ਪੜਚੋਲ ਕਰੋ

ਮਾਫੀ ਮੰਗੇ ਬ੍ਰਿਟਿਸ਼ ਸਰਕਾਰ, 'ਆਪ' ਨੇ ਵਿਸ਼ੇਸ਼ ਮਤੇ ਲਈ ਸਪੀਕਰ ਨੂੰ ਲਿਖੀ ਚਿੱਠੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਵਿਸ਼ਵ ਭਰ 'ਚ ਬੈਠੇ ਸਮੁੱਚੇ ਪੰਜਾਬੀਆਂ ਤੇ ਦੇਸ਼ ਭਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਮੰਗ ਕੀਤੀ ਹੈ ਕਿ ਸਾਕਾ ਜੱਲਿਆਂਵਾਲਾ ਬਾਗ਼ ਦੀ ਸ਼ਤਾਬਦੀ 'ਤੇ ਬ੍ਰਿਟਸ਼ ਸਰਕਾਰ ਆਪਣੀ ਹਕੂਮਤ ਦੇ ਉਸ ਕਾਰੇ ਲਈ ਮੁਆਫ਼ੀ ਮੰਗ ਕੇ ਪਸ਼ਚਾਤਾਪ ਕਰੇ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਸਬੰਧੀ ਆਗਾਮੀ ਵਿਧਾਨ ਸਭਾ ਸੈਸ਼ਨ 'ਚ ਵਿਸ਼ੇਸ਼ ਮਤਾ ਸਦਨ 'ਚ ਪੇਸ਼ ਕਰਨ ਲਈ ਸਪੀਕਰ ਰਾਣਾ ਕੇਪੀ ਸਿੰਘ ਨੂੰ ਪੱਤਰ ਲਿਖਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ 13 ਅਪ੍ਰੈਲ, 2019 ਨੂੰ ਸਾਕਾ ਜੱਲਿਆਂਵਾਲਾ ਬਾਗ਼ ਦਾ ਸ਼ਤਾਬਦੀ ਵਰ੍ਹਾ ਸ਼ੁਰੂ ਹੋ ਰਿਹਾ ਹੈ। ਅੰਗਰੇਜ਼ੀ ਹਕੂਮਤ ਦੀ ਗ਼ੁਲਾਮੀ ਵਿਰੁੱਧ ਪੰਜਾਬੀਆਂ ਦੇ ਬੇਮਿਸਾਲ ਯੋਗਦਾਨ ਦੇ ਮੱਦੇਨਜ਼ਰ ਇਹ ਸ਼ਤਾਬਦੀ ਵਰ੍ਹਾ ਪੰਜਾਬ ਸਮੇਤ ਪੂਰੇ ਦੇਸ਼ ਵਾਸੀਆਂ ਲਈ ਖਾਸ ਅਹਿਮੀਅਤ ਰੱਖਦਾ ਹੈ। ਇਸ ਲਈ ਪੰਜਾਬ ਸਰਕਾਰ ਨੂੰ ਇਹ ਸ਼ਤਾਬਦੀ ਵਰ੍ਹਾ ਵਿਸ਼ੇਸ਼ ਤਿਆਰੀਆਂ ਨਾਲ ਮਨਾਉਣਾ ਚਾਹੀਦਾ ਹੈ। ਚੀਮਾ ਨੇ ਸਪੀਕਰ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਦੱਸਿਆ ਕਿ 100 ਸਾਲ ਪਹਿਲਾਂ ਬਰਤਾਨਵੀ ਹਕੂਮਤ ਨੇ ਜੱਲਿਆਂਵਾਲਾ ਬਾਗ਼ 'ਚ ਸ਼ਾਂਤ ਬੈਠੇ 1000 ਤੋਂ ਵੱਧ ਨਿਹੱਥੇ ਆਜ਼ਾਦੀ ਪਰਵਾਨਿਆਂ ਨੂੰ ਗੋਲੀਆਂ ਨਾਲ ਭੁੰਨ੍ਹ ਦਿੱਤਾ ਸੀ, ਪਰ ਅੱਜ ਦੁਨੀਆ ਭਰ 'ਚ ਲੋਕਤੰਤਰ ਦਾ ਝੰਡਾ ਬਰਦਾਰ ਬਣੇ ਇੰਗਲੈਂਡ ਨੇ ਜੱਲਿਆਂਵਾਲਾ ਬਾਗ਼ ਨਰਸੰਹਾਰ ਲਈ ਮੁਆਫ਼ੀ ਨਹੀਂ ਮੰਗੀ ਤੇ ਪਸ਼ਚਾਤਾਪ ਨਹੀਂ ਕੀਤਾ। ਜਦਕਿ ਕੈਨੇਡਾ ਦੀ ਪਾਰਲੀਮੈਂਟ ਨੇ ਕਾਮਾਗਾਟਾ ਮਾਰੂ ਸਬੰਧੀ ਆਪਣੀ ਬੇਇਨਸਾਫ਼ੀ ਲਈ ਮੁਆਫ਼ੀ ਮੰਗ ਕੇ ਪਸ਼ਚਾਤਾਪ ਕਰ ਲਿਆ ਹੈ। ਚੀਮਾ ਨੇ ਦੱਸਿਆ ਕਿ ਕੈਨੇਡਾ ਆਧਾਰਤ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਮੋਹਰੀ ਸਾਹਿਬ ਸਿੰਘ ਥਿੰਦ ਤੇ ਹੋਰ ਮੈਂਬਰਾਂ ਦੀਆਂ ਕੋਸ਼ਿਸ਼ਾਂ ਸਦਕਾ ਕੈਨੇਡਾ ਦੀ ਪਾਰਲੀਮੈਂਟ ਨੇ ਕਾਮਾਗਾਟਾਮਾਰੂ 'ਤੇ ਮੁਆਫ਼ੀ ਮੰਗੀ ਸੀ। ਉਸ ਸੰਸਥਾ ਨੇ ਸਾਹਿਬ ਸਿੰਘ ਥਿੰਦ ਦੀ ਅਗਵਾਈ 'ਚ ਵਿਰੋਧੀ ਧਿਰ ਸਮੇਤ ਪੰਜਾਬ ਤੇ ਦੇਸ਼ ਦੇ ਵੱਖ-ਵੱਖ ਆਗੂਆਂ ਨੂੰ ਮਿਲ ਕੇ ਇਹ ਗੈਰ ਸਿਆਸੀ ਮੰਗ ਰੱਖੀ ਹੈ, ਜਿਸ ਦੇ ਆਧਾਰ 'ਤੇ ਸਪੀਕਰ ਨੂੰ ਪੱਤਰ ਲਿਖਿਆ ਗਿਆ ਹੈ। ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਮਤੇ ਨੂੰ ਭਾਰਤ ਸਰਕਾਰ ਰਾਹੀਂ ਬਰਤਾਨੀਆ ਦੀ ਸਰਕਾਰ ਕੋਲ ਭੇਜਿਆ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...
Punjab Assembly Elections :  ਪੰਜਾਬ ਸਮੇਤ 5 ਸੂਬਿਆਂ 'ਚ ਚੋਣਾਂ ਦੀ ਤਿਆਰੀ ਤੇਜ਼, ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼!
Punjab Assembly Elections :  ਪੰਜਾਬ ਸਮੇਤ 5 ਸੂਬਿਆਂ 'ਚ ਚੋਣਾਂ ਦੀ ਤਿਆਰੀ ਤੇਜ਼, ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼!
Sonia Gandhi Book : ਸੋਨੀਆ ਗਾਂਧੀ ਦੀ ਨਵੀਂ ਕਿਤਾਬ ਨੂੰ ਲੈ ਕੇ ਪੰਜਾਬ 'ਚ ਗਰਮਾਈ ਸਿਆਸਤ, ਅਕਾਲੀ ਦਲ ਨੇ ਪੁੱਛੇ ਤਿੱਖੇ ਸਵਾਲ!
Sonia Gandhi Book : ਸੋਨੀਆ ਗਾਂਧੀ ਦੀ ਨਵੀਂ ਕਿਤਾਬ ਨੂੰ ਲੈ ਕੇ ਪੰਜਾਬ 'ਚ ਗਰਮਾਈ ਸਿਆਸਤ, ਅਕਾਲੀ ਦਲ ਨੇ ਪੁੱਛੇ ਤਿੱਖੇ ਸਵਾਲ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget