ਪੜਚੋਲ ਕਰੋ

Punjab News: ਇੱਟਾਂ ਦੇ ਭਾਅ ਚੜ੍ਹਨਗੇ ਅਸਮਾਨੀਂ, ਪੰਜਾਬ ਅੰਦਰ 1500 ਭੱਠੇ ਬੰਦ

ਪੰਜਾਬ ਵਿੱਚ ਉਸਾਰੀ ਕਾਰਜ ਪ੍ਰਭਾਵਿਤ ਹੋ ਸਕਦੇ ਹਨ। ਸੂਤਰਾਂ ਮੁਤਾਬਕ ਆਉਣ ਵਾਲੇ ਸਮੇਂ ਵਿੱਚ ਇੱਟਾਂ ਦੇ ਭਾਅ ਅਸਮਾਨੀ ਚੜ੍ਹ ਸਕਦੇ ਹਨ। ਇਸ ਦਾ ਮੁੱਖ ਕਾਰਨ ਪੰਜਾਬ ਅੰਦਰ ਇੱਟਾਂ ਦੇ ਭੱਠਿਆਂ ਦਾ ਕੰਮ ਬੰਦ ਹੋਣਾ ਹੈ।

Punjab News: ਪੰਜਾਬ ਵਿੱਚ ਉਸਾਰੀ ਕਾਰਜ ਪ੍ਰਭਾਵਿਤ ਹੋ ਸਕਦੇ ਹਨ। ਸੂਤਰਾਂ ਮੁਤਾਬਕ ਆਉਣ ਵਾਲੇ ਸਮੇਂ ਵਿੱਚ ਇੱਟਾਂ ਦੇ ਭਾਅ ਅਸਮਾਨੀ ਚੜ੍ਹ ਸਕਦੇ ਹਨ। ਇਸ ਦਾ ਮੁੱਖ ਕਾਰਨ ਪੰਜਾਬ ਅੰਦਰ ਇੱਟਾਂ ਦੇ ਭੱਠਿਆਂ ਦਾ ਕੰਮ ਬੰਦ ਹੋਣਾ ਹੈ। ਪਿਛਲੇ ਸਮੇਂ ਦੌਰਾਨ ਪੰਜਾਬ ਅੰਦਰ 1500 ਦੇ ਕਰੀਬ ਭੱਠੇ ਬੰਦ ਹੋ ਚੁੱਕੇ ਹਨ। 

ਹਾਸਲ ਜਾਣਕਾਰੀ ਮੁਤਾਬਕ ਕੇਂਦਰ ਤੇ ਪੰਜਾਬ ਸਰਕਾਰ ਤੇ ਕੋਲਾ ਮਾਫੀਆ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਭੱਠਿਆਂ 'ਤੇ ਸੰਕਟ ਹੋਰ ਡੂੰਘਾ ਹੋ ਗਿਆ ਹੈ। ਪੰਜਾਬ ਵਿੱਚ ਇਸ ਵੇਲੇ 2800 ਭੱਠੇ ਹਨ। ਇਨ੍ਹਾਂ ਵਿੱਚੋਂ 1500 ਭੱਠੇ ਬੰਦ ਹੋ ਚੁੱਕੇ ਹਨ ਜਦਕਿ ਬਾਕੀ ਬੰਦ ਹੋਣ ਦੇ ਕੰਢੇ ਹਨ। ਇਸ ਦਾ ਮੁੱਖ ਕਾਰਨ ਕੋਲੇ ਦੀਆਂ ਕੀਮਤਾਂ ਵਿੱਚ 8,000 ਰੁਪਏ ਪ੍ਰਤੀ ਟਨ ਤੱਕ ਦਾ ਵਾਧਾ ਹੈ।

ਪੰਜਾਬ ਇੱਟ ਭੱਠਾ ਐਸੋਸੀਏਸ਼ਨ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਦਖਲ ਦੇ ਕੇ ਕੋਲੇ ਦੀ ਕੀਮਤ ਘਟਾਉਣ ਦੀ ਅਪੀਲ ਕੀਤੀ ਹੈ। ਭੱਠਾ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕੋਲੇ ਦੇ ਕਾਰੋਬਾਰ 'ਤੇ ਪੰਜ ਤੋਂ ਛੇ ਵੱਡੇ ਕਾਰੋਬਾਰੀਆਂ ਦਾ ਕੰਟਰੋਲ ਹੈ। ਇਨ੍ਹਾਂ ਕਾਰੋਬਾਰੀਆਂ ਨੇ ਪੂਲ ਬਣਾ ਕੇ ਕੋਲੇ ਦੀ ਕੀਮਤ ਵਧਾ ਦਿੱਤੀ ਹੈ। ਉਹ ਮਨਚਾਹੇ ਮੁੱਲ 'ਤੇ ਕੋਲਾ ਵੇਚ ਰਹੇ ਹਨ। 

ਭੱਠਾ ਐਸੋਸੀਏਸ਼ਨ ਮੁਤਾਬਕ ਕੋਲੇ ਦੀ ਕੀਮਤ 13 ਹਜ਼ਾਰ ਰੁਪਏ ਪ੍ਰਤੀ ਟਨ ਤੋਂ ਵਧ ਕੇ 21 ਹਜ਼ਾਰ ਰੁਪਏ ਪ੍ਰਤੀ ਟਨ ਹੋ ਗਈ ਹੈ। ਇਸ ਦੇ ਨਾਲ ਹੀ ਟਰਾਂਸਪੋਰਟਰਾਂ ਨੇ ਵੀ ਭਾੜੇ ਵਿੱਚ 500 ਰੁਪਏ ਦਾ ਵਾਧਾ ਕਰ ਦਿੱਤਾ ਹੈ। ਇਸ ਨਾਲ ਉਸਾਰੀ ਖੇਤਰ 'ਤੇ ਮਾੜਾ ਅਸਰ ਪੈ ਰਿਹਾ ਹੈ। ਹੁਣ ਭੱਠਾ ਮਾਲਕ ਜਲਦੀ ਹੀ ਇੱਟਾਂ ਦੀ ਕੀਮਤ ਵਧਾਉਣ ਦਾ ਐਲਾਨ ਕਰ ਸਕਦੇ ਹਨ।

ਇਹ ਵੀ ਅਹਿਮ ਹੈ ਕਿ ਪੰਜਾਬ ਤੋਂ ਜੰਮੂ, ਹਰਿਆਣਾ, ਦਿੱਲੀ ਤੇ ਹਿਮਾਚਲ ਪ੍ਰਦੇਸ਼ ਨੂੰ ਇੱਟਾਂ ਸਪਲਾਈ ਕੀਤੀਆਂ ਜਾਂਦੀਆਂ ਹਨ। ਜੇਕਰ ਦਰਾਂ ਵਧੀਆਂ ਤਾਂ ਇਸ ਦਾ ਅਸਰ ਗੁਆਂਢੀ ਰਾਜਾਂ 'ਤੇ ਵੀ ਪਵੇਗਾ। ਇਨ੍ਹਾਂ ਰਾਜਾਂ ਵਿੱਚ ਨਿਰਮਾਣ ਕਾਰਜ ਵੀ ਪ੍ਰਭਾਵਿਤ ਹੋ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget