Punjab news: ਪੁੱਤ ਨੇ ਕਰਵਾਇਆ ਪ੍ਰੇਮ ਵਿਆਹ, ਨੂੰਹ ਦੇ ਰਿਸ਼ਤੇਦਾਰਾਂ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ
Sri muktsar sahib: ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਵਿਖੇ ਪਰਮਜੀਤ ਕੌਰ ਨਾਮ ਦੀ ਔਰਤ ਅਤੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
Sri muktsar sahib: ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੀ ਰਾਤ ਇਕ ਔਰਤ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਔਰਤ ਜ਼ਖ਼ਮਾਂ ਦੀ ਮਾਰ ਨਾਲ ਝੱਲ ਸਕੀ ਅਤੇ ਉਸ ਦੀ ਮੌਤ ਹੋ ਗਈ।
ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਵਿਖੇ ਪਰਮਜੀਤ ਕੌਰ ਨਾਮ ਦੀ ਔਰਤ ਅਤੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਹੀ ਪੁਲਿਸ ਨੇ ਅਗਲੇਰੀ ਕਾਰਵਾਈ ਵਿੱਢ ਦਿੱਤੀ ਹੈ।
ਮ੍ਰਿਤਕ ਔਰਤ ਦੇ ਪੁੱਤਰ ਅਨੁਸਾਰ ਉਸ ਨੇ ਕੁਝ ਦਿਨ ਪਹਿਲਾਂ ਹੀ ਮਹੱਲੇ ਵਿੱਚ ਰਹਿੰਦੀ ਇਕ ਕੁੜੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਉਨ੍ਹਾਂ ਨੇ ਅਦਾਲਤ ਵਿੱਚ ਵੀ ਇਹ ਵਿਆਹ ਰਜਿਸਟਰਡ ਕਰਵਾਇਆ ਸੀ।
ਇਹ ਵੀ ਪੜ੍ਹੋ: Bhana sidhu : ਭਾਨਾ ਸਿੱਧੂ ਨੂੰ ਮੁੜ ਲਿਆ ਹਿਰਾਸਤ 'ਚ, ਲੁਧਿਆਣਾ ਤੋਂ ਅੰਮ੍ਰਿਤਸਰ ਜਾਣ ਵੇਲੇ ਹੋਈ ਗ੍ਰਿਫ਼ਤਾਰੀ
ਸਬੰਧਿਤ ਥਾਣਿਆ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਬੀਤੀ ਸ਼ਾਮ ਜਦੋਂ ਉਸ ਦੀ ਮਾਤਾ ਘਰ ਦੇ ਬਾਹਰ ਬੈਠੀ ਹੋਈ ਸੀ ਤਾਂ ਉਸ ਦੀ ਪਤਨੀ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਜਿੱਥੇ ਉਸ ਨੂੰ ਰੈਫਰ ਕਰ ਦਿੱਤਾ ਗਿਆ। ਜਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਇਨਸਾਫ਼ ਦੀ ਮੰਗ ਕੀਤੀ ਹੈ। ਮ੍ਰਿਤਕ ਔਰਤ ਦੀ ਬੇਟੀ ਦਾ ਵੀ ਅਗਲੇ ਹਫ਼ਤੇ ਵਿਆਹ ਹੈ।
ਦੱਸ ਦਈਏ ਕਿ ਮਾਮਲਾ ਪ੍ਰੇਮ ਵਿਆਹ ਨਾਲ ਜੁੜਿਆ ਹੋਇਆ ਹੈ। ਮ੍ਰਿਤਕ ਔਰਤ ਦੇ ਪੁੱਤਰ ਨੇ ਕੁਝ ਸਮਾਂ ਪਹਿਲਾ ਹੀ ਮੁਹੱਲੇ ਦੀ ਇਕ ਕੁੜੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਪਰਿਵਾਰਕ ਮੈਂਬਰਾਂ ਅਨੁਸਾਰ ਕੁੜੀ ਦੇ ਰਿਸ਼ਤੇਦਾਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਇਸ ਮਾਮਲੇ 'ਚ ਅਗਲੇਰੀ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ: Barnala news: ਬਰਨਾਲਾ 'ਚ PRTC ਕੰਡਕਟਰ ਦੀ ਕੁੱਟਮਾਰ, ਹਸਪਤਾਲ 'ਚ ਕਰਵਾਇਆ ਦਾਖ਼ਲ, ਜਾਣੋ ਪੂਰਾ ਮਾਮਲਾ