Breaking : ਮੋਦੀ ਦੀ ਸੁਰੱਖਿਆ 'ਤੇ ਛਿੜੇ ਵਿਵਾਦ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿਜੀਲੈਂਸ ਬਿਊਰੋ ਦਾ ਮੁਖੀ ਬਦਲਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਖ਼ਾਮੀਆਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ। ਦੱਸ ਦਈਏ ਕਿ ਚਟੋਪਾਧਿਆਏ ਨੂੰ ਵਿਜੀਲੈਂਸ ਦਾ ਮੁਖੀ ਹੁੰਦਿਆਂ ਪੰਜਾਬ ਪੁਲਿਸ ਦੇ ਮੁਖੀ ਵਜੋਂ ਵੀ ਵਾਧੂ ਚਾਰਜ ਦਿੱਤਾ ਗਿਆ ਸੀ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਛਿੜੇ ਵਿਵਾਦ ਵਿਚਾਲੇ ਪੰਜਾਬ ਸਰਕਾਰ ਨੇ ਅੱਜ ਵੱਡਾ ਫੈਸਲਾ ਕੀਤਾ ਹੈ। ਸਰਕਾਰ ਨੇ 1993 ਬੈਚ ਦੇ ਆਈਪੀਐਸ ਅਧਿਕਾਰੀ ਈਸ਼ਵਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਨਿਯੁਕਤ ਕਰ ਦਿੱਤਾ ਹੈ। ਈਸ਼ਵਰ ਸਿੰਘ ਨੂੰ ਸਿਧਾਰਥ ਚਟੋਪਾਧਿਆਏ ਦੀ ਥਾਂ ਤਾਇਨਾਤ ਕੀਤਾ ਗਿਆ ਹੈ।
ਸੂਤਰਾਂ ਮੁਤਾਬਕ ਸਿਧਾਰਥ ਚਟੋਪਾਧਿਆਏ ਦਾ ਤਬਾਦਲਾ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਖ਼ਾਮੀਆਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ। ਦੱਸ ਦਈਏ ਕਿ ਚਟੋਪਾਧਿਆਏ ਨੂੰ ਵਿਜੀਲੈਂਸ ਦਾ ਮੁਖੀ ਹੁੰਦਿਆਂ ਪੰਜਾਬ ਪੁਲਿਸ ਦੇ ਮੁਖੀ ਵਜੋਂ ਵੀ ਵਾਧੂ ਚਾਰਜ ਦਿੱਤਾ ਗਿਆ ਸੀ।
ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੱਲ੍ਹ ਫਿਰੋਜ਼ਪੁਰ ਫੇਰੀ ਦੌਰਾਨ ਹੋਈਆਂ ਅਣਗਹਿਲੀਆਂ ਨੂੰ ਲੈ ਕੇ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਤੇ ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਜਸਟਿਸ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।
ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ
ਉਧਰ, ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਇਸ ਮਾਮਲੇ 'ਤੇ ਕੱਲ੍ਹ ਸੁਣਵਾਈ ਹੋਏਗੀ। ਪਟੀਸ਼ਨਕਰਤਾ ਨੇ ਪ੍ਰਧਾਨ ਮੰਤਰੀ ਦੇ ਦੌਰੇ ਨਾਲ ਸਬੰਧਤ ਸਾਰਾ ਰਿਕਾਰਡ ਨੂੰ ਫਰੀਜ਼ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਸਾਰਾ ਰਿਕਾਰਡ ਬਠਿੰਡਾ ਸੈਸ਼ਨ ਜੱਜ ਰਾਹੀਂ ਜ਼ਬਤ ਕੀਤਾ ਜਾਵੇ।
ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਇਹ ਮਾਮਲਾ ਚੀਫ਼ ਜਸਟਿਸ ਸਾਹਮਣੇ ਰੱਖਿਆ ਹੈ। ਅਦਾਲਤ ਨੇ ਪਟੀਸ਼ਨ ਦੀ ਕਾਪੀ ਪੰਜਾਬ ਸਰਕਾਰ ਨੂੰ ਸੌਂਪਣ ਲਈ ਕਿਹਾ ਹੈ। ਹੁਣ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















