ਵੱਡੀ ਖ਼ਬਰ: AAP ਖਿਲਾਫ ਪ੍ਰਦਰਸ਼ਨ ਕਰ ਰਹੇ ਅਸ਼ਵਨੀ ਸ਼ਰਮਾ ਅਤੇ ਸੁਨੀਲ ਜਾਖੜ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਵੱਡੀ ਖ਼ਬਰ: AAP ਖਿਲਾਫ ਪ੍ਰਦਰਸ਼ਨ ਕਰ ਰਹੇ ਅਸ਼ਵਨੀ ਸ਼ਰਮਾ ਅਤੇ ਸੁਨੀਲ ਜਾਖੜ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਸੂਬੇ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਦਰਮਿਆਨ ਟਕਰਾਅ ਪੈਦਾ ਹੋ ਗਿਆ ਹੈ। ਵੀਰਵਾਰ ਨੂੰ ਜਿੱਥੇ ਆਮ ਆਦਮੀ ਪਾਰਟੀ ਨੇ ਰੋਸ ਵਜੋਂ ਰਾਜ ਭਵਨ ਵੱਲ ਮਾਰਚ ਕੀਤਾ, ਉੱਥੇ ਹੀ ਭਾਜਪਾ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਨ ਲਈ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਕੀਤਾ।
ਦੱਸ ਦਈਏ ਕਿ ਵੀਰਵਾਰ ਸਵੇਰੇ ਬੀਜੇਪੀ ਨੇਤਾਵਾਂ ਨੇ ਬੀਜੇਪੀ ਹੈੱਡਕੁਆਰਟਰ ਸੈਕਟਰ 37-ਏ ਤੋਂ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਲਈ ਮਾਰਚ ਕੀਤਾ। ਜਿਵੇਂ ਹੀ ਭਾਜਪਾ ਆਗੂ ਮੁੱਖ ਮੰਤਰੀ ਨਿਵਾਸ ਨੇੜੇ ਪੁੱਜੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਭਾਜਪਾ ਆਗੂ ਅੱਗੇ ਵਧਦੇ ਰਹੇ। ਭਾਜਪਾ ਆਗੂਆਂ ਨੂੰ ਰੋਕਣ ਲਈ ਪੁਲਿਸ ਨੂੰ ਵਾਟਰ ਕੈਨਨ ਦੀ ਵਰਤੋਂ ਕੀਤੀ।
ਇਸ ਤੋਂ ਬਾਅਦ ਵੀ ਭਾਜਪਾ ਵਰਕਰ ਬੈਰੀਕੇਡਸ 'ਤੇ ਚੜ੍ਹ ਗਿਆ। ਇਸ ਦੌਰਾਨ ਪੁਲਿਸ ਅਤੇ ਭਾਜਪਾ ਵਰਕਰਾਂ ਵਿਚਾਲੇ ਬਹਿਸ ਹੋ ਗਈ। ਪੁਲਿਸ ਨੇ ਭਾਜਪਾ ਆਗੂਆਂ ਨੂੰ ਖਿੰਡਾਉਣ ਲਈ ਹਲਕਾ ਲਾਠੀਚਾਰਜ ਕੀਤਾ। ਇਸ ਦੌਰਾਨ ਕੁਝ ਵਰਕਰ ਜ਼ਖਮੀ ਹੋ ਗਏ। ਇਸ ਤੋਂ ਬਾਅਦ ਭਾਜਪਾ ਆਗੂਆਂ ਨੇ ਗ੍ਰਿਫਤਾਰੀ ਦਿੱਤੀ। ਜਿਸ ਵਿੱਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਸੁਨੀਲ ਜਾਖੜ ਸ਼ਾਮਲ ਹਨ।
AAP ਵਿਧਾਇਕਾਂ ਅਤੇ ਮੰਤਰੀ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਰਿਹਾਇਸ਼ ਤੱਕ ਕੱਢਿਆ ਪੈਦਲ ਮਾਰਚ