Breaking News LIVE: ਕੋਰੋਨਾ ਮੁੜ ਬੇਲਗਾਮ, 10ਵੀਂ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਟਾਲੀਆਂ
Punjab Breaking News, 14 April 2021 LIVE Updates: ਕੋਰੋਨਾ ਦੇ ਕਹਿਰ ਨੂੰ ਦੇਖਦਿਆਂ ਸੀਬੀਐਸਈ ਬੋਰਡ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖਿਆ ਮੰਤਰੀ ਡਾ.ਰਮੇਸ਼ ਪੋਖਰਿਆਲ ਨਿਸ਼ੰਕ ਨਾਲ ਮੀਟਿੰਗ ਮਗਰੋਂ ਇਹ ਫੈਸਲਾ ਲਿਆ ਗਿਆ।
LIVE
Background
Punjab Breaking News, 14 April 2021 LIVE Updates: ਪੰਜਾਬ ਵਿੱਚ ਵੀਕਐਂਡ ਕਰਫਿਊ ਲਗਾਇਆ ਜਾ ਸਕਦਾ ਹੈ। ਸਿਹਤ ਵਿਭਾਗ ਦੇ ਸੂਤਰਾਂ ਮੁਤਾਬਕ ਮੁੱਖ ਮੰਤਰੀ ਹਰ ਹਫ਼ਤੇ ਕੋਰੋਨਾ ਦੀ ਸਮੀਖਿਆ ਕਰਨ ਲਈ ਮੀਟਿੰਗ ਕਰ ਰਹੇ ਹਨ। ਇਸ ਵਾਰ ਬੈਠਕ ਬੁੱਧਵਾਰ ਨੂੰ ਹੋਣ ਦੀ ਸੰਭਾਵਨਾ ਹੈ। ਸਮਾਜਿਕ ਦੂਰੀਆਂ ਪ੍ਰਤੀ ਲੋਕਾਂ ਦੀ ਵੱਧ ਰਹੀ ਅਣਗਹਿਲੀ ਦੇ ਮੱਦੇਨਜ਼ਰ ਸਿਹਤ ਵਿਭਾਗ ਇਸ ਹਫ਼ਤੇ ਤੋਂ ਵੀਕਐਂਡ ਲੌਕਡਾਊਨ ਲਗਾਉਣ ਦੀ ਸਿਫਾਰਸ਼ ਕਰੇਗਾ। ਦੱਸ ਦਈਏ ਕਿ ਇਸ ਸਮੇਂ ਸੂਬੇ ਵਿੱਚ ਰਾਤ ਦਾ ਕਰਫਿਊ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਹੈ, ਪਰ ਇਹ ਪ੍ਰਭਾਵਸ਼ਾਲੀ ਸਿੱਧ ਨਹੀਂ ਹੋ ਰਿਹਾ।
ਸਿਹਤ ਵਿਭਾਗ ਦੇ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਵਿੱਚ ਲੌਕਡਾਊਨ ਲਾਗੂ ਹੋਣ ਤੋਂ ਪ੍ਰਹੇਜ ਕੀਤਾ ਜਾਵੇਗਾ। ਇਸ ਕਰਕੇ ਕੋਰੋਨਾ 'ਤੇ ਨਿਯੰਤਰਣ ਪਾਉਣ ਲਈ ਵੀਕਐਂਡ ਲੌਕਡਾਊਨ ਪ੍ਰਭਾਵਸ਼ਾਲੀ ਤਰੀਕਾ ਸਾਬਤ ਹੋ ਸਕਦਾ ਹੈ। ਹਾਲਾਂਕਿ ਸੂਬੇ ਵਿਚ ਚੱਲ ਰਹੀ ਫਸਲ ਖਰੀਦ ਪ੍ਰਕਿਰਿਆ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ। ਇਸ ‘ਤੇ ਕੋਈ ਰੋਕ ਨਹੀਂ ਹੋਵੇਗੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ।ਨਵੇਂ ਹੁਕਮਾਂ ਮੁਤਾਬਿਕ ਰੌਕ ਗਾਰਡਨ ਸੈਲਾਨੀਆਂ ਲਈ ਅਗਲੇ ਹੁਕਮਾਂ ਤੱਕ ਬੰਦ ਰਹੇਗਾ।ਸੁਖਨਾ ਲੇਕ ਦਾ ਇਲਾਕਾ ਵੀ ਵੀਕਐਂਡ ਉੱਤੇ ਬੰਦ ਰਹੇਗਾ।
ਇਸ ਤੋਂ ਇਲਾਵਾ ਨਾਇਟ ਕਰਫਿਊ ਦਾ ਸਮਾਂ ਵੀ ਬਦਲਿਆ ਗਿਆ ਹੈ ਹੁਣ ਰਾਤ 10ਵਜੇ ਤੋਂ ਸਵੇਰ 5 ਵਜੇ ਤੱਕ ਨਾਇਟ ਕਰਫਿਊ ਰਹੇਗਾ।ਇਸ ਦੇ ਨਾਲ ਹੀ ਸਾਰੀ ਗੈਰ ਜ਼ਰੂਰੀ ਆਵਾਜਾਈ ਵੀ ਬੰਦ ਰਹੇਗੀ।ਇਸ ਦੇ ਨਾਲ ਹੀ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਇਕੱਠ ਦੀ ਸੀਮਾ ਆਊਟਡੋਰ ਵਾਸਤੇ 200 ਅਤੇ ਇਨਡੋਰ ਵਾਸਤੇ 100 ਤੱਕ ਸੀਮਤ ਹੋਵੇਗੀ। ਨਵੇਂ ਨਿਯਮਾਂ ਮੁਤਾਬਿਕ ਸਿਰਫ 50% ਸਮਰੱਥਾ ਨਾਲ ਮਾਲ, ਰੈਸਟੋਰੈਂਟ/ਹੋਟਲ ਰਾਤ ਚੱਲਣਗੇ ਅਤੇ 9:30 ਵਜੇ ਤੱਕ ਬੰਦ ਕਰਨੇ ਪੈਣਗੇ, ਅੱਜ ਰਾਤ 10 ਵਜੇ ਤੋਂ ਇਹ ਆਦੇਸ਼ ਲਾਗੂ ਹੋਣਗੇ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਕੋਰੋਨਾ ਹੋ ਗਿਆ ਹੈ। ਖੁਦ ਸੀਐਮ ਯੋਗੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਢਲੇ ਲੱਛਣਾਂ ਨੂੰ ਵੇਖਣ 'ਤੇ, ਮੈਂ ਕੋਵਿਡ ਦੀ ਜਾਂਚ ਕਰਵਾਈ ਅਤੇ ਮੇਰੀ ਰਿਪੋਰਟ ਪੌਜ਼ੇਟਿਵ ਆਈ ਹੈ। ਮੈਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਡਾਕਟਰਾਂ ਦੀ ਸਲਾਹ ਨਾਲ ਪੂਰੀ ਤਰ੍ਹਾਂ ਪਾਲਣਾ ਕਰ ਰਿਹਾ ਹਾਂ। ਸਾਰੇ ਕਾਰਜਾਂ ਨੂੰ ਵਰਚੁਅਲੀ ਕਰ ਰਿਹਾ ਹਾਂ।
Yogi Adityanath Corona Positive: ਯੂਪੀ ਦੇ ਸੀਐਮ ਯੋਗੀ ਕੋਰੋਨਾ ਪੌਜ਼ੇਟਿਵ, ਖੁਦ ਟਵੀਟ ਕਰਕੇ ਦੱਸਿਆ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਕੋਰੋਨਾ ਹੋ ਗਿਆ ਹੈ। ਖੁਦ ਸੀਐਮ ਯੋਗੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਢਲੇ ਲੱਛਣਾਂ ਨੂੰ ਵੇਖਣ 'ਤੇ, ਮੈਂ ਕੋਵਿਡ ਦੀ ਜਾਂਚ ਕਰਵਾਈ ਅਤੇ ਮੇਰੀ ਰਿਪੋਰਟ ਪੌਜ਼ੇਟਿਵ ਆਈ ਹੈ। ਮੈਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਡਾਕਟਰਾਂ ਦੀ ਸਲਾਹ ਨਾਲ ਪੂਰੀ ਤਰ੍ਹਾਂ ਪਾਲਣਾ ਕਰ ਰਿਹਾ ਹਾਂ। ਸਾਰੇ ਕਾਰਜਾਂ ਨੂੰ ਵਰਚੁਅਲੀ ਕਰ ਰਿਹਾ ਹਾਂ।
10ਵੀਂ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਟਾਲੀਆਂ
ਕੋਰੋਨਾ ਦੇ ਕਹਿਰ ਨੂੰ ਦੇਖਦਿਆਂ ਸੀਬੀਐਸਈ ਬੋਰਡ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖਿਆ ਮੰਤਰੀ ਡਾ.ਰਮੇਸ਼ ਪੋਖਰਿਆਲ ਨਿਸ਼ੰਕ ਨਾਲ ਮੀਟਿੰਗ ਮਗਰੋਂ ਇਹ ਫੈਸਲਾ ਲਿਆ ਗਿਆ।
ਕੋਰੋਨਾ ਦਾ ਕਹਿਰ
ਦੇਸ਼ 'ਚ ਕੋਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਲੌਕਡਾਊਨ ਲਾਇਆ ਜਾ ਸਕਦਾ ਹੈ ਪਰ ਹੁਣ ਸਾਫ ਹੋ ਗਿਆ ਹੈ ਕਿ ਪੂਰੇ ਦੇਸ਼ 'ਚ ਇੱਕ ਵਾਰ 'ਚ ਲੌਕਡਾਊਨ ਨਹੀਂ ਲਾਇਆ ਜਾ ਰਿਹਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਵੱਡੇ ਪੱਧਰ ‘ਤੇ ਤਾਲਾਬੰਦ ਕਰਨ ਨਹੀਂ ਜਾ ਰਹੀ। ਇਸ ਦੀ ਬਜਾਏ ਉਹ ਇਸ ਪ੍ਰਕਿਰਿਆ ਨੂੰ ਸਿਰਫ ਛੋਟੇ-ਛੋਟੇ ਖੇਤਰਾਂ ਤੱਕ ਸੀਮਤ ਰੱਖਣਗੇ।
ਮੰਗਲਵਾਰ ਨੂੰ ਵਿਸ਼ਵ ਬੈਂਕ ਦੇ ਪ੍ਰਧਾਨ ਡੇਵਿਡ ਮਾਲਪਾਸ ਨਾਲ ਇੱਕ ਵਰਚੁਅਲ ਬੈਠਕ ਵਿੱਚ ਸੀਤਾਰਮਨ ਨੇ ਵਿਸ਼ਵ ਬੈਂਕ ਦੁਆਰਾ ਇਸ ਆਲਮੀ ਮਹਾਂਮਾਰੀ ਦੇ ਦੌਰ ਵਿੱਚ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਕਾਸ ਲਈ ਵਿੱਤ ਦੀ ਉਪਲਬਧਤਾ ਲਈ ਉਧਾਰ ਲੈਣ ਦੀ ਸਮਰੱਥਾ ਵਧਾਉਣ ਦੇ ਵਿਸ਼ਵ ਬੈਂਕ ਦੇ ਫੈਸਲੇ ਦਾ ਸਵਾਗਤ ਕੀਤਾ।
ਵਿੱਤ ਮੰਤਰਾਲੇ ਨੇ ਟਵੀਟ ਕੀਤਾ ਕਿ ਸੀਤਾਰਮਨ ਨੇ ਇਸ ਭਿਆਨਕ ਤਬਾਹੀ ਨਾਲ ਨਜਿੱਠਣ ਲਈ ਭਾਰਤ ਵੱਲੋਂ ਚੁੱਕੇ ਪੰਜ ਕਦਮ ਸਾਂਝੇ ਕੀਤੇ। ਇਸ ਲਾਗ ਨੂੰ ਰੋਕਣ ਲਈ ਟੈਸਟ, ਟਰੈਕ, ਟ੍ਰੀਟ, ਵੈਕਸੀਨ ਤੇ ਕੋਵਿਡ -19 ਅਨੁਕੂਲ ਵਿਵਹਾਰ ਅਪਣਾਉਣ ਦਾ ਫਾਰਮੂਲਾ ਅਪਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਦੂਜੀ ਲਹਿਰ ਵਿੱਚ ਵੀ ਇਹ ਸਾਡੇ ਲਈ ਬਹੁਤ ਸਪਸ਼ਟ ਹੈ ਕਿ ਅਸੀਂ ਵੱਡੇ ਪੱਧਰ ‘ਤੇ ਤਾਲਾਬੰਦੀ ਨਹੀਂ ਕਰਨ ਜਾ ਰਹੇ ਹਾਂ। ਅਸੀਂ ਪੂਰੀ ਤਰਾਂ ਨਾਲ ਆਰਥਿਕਤਾ ਨੂੰ ਠੱਪ ਨਹੀਂ ਕਰ ਸਕਦੇ। ਇੱਕੋ-ਇੱਕ ਢੁਕਵਾਂ ਹੱਲ ਹੈ ਕਿ ਮਰੀਜ਼ਾਂ ਨੂੰ ਸਥਾਨਕ ਤੌਰ 'ਤੇ ਅਲੱਗ ਥਲੱਗ ਤੇ ਕੁਵਾਰੰਟੀਨ ਕੀਤਾ ਜਾਵੇ।
Corona symptoms in children: ਕੋਰੋਨਾ ਦੀ ਦੂਜੀ ਲਹਿਰ ਬੱਚਿਆਂ ਲਈ ਘਾਤਕ! ਬੱਚਿਆਂ 'ਚ ਇਹ ਲੱਛਣ ਨਜ਼ਰ ਆਉਣ ’ਤੇ ਤੁਰੰਤ ਕਰੋ ਇਹ ਉਪਾਅ
Second Wave of Coronavirus: ਡਾਕਟਰਾਂ ਦਾ ਕਹਿਣਾ ਹੈ ਕਿ ਪਹਿਲੀ ਲਹਿਰ ਦੇ ਮੁਕਾਬਲੇ ਬੱਚਿਆਂ ਤੇ ਬਾਲਗਾਂ ’ਚ ਹੁਣ ਸਪਸ਼ਟ ਲੱਛਣ ਜਿਵੇਂ ਲੰਮੇ ਸਮੇਂ ਤਕ ਬੁਖਾਰ ਤੇ ਗੈਸਟ੍ਰੋਇੰਟੇਰਾਇਟਸ ਪ੍ਰਤੀਤ ਹੋ ਰਿਹਾ ਹੈ।
ਭਾਰਤ ਸਰਕਾਰ ਨੇ ਦੇਸ਼ ਵਿੱਚ ਕੋਰੋਨਾਵਾਇਰਸ ਟੀਕਿਆਂ ਦੀ ਉਪਲਬਧਤਾ ਨੂੰ ਵਧਾਉਣ ਲਈ ਵਿਦੇਸ਼ੀ ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਹਾਲ ਹੀ ਵਿੱਚ, ਦੇਸ਼ ਵਿੱਚ ਰੂਸ ਦੇ ਟੀਕੇ ‘ਸਪੂਤਨਿਕ ਵੀ’ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਹੋਰ ਟੀਕਿਆਂ ਦੀ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਦੀ ਪ੍ਰਕਿਰਿਆ ਚੱਲ ਰਹੀ ਹੈ।
COVID-19 Vaccine Price: ਭਾਰਤ 'ਚ ਵਿਦੇਸ਼ੀ ਕੋਰੋਨਾ ਵੈਕਸੀਨ ਦੀ ਐਂਟਰੀ, ਜਾਣੋ ਕੀ ਹੋਵੇਗੀ ਕੀਮਤ
COVID-19 Vaccine in India: ਰੂਸ ਵਿੱਚ ਵਿਕਸਤ ਕੀਤੀ ਗਈ 'ਸਪੂਤਨਿਕ-ਵੀ' ਭਾਰਤ ਵਿੱਚ ਤੀਜੀ ਕੋਵਿਡ-19 ਵੈਕਸੀਨ ਹੈ ਜਿਸ ਨੂੰ ਕੋਵਿਸ਼ਿਲਡ ਤੇ ਕੋਵਾਸੀਨ ਤੋਂ ਬਾਅਦ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਮਿਲੀ ਹੈ।