Breaking News LIVE: ਦੇਸ਼ ਦੇ ਕਈ ਸੂਬਿਆਂ 'ਚ ਕੋਰੋਨਾ ਬੇਕਾਬੂ, ਲੌਕਡਾਉਨ ਦੀ ਤਿਆਰੀ

Punjab Breaking News, 12 April 2021 LIVE Updates: ਕੇਂਦਰ ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ 'ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 50 ਤੋਂ ਜ਼ਿਆਦਾ ਜ਼ਿਲ੍ਹਿਆਂ 'ਚ ਮਹਾਮਾਰੀ ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਸੂਬਿਆਂ ਦੇ ਦੌਰੇ 'ਤੇ ਗਈਆਂ ਕੇਂਦਰੀ ਟੀਮਾਂ ਨੇ ਸਰਕਾਰ ਨੂੰ ਸੌਂਪੀ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਹੈ।

ਏਬੀਪੀ ਸਾਂਝਾ Last Updated: 12 Apr 2021 10:09 AM
ਟੀਕਾਕਰਨ ਵਾਲੇ ਟੌਪ ਪੰਜ ਸੂਬੇ

ਮਹਾਰਾਸ਼ਟਰ - 1.01 ਕਰੋੜ


ਰਾਜਸਥਾਨ - 97.16 ਲੱਖ


ਗੁਜਰਾਤ - 92.60 ਲੱਖ


ਉੱਤਰ- 88.25 ਲੱਖ


ਪੱਛਮੀ ਬੰਗਾਲ - 79.82 ਲੱਖ

ਅੱਜ ਦੇਸ਼ ਵਿੱਚ ਕੋਰੋਨਾ ਦੀ ਸਥਿਤੀ-

ਕੁਲ ਕੋਰੋਨਾ ਕੇਸ ਇੱਕ ਕਰੋੜ 35 ਲੱਖ 27 ਹਜ਼ਾਰ 717


ਕੁੱਲ ਡਿਸਚਾਰਜ ਇੱਕ ਕਰੋੜ 21 ਲੱਖ 56 ਹਜ਼ਾਰ 529


ਕੁੱਲ ਐਕਟਿਵ ਕੇਸ ਬਾਰਾਂ ਲੱਖ ਇੱਕ ਹਜ਼ਾਰ ਨੌਂ


ਕੁੱਲ ਮੌਤ - 1 ਲੱਖ 70 ਹਜ਼ਾਰ 179

ਪਿਛੋਕੜ

Punjab Breaking News, 12 April 2021 LIVE Updates: ਕੇਂਦਰ ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ 'ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 50 ਤੋਂ ਜ਼ਿਆਦਾ ਜ਼ਿਲ੍ਹਿਆਂ 'ਚ ਮਹਾਮਾਰੀ ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਸੂਬਿਆਂ ਦੇ ਦੌਰੇ 'ਤੇ ਗਈਆਂ ਕੇਂਦਰੀ ਟੀਮਾਂ ਨੇ ਸਰਕਾਰ ਨੂੰ ਸੌਂਪੀ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਹੈ।

ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰ ਸਰਕਾਰ ਨੇ ਚਿੱਠੀ ਲਿਖ ਕੇ ਇਨ੍ਹਾਂ ਸੂਬਿਆਂ ਨੂੰ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਸਖਤ ਕਦਮ ਚੁੱਕਣ ਲਈ ਕਿਹਾ ਹੈ। ਕੇਂਦਰੀ ਦਲਾਂ ਤੋਂ ਮਿਲੀ ਜਾਣਕਾਰੀ  ਦੇ ਆਧਾਰ 'ਤੇ ਸਿਹਤ ਮੰਤਰਾਲੇ ਨੇ ਇਨ੍ਹਾਂ ਸੂਬਿਆਂ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਜ਼ਿਆਦਾ ਪੌਜ਼ੇਟਿਵ ਮਾਮਲਿਆਂ ਵਾਲੇ ਖੇਤਰਾਂ ਨੂੰ ਕੰਟੇਨਮੈਂਟ ਜ਼ੋਨ ਬਣਾਉਣ ਤੇ ਪੌਜ਼ੇਟਿਵ ਮਰੀਜ਼ਾਂ ਦੇ ਸੰਪਰਕ ' ਆਏ ਲੋਕਾਂ ਦੀ ਪਛਾਣ ਕਰਨ 'ਚ ਵਰਤੀ ਜਾ ਰਹੀ ਲਾਪ੍ਰਵਾਹੀ ਦਾ ਜ਼ਿਕਰ ਕਰਦਿਆਂ ਤਿੰਨ ਸੂਬਿਆਂ ਨੂੰ ਵਾਇਰਸ ਦਾ ਪ੍ਰਸਾਰ ਰੋਕਣ ਲਈ ਸਖਤ ਕਦਮ ਚੁੱਕਣ ਲਈ ਕਿਹਾ ਗਿਆ ਹੈ।

ਕੇਂਦਰ ਸਰਕਾਰ ਨੇ ਘੱਟ ਜਾਂਚ ਤੇ ਸਿਹਤ ਕਰਮੀਆਂ ਦੀ ਕਮੀ ਨੂੰ ਲੈਕੇ ਵੀ ਚਿੰਤਾ ਜਤਾਈ ਹੈ। ਇਨ੍ਹਾਂ 50 ਜ਼ਿਲ੍ਹਿਆਂ 'ਚ ਪੰਜਾਬ ਦੇ 30, ਛੱਤੀਸਗੜ੍ਹ ਦੇ 11 ਤੇ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਹਨ। ਸੂਬਿਆਂ ਨੂੰ ਭੇਜੀ ਚਿੱਠੀ 'ਚ ਸਿਹਤ ਸਕੱਤਰ ਰਾਜੇਸ਼ ਭੂਸਣ ਨੇ ਕਿਹਾ ਕਿ ਕੇਂਦਰ ਨੇ ਟੀਕਿਆਂ ਦੀ ਉਪਲਬਧਤਾ ਦੇ ਮੁੱਦਿਆਂ 'ਤੇ ਵੀ ਗੌਰ ਕੀਤਾ ਹੈ। ਸਟੌਕ ਦੀ ਉਪਲਬਧਤਾ ਦੇ ਆਧਾਰ 'ਤੇ ਪੂਰਤੀ ਵਧਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।

ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਟੀਮ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਜਾਂਚ, ਹਸਪਤਾਲ ਦੀਆਂ ਸੁਵਿਧਾਵਾਂ ਤੇ ਟੀਕਾਕਰਨ ਨੂੰ ਗਤੀ ਦੇਣ ਲਈ ਕੁਝ ਸੁਧਾਰ ਵਾਲੀਆਂ ਕਾਰਵਾਈਆਂ ਕਰਨ ਦੇ ਸੁਝਾਅ ਦਿੱਤੇ ਗਏ ਹਨ। ਮਹਾਰਾਸ਼ਟਰ ਦੇ ਸਿਹਤ ਸਕੱਤਰ ਨੂੰ ਭੇਜੀ ਚਿੱਠੀ 'ਚ ਭੂਸਣ ਨੇ ਕਿਹਾ ਕਿ ਸੂਬੇ ਦੇ ਸਤਾਰਾ, ਸਾਂਗਲੀ ਤੇ ਔਰੰਗਾਬਾਦ ਜ਼ਿਲ੍ਹਿਆਂ 'ਚ ਕੰਟੇਨਮੈਂਟ ਜ਼ੋਨ ਦੇ ਮਾਪਦੰਡਾਂ ਦੀ ਪਾਲਣਾ 'ਚ ਕਮੀ ਦੇਖੀ ਜਾ ਰਹੀ ਹੈ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.