Big Breaking: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਮੰਗਲਵਾਰ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਤੇ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਵਿੱਚ ਪੰਜਾਬ ਭਰ ਵਿੱਚ ਲਗਪਗ 10 ਟਿਕਾਣਿਆਂ 'ਤੇ ED ਦੀ ਛਾਪੇਮਾਰੀ ਚੱਲ ਰਹੀ ਹੈ।
ਅੱਜ ਸਵੇਰੇ ਭੁਪਿੰਦਰ ਸਿੰਘ ਹਨੀ ਦੇ ਘਰ ਤੇ ਪੰਜਾਬ ਵਿੱਚ 10 ਹੋਰ ਥਾਵਾਂ ਦੀ ਤਲਾਸ਼ੀ ਲਈ ਗਈ। ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਇਸ ਮਾਮਲੇ ਵਿੱਚ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਛਾਪੇਮਾਰੀ ਅਜਿਹੇ ਸਮੇਂ ਕੀਤੀ ਗਈ ਹੈ ਜਦੋਂ ਪੰਜਾਬ 'ਚ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਈਡੀ ਦੀ ਇਹ ਛਾਪੇਮਾਰੀ ਮੰਗਲਵਾਰ ਸਵੇਰ ਤੋਂ ਜਾਰੀ ਹੈ। ਮੁਹਾਲੀ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਈਡੀ ਦੇ ਸੂਤਰਾਂ ਅਨੁਸਾਰ ਮੋਹਾਲੀ ਸਥਿਤ ਹੋਮਲੈਂਡ ਸੁਸਾਇਟੀ ਦੇ ਜਿਸ ਘਰ 'ਤੇ ਛਾਪਾ ਮਾਰਿਆ ਜਾ ਰਿਹਾ ਹੈ, ਉਹ ਸੀਐਮ ਚੰਨੀ ਦਾ ਕਰੀਬੀ ਦੱਸਿਆ ਜਾਂਦਾ ਹੈ। ਹਾਲਾਂਕਿ ਈਡੀ ਨੇ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਦਾ ਵੱਡਾ ਮਾਮਲਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਖੁਦ ਇਸ ਮੁੱਦੇ ਨੂੰ ਉਠਾਉਂਦੇ ਆ ਰਹੇ ਹਨ। ਹੁਣ ਚੋਣ ਜ਼ਾਬਤਾ ਲੱਗਣ ਮਗਰੋਂ ਈਡੀ ਦੀ ਕਾਰਵਾਈ ਕਈ ਸਵਾਲ ਖੜ੍ਹੇ ਕਰਦੀ ਹੈ। ਅਹਿਮ ਗੱਲ ਹੈ ਕਿ ਈਡੀ ਕੇਂਦਰ ਸਰਕਾਰ ਦੇ ਅਧੀਨ ਹੈ।
ਇਹ ਬ੍ਰੇਕਿੰਗ ਖ਼ਬਰ ਹੈ, ਵਧੇਰੇ ਜਾਣਕਾਰੀ ਮਿਲਣ ਮਗਰੋਂ ਅਪਡੇਟ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Punjab Election 2022: ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਨੇ ਲਾਇਆ ਬੈਕ ਗੇਅਰ, ਚੋਣ ਲੜਨ ਤੋਂ ਇਨਕਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin