੂਜੀ ਖ਼ੁਰਾਕ ਲਈ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਯੋਗ ਵਿਅਕਤੀ ਪੰਜਾਬ ਸਰਕਾਰ ਦੀਆਂ ਡਾਕਟਰੀ ਸਹੂਲਤਾਂ 'ਤੇ ਰਜਿਸਟਰ ਹੋ ਕੇ ਜਲਦੀ ਤੋਂ ਜਲਦੀ ਵੈਕਸੀਨ ਲੈਣ।
ਕੈਪਟਨ ਨੇ ਲਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵੈਕਸੀਨ ਦੀ ਦੂਜੀ ਖ਼ੁਰਾਕ ਲਈ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਯੋਗ ਵਿਅਕਤੀ ਪੰਜਾਬ ਸਰਕਾਰ ਦੀਆਂ ਡਾਕਟਰੀ ਸਹੂਲਤਾਂ 'ਤੇ ਰਜਿਸਟਰ ਹੋ ਕੇ ਜਲਦੀ ਤੋਂ ਜਲਦੀ ਵੈਕਸੀਨ ਲੈਣ।
ਪੀਜੀਆਈ ਦੀ ਫਿਜ਼ੀਕਲ ਓਪੀਡੀ ਬੰਦ, ਮਰੀਜ਼ਾਂ ਦੀਆਂ ਵਧੀਆਂ ਮੁਸ਼ਕਲਾਂ
ਪੀਜੀਆਈ ਦੀ ਫਿਜ਼ੀਕਲ ਓਪੀਡੀ ਬੰਦ, ਮਰੀਜ਼ਾਂ ਦੀਆਂ ਵਧੀਆਂ ਮੁਸ਼ਕਲਾਂ
ਅੱਜ ਤੋਂ ਚੰਡੀਗੜ੍ਹ ਸਥਿਤ ਪੀਜੀਆਈ ਵਿਖੇ ਫਿਜੀਕਲ ਓਪੀਡੀ ਬੰਦ ਕਰ ਦਿੱਤੀ ਗਈ ਹੈ ਜਿਸ ਨਾਲ ਮਰੀਜ਼ਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹੁਣ ਓਪੀਡੀ ਅਗਲੇ ਆਦੇਸ਼ ਤਕ ਸਿਰਫ ਟੈਲੀ-ਕੰਸਲਟੈਂਸੀ ਰਾਹੀਂ ਕੀਤੀ ਜਾਏਗੀ ਪਰ ਹਾਲਾਂਕਿ ਅੱਜ ਓਪੀਡੀ ਸਸਪੈਂਡ ਹੋਣ ਦੇ ਪਹਿਲੇ ਦਿਨ ਸੈਂਕੜੇ ਮਰੀਜ਼ ਓਪੀਡੀ ਲਈ ਪੀਜੀਆਈ ਪਹੁੰਚ ਗਏ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਛੱਤੀਸਗੜ, ਕਰਨਾਟਕ, ਕੇਰਲਾ, ਤਾਮਿਲਨਾਡੂ, ਮੱਧ ਪ੍ਰਦੇਸ਼, ਗੁਜਰਾਤ ਅਤੇ ਰਾਜਸਥਾਨ ਸਮੇਤ 10 ਸੂਬਿਆਂ 'ਚ ਰੋਜ਼ਾਨਾ ਨਵੇਂ COVID-19 ਦੇ ਕੇਸਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਨਵੇਂ ਕੋਰੋਨਾਵਾਇਰਸ ਦੇ 83.02 ਪ੍ਰਤੀਸ਼ਤ ਕੇਸ ਇਨ੍ਹਾਂ 10 ਸੂਬਿਆਂ ਤੋਂ ਆ ਰਹੇ ਹਨ।
ਦੇਸ਼ ਦੇ ਇਨ੍ਹਾਂ 10 ਸੂਬਿਆਂ ਨੇ ਵਧਾਈ ਮੋਦੀ ਸਰਕਾਰ ਦੀ ਚਿੰਤਾ, ਜਾਣੋ ਕੀ ਕਾਰਨ ਹੈ?
ਟੀਕਾ ਉਤਸਵ ਦੇ 1 ਦਿਨ ਵਿੱਚ ਲਗਪਗ 30 ਲੱਖ ਕੋਵਿਡ ਟੀਕੇ ਲਗਵਾਏ ਗਏ, ਜਿਸ ਨਾਲ ਕੁੱਲ ਟੀਕਾਕਰਣ ਲਗਪਗ 10.45 ਕਰੋੜ ਹੋ ਗਿਆ ਹੈ।
ਕੋਰੋਨਾ ਦਾ ਕਹਿਰ ਵੇਖਦਿਆਂ ਦਿੱਲੀ ਤੇ ਹਰਿਆਣਾ 'ਚ ਲੌਕਡਾਉਨ ਦੀ ਚਰਚਾ ਚੱਲ ਰਹੀ ਹੈ। ਅਜਿਹੇ ਵਿੱਚ ਸਵਾਲ ਉੱਠ ਰਹੇ ਹਨ ਕਿ ਹਰਿਆਮਾ ਤੇ ਰਾਜਧਾਨੀ ਦੀਆਂ ਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਕੀ ਬਣੇਗਾ। ਇਸ ਸਭ ਕਾਸੇ ਨੂੰ ਸ਼ਨੀਵਾਰ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ ਜਿਸ ਵਿੱਚ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਕੋਰੋਨਾ ਦੇ ਕਹਿਰ ਵੇਖਦਿਆਂ ਉਹ ਅੰਦਲੋਨ ਰੱਦ ਕਰ ਦੇਣ।
ਦਿੱਲੀ ਤੇ ਹਰਿਆਣਾ 'ਚ ਲੌਕਡਾਉਨ ਦੀ ਤਿਆਰੀ? ਰਾਜਧਾਨੀ ਦੀਆਂ ਹੱਦਾਂ 'ਤੇ ਕਿਸਾਨ ਅੰਦੋਲਨ ਦਾ ਕੀ ਬਣੂੰ?
ਸਰਕਾਰੀ ਰਿਪੋਰਟਾਂ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ ’ਚ ਕੋਰੋਨਾ ਬੇਕਾਬੂ ਹੋ ਗਿਆ ਹੈ। ਦਿੱਲੀ ’ਚ ਹੁਣ ਰੋਜ਼ਾਨਾ ਕੋਰੋਨਾ ਦੇ ਰਿਕਾਰਡ ਮਾਮਲੇ ਦਰਜ ਹੋ ਰਹੇ ਹਨ।
ਹਰਿਆਣਾ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਾਰੇ ਆਂਗਣਵਾੜੀ ਕੇਂਦਰਾਂ ਤੇ ਕ੍ਰੈਚ ਕੇਂਦਰਾਂ ਨੂੰ 30 ਅਪ੍ਰੈਲ ਤਕ ਬੰਦ ਕਰ ਦਿੱਤਾ ਗਿਆ ਹੈ। ਸੂਬੇ 'ਚ ਵਧਦੀ ਇਨਫੈਕਸ਼ਨ ਨੂੰ ਦੇਖਦਿਆਂ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਸਥਿਤੀ ਦੀ ਸਮੀਖਿਆ ਤੋਂ ਬਾਅਦ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਿਆਂ 'ਚ ਸੀਮਿਤ ਲੌਕਡਾਊਨ ਲਾਇਆ ਜਾ ਸਕਦਾ ਹੈ।
ਹਰਿਆਣਾ 'ਚ ਲੱਗੇਗਾ ਲੌਕਡਾਉਨ? ਸਿਹਤ ਮੰਤਰੀ ਅਨਿਲ ਵਿੱਜ ਨੇ ਦਿੱਤੇ ਸੰਕੇਤ
ਅਨਿਲ ਵਿੱਜ ਨੇ ਕਿਹਾ ਕਿ ਸੂਬੇ 'ਚ ਕੋਰੋਨਾ ਦੀ ਸਥਿਤੀ 'ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਉਹ ਅੱਜ ਬੈਠਕ ਕਰਨਗੇ। ਉਨ੍ਹਾਂ ਕਿਹਾ ਬੈਠਕ 'ਚ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਿਆਂ 'ਚ ਸੀਮਿਤ ਲੌਕਡਾਊਨ ਲਾਉਣ 'ਤੇ ਵਿਚਾਰ ਕੀਤਾ ਜਾਵੇਗਾ।