Breaking News LIVE: ਦੇਸ਼ 'ਚ ਕੋਰੋਨਾ ਹੋਇਆ ਬੇਕਾਬੂ, ਕਈ ਰਾਜਾਂ 'ਚ ਲੌਕਡਾਊਨ ਵਾਲੇ ਹਾਲਾਤ
Punjab Breaking News, 16 April 2021 LIVE Updates: ਦੇਸ਼ ਵਿੱਚ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਹਰ ਦਿਨ ਰਿਕਾਰਡ ਤੋੜ ਰਹੀ ਹੈ। ਸ਼ੁੱਕਰਵਾਰ ਨੂੰ ਦੇਸ਼ ਵਿੱਚ ਪਹਿਲੀ ਵਾਰ ਸਭ ਤੋਂ ਵੱਧ ਕੋਰੋਨਾ ਕੇਸ ਦਰਜ ਕੀਤੇ ਗਏ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 217,353 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 1185 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ, 1,35,302 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 2,00,739 ਨਵੇਂ ਮਾਮਲੇ ਸਾਹਮਣੇ ਆਏ ਸੀ। ਇਸ ਦੇ ਨਾਲ ਹੀ ਪਿਛਲੇ ਸਾਲ 30 ਸਤੰਬਰ ਨੂੰ ਦੇਸ਼ ਵਿੱਚ ਗਿਆਰਾਂ ਸੌ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।
LIVE
Background
Punjab Breaking News, 16 April 2021 LIVE Updates: ਕੋਰੋਨਾ ਵਾਇਰਸ ਦੇ ਕੇਸਾਂ 'ਚ ਦੇਸ਼ ਭਰ 'ਚ ਵੱਡੇ ਪੱਧਰ 'ਤੇ ਇਜ਼ਾਫਾ ਹੋ ਰਿਹਾ ਹੈ ਜਿਸ ਤੋਂ ਬਾਅਦ ਸਰਕਾਰ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੈਰ-ਸਪਾਟੇ ਵਾਲੀਆਂ ਥਾਵਾਂ ’ਤੇ ਮੁੜ ਤੋਂ ਤਾਲਾਬੰਦੀ ਸ਼ੁਰੂ ਹੋ ਗਈ ਹੈ। ਕੇਂਦਰੀ ਸੰਸਕ੍ਰਿਤੀ ਮੰਤਰਾਲੇ ਨੇ ਇਸ ਨਾਲ ਜੁੜਿਆ ਵੱਡਾ ਫ਼ੈਸਲਾ ਲਿਆ।
ਇਸ ਤਹਿਤ ਤਾਜ ਮਹਿਲ ਸਮੇਤ ਏਐੱਸਆਈ ਨਾਲ ਜੁੜੀਆਂ ਦੇਸ਼ ਭਰ ਦੀਆਂ 3,600 ਤੋਂ ਜ਼ਿਆਦਾ ਯਾਦਗਾਰਾਂ ਨੂੰ ਫ਼ੌਰੀ ਤੌਰ ’ਤੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਮੌਜੂਦ ਕਰੀਬ 50 ਰਾਸ਼ਟਰੀ ਮਿਊਜ਼ੀਅਮਾਂ ਨੂੰ ਵੀ ਸੈਲਾਨੀਆਂ ਦੀ ਆਵਾਜਾਈ ਲਈ ਤੁਰੰਤ ਬੰਦ ਕਰ ਦਿੱਤਾ ਗਿਆ ਹੈ। ਫ਼ਿਲਹਾਲ ਇਹ ਸਾਰੀਆਂ ਥਾਵਾਂ 15 ਮਈ ਤਕ ਬੰਦ ਰਹਿਣਗੀਆਂ।
ਕੋਰੋਨਾ ਦੀ ਰਫਤਾਰ ਇਕਦਮ ਕਾਫੀ ਤੇਜ਼ ਹੋ ਗਈ। ਜਿਸ ਕਾਰਨ ਕੋਰੋਨਾ ਦਾ ਪਸਾਰ ਰੋਕਣ ਲਈ ਅਜਿਹਾ ਕਦਮ ਚੁੱਕੇ ਗਏ ਹਨ। ਹਾਲਾਂਕਿ ਕਿਸੇ ਵੀ ਯਾਦਗਾਰ ਵਿਚ ਜੇਕਰ ਕਿਤੇ ਪੂਜਾ ਅਰਚਨਾ ਹੁੰਦੀ ਹੈ ਤਾਂ ਉਹ ਜਾਰੀ ਰਹੇਗੀ। ਦੱਸ ਦੇਈਏ ਕਿ ਦੇਸ਼ ਵਿਚ ਏਐੱਸਆਈ ਤਹਿਤ 3,693 ਯਾਦਗਾਰਾਂ ਆਉਂਦੀਆਂ ਹਨ ਜਿਨ੍ਹਾਂ ਵਿਚੋਂ 174 ਸਿਰਫ਼ ਦਿੱਲੀ 'ਚ ਹਨ।
ਦੇਸ਼ ਭਰ 'ਚ 143 ਯਾਦਗਾਰਾਂ 'ਚ ਟਿਕਟ ਲਗਦੀ ਹੈ। ਇਨ੍ਹਾਂ ਵਿਚ ਦਿੱਲੀ 'ਚ ਟਿਕਟ ਵਾਲੀਆਂ 11 ਯਾਦਗਾਰਾਂ ਸ਼ਾਮਲ ਹਨ। ਕੇਂਦਰੀ ਸੰਸਕ੍ਰਿਤੀ ਮੰਤਰੀ ਪ੍ਰਹਲਾਦ ਸਿੰਘ ਪਟੇਲ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਕੋਰੋਨਾ ਇਨਫੈਕਸ਼ਨ ਦੀ ਰਫ਼ਤਾਰ ਜਿਸ ਤਰ੍ਹਾਂ ਨਾਲ ਤੇਜ਼ ਹੋਈ ਹੈ, ਅਜਿਹੇ ਵਿਚ ਸੁਰੱਖਿਆ ਕਾਰਨਾਂ ਕਾਰਨ ਸੈਲਾਨੀਆਂ ਦੀ ਆਵਾਜਾਈ ਨਾਲ ਜੁੜੇ ਇਨ੍ਹਾਂ ਸਥਾਨਾਂ ਨੂੰ ਤੁਰੰਤ ਬੰਦ ਕਰਨਾ ਜ਼ਰੂਰੀ ਹੋ ਗਿਆ ਸੀ।
ਸਰਕਾਰ ਇਸ ਵਾਰ ਕੋਰੋਨਾ ਕਾਰਨ ਪੂਰਨ ਲੌਕਡਾਊਨ ਦੇ ਹੱਕ 'ਚ ਨਹੀਂ ਹੈ। ਇਸ ਲਈ ਲੋੜੀਂਦੀਆਂ ਥਾਵਾਂ 'ਤੇ ਇਸ ਤਰ੍ਹਾਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ ਤਾਂ ਜੋ ਪੂਰੀ ਅਰਥ-ਵਿਵਸਤਾ ਪ੍ਰਭਾਵਿਤ ਹੋਣੋ ਬਚ ਸਕੇ।
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਿਗਵਿਜੇ ਸਿੰਘ, ਪਾਰਟੀ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਸਿਮਰਤ ਕੌਰ ਬਾਦਲ ਕੋਰੋਨਾ ਵਾਇਰਸ ਦੀ ਲਾਗ ਕਾਰਣ ਪੌਜ਼ੇਟਿਵ ਹੋ ਗਏ ਹਨ। ਇਨ੍ਹਾਂ ਤਿੰਨੇ ਆਗੂਆਂ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
Coronavirus Cases: ਲੀਡਰਾਂ 'ਤੇ ਕੋਰੋਨਾ ਹਮਲਾ, ਹਰਸਿਮਰਤ ਬਾਦਲ ਸਣੇ ਇਹ ਨੇਤਾ ਹੋਏ ਆਈਸੋਲੇਟ
Corona attack on leaders: ਦੇਸ਼ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ 2,17,353 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਕੁੱਲ ਗਿਣਤੀ ਵਧ ਕੇ 1 ਕਰੋੜ 42 ਲੱਖ 91 ਹਜ਼ਾਰ 917 ਹੋ ਗਈ ਹੈ। ਇਸ ਦੇ ਨਾਲ ਹੀ 1,185 ਹੋਰ ਲੋਕਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ ਵੀ ਵਧ ਕੇ 1 ਲੱਖ 74 ਹਜ਼ਾਰ 308 ਹੋ ਗਈ ਹੈ।
ਕੋਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਲੱਗਾ ਵੀਕਐਂਡ ਲੌਕਡਾਊਨ।ਚੰਡੀਗੜ੍ਹ 'ਚ ਅੱਜ ਰਾਤ 10 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਲੌਕਾਡਾਊਨ ਲਾਉਣ ਦਾ ਫੈਸਲਾ ਕੀਤਾ ਗਿਆ ਹੈ।ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇੱਕ ਅਹਿਮ ਮੀਟਿੰਗ ਮਗਰੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ।
Chandigarh Weekend Lockdown: ਚੰਡੀਗੜ੍ਹ 'ਚ ਵੀਕਐਂਡ ਲੌਕਡਾਊਨ
ਚੰਡੀਗੜ੍ਹ: ਕੋਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਲੱਗਾ ਵੀਕਐਂਡ ਲੌਕਡਾਊਨ।
ਕੋਰੋਨਾ ਦਾ ਸਭ ਤੋਂ ਵੱਡਾ ਅਟੈਕ, 24 ਘੰਟਿਆਂ 'ਚ 217,353 ਨਵੇਂ ਕੇਸ, 1185 ਮੌਤਾਂ
ਦੇਸ਼ ਵਿੱਚ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਹਰ ਦਿਨ ਰਿਕਾਰਡ ਤੋੜ ਰਹੀ ਹੈ। ਸ਼ੁੱਕਰਵਾਰ ਨੂੰ ਦੇਸ਼ ਵਿੱਚ ਪਹਿਲੀ ਵਾਰ ਸਭ ਤੋਂ ਵੱਧ ਕੋਰੋਨਾ ਕੇਸ ਦਰਜ ਕੀਤੇ ਗਏ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 217,353 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 1185 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ, 1,35,302 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 2,00,739 ਨਵੇਂ ਮਾਮਲੇ ਸਾਹਮਣੇ ਆਏ ਸੀ। ਇਸ ਦੇ ਨਾਲ ਹੀ ਪਿਛਲੇ ਸਾਲ 30 ਸਤੰਬਰ ਨੂੰ ਦੇਸ਼ ਵਿੱਚ ਗਿਆਰਾਂ ਸੌ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।
ਅੱਜ ਦੇਸ਼ ਦੀ ਕੋਰੋਨਾ ਦੀ ਸਥਿਤੀ
ਕੁਲ ਕੋਰੋਨਾ ਕੇਸ - ਇੱਕ ਕਰੋੜ 42 ਲੱਖ 91 ਹਜ਼ਾਰ 917
ਕੁੱਲ ਡਿਸਚਾਰਜ - ਇੱਕ ਕਰੋੜ 25 ਲੱਖ 47 ਹਜ਼ਾਰ 866
ਕੁੱਲ ਐਕਟਿਵ ਕੇਸ- 15 ਲੱਖ 69 ਹਜ਼ਾਰ 743
ਕੁੱਲ ਮੌਤ - 1 ਲੱਖ 74 ਹਜ਼ਾਰ 308
ਕੁੱਲ ਟੀਕਾਕਰਨ - 11 ਕਰੋੜ 72 ਲੱਖ 23 ਹਜ਼ਾਰ 509 ਖੁਰਾਕ ਦਿੱਤੀ ਗਈ
ਦੇਸ਼ ਵਿੱਚ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਹਰ ਦਿਨ ਰਿਕਾਰਡ ਤੋੜ ਰਹੀ ਹੈ। ਸ਼ੁੱਕਰਵਾਰ ਨੂੰ ਦੇਸ਼ ਵਿੱਚ ਪਹਿਲੀ ਵਾਰ ਸਭ ਤੋਂ ਵੱਧ ਕੋਰੋਨਾ ਕੇਸ ਦਰਜ ਕੀਤੇ ਗਏ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 217,353 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 1185 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ, 1,35,302 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 2,00,739 ਨਵੇਂ ਮਾਮਲੇ ਸਾਹਮਣੇ ਆਏ ਸੀ। ਇਸ ਦੇ ਨਾਲ ਹੀ ਪਿਛਲੇ ਸਾਲ 30 ਸਤੰਬਰ ਨੂੰ ਦੇਸ਼ ਵਿੱਚ ਗਿਆਰਾਂ ਸੌ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।
Coronavirus Update: ਕੋਰੋਨਾ ਦਾ ਸਭ ਤੋਂ ਵੱਡਾ ਅਟੈਕ, 24 ਘੰਟਿਆਂ 'ਚ 217,353 ਨਵੇਂ ਕੇਸ, 1185 ਮੌਤਾਂ
Coronavirus Cases In India: ਦੇਸ਼ ਵਿੱਚ ਹੁਣ ਤੱਕ 26 ਕਰੋੜ 34 ਲੱਖ ਤੋਂ ਵੱਧ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ 'ਚੋਂ ਕੱਲ੍ਹ 14 ਲੱਖ ਸੈਂਪਲ ਟੈਸਟ ਕੀਤੇ ਗਏ ਸੀ। ਰੋਜ਼ਾਨਾ ਪੌਜ਼ੇਟੀਵਿਟੀ ਦਰ 13 ਪ੍ਰਤੀਸ਼ਤ ਤੋਂ ਵੱਧ ਹੈ।