British rapper tion wyan meet with moosewala parents: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ 1 ਸਾਲ ਬਾਅਦ ਬ੍ਰਿਟਿਸ਼ ਰੈਪਰ ਟਿਓਨ ਵੇਨ (tion wyan) ਪਿੰਡ ਮੂਸਾ ਪਹੁੰਚੇ। ਉਨ੍ਹਾਂ ਨੇ ਪਿੰਡ ਪਹੁੰਚ ਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਵੇਨ ਨੇ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਮੁਲਾਕਾਤ ਦੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ ‘ਤੇ ਵੀ ਸਾਂਝਾ ਕੀਤਾ ਹੈ।
5911 ਦੀ ਕੀਤੀ ਸਵਾਰੀ, ਦੇਖੇ ਸਟੰਟ
ਇਸ ਦੌਰਾਨ ਵੇਨ (tion wyan) ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਸਿੱਧੂ ਮੂਸੇਵਾਲਾ ਦੇ ਪਸੰਦੀਦਾ ਟਰੈਕਟਰ 5911 ਦੀ ਸਵਾਰੀ ਵੀ ਕੀਤੀ ਅਤੇ ਤਸਵੀਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ 5911 ਟਰੈਕਟਰ ਦੇ ਸਟੰਟ ਵੀ ਦੇਖੇ ਅਤੇ ਕੈਮਰੇ ਵਿਚ ਕੈਦ ਕੀਤਾ। ਉਨ੍ਹਾਂ ਸਿੱਧੂ ਮੂਸੇਵਾਲਾ ਦੀ ਟੀਮ ਨੂੰ ਉਹੀ ਸਟੰਟ ਕਰਨ ਲਈ ਕਿਹਾ ਜੋ ਮੂਸੇਵਾਲਾ ਖੁਦ ਅੱਗੇ ਦੇ ਟਾਇਰਾਂ ਨੂੰ ਹਵਾ ਵਿੱਚ ਚੁੱਕ ਕੇ ਕਰਦੇ ਸੀ।
ਇਹ ਵੀ ਪੜ੍ਹੋ: B S Shaad Death : ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਅਤੇ ਫ਼ਿਲਮਕਾਰ ਬੂਟਾ ਸਿੰਘ ਸ਼ਾਦ ਦਾ ਹੋਇਆ ਦੇਹਾਂਤ
ਪਿੰਡ ਜਵਾਹਰਕੇ ਵੀ ਗਏ ਵੇਨ
ਵੇਨ (tion wyan) ਪਿੰਡ ਜਵਾਹਰਕੇ ਵੀ ਗਏ, ਜਿੱਥੇ ਸਿੱਧੂ ਮੂਸੇਵਾਲਾ ਨੂੰ ਸੜਕ ਦੇ ਵਿਚਕਾਰ ਗੋਲੀ ਮਾਰੀ ਗਈ ਸੀ। ਉੱਥੇ ਵੇਨ (tion wyan) ਕੰਧਾਂ 'ਤੇ ਗੋਲੀ ਦੇ ਨਿਸ਼ਾਨ ਅਤੇ ਸਿੱਧੂ ਮੂਸੇਵਾਲਾ ਦਾ ਪੋਸਟਰ ਦੇਖ ਕੇ ਭਾਵੁਕ ਹੋ ਗਏ। ਇਸ ਤਸਵੀਰ ਨੂੰ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਵੀ ਸ਼ੇਅਰ ਕੀਤਾ ਹੈ। ਜਾਣਕਾਰੀ ਮੁਤਾਬਕ ਕਿਆਸ ਲਾਏ ਜਾ ਰਹੇ ਹਨ ਕਿ ਸਿੱਧੂ ਮੂਸੇਵਾਲਾ ਦਾ ਅਗਲਾ ਗੀਤ ਵੀ ਵੇਨ (tion wyan) ਨਾਲ ਰਿਲੀਜ਼ ਹੋ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Crime news: 16 ਸਾਲਾ ਨਾਬਾਲਗ ਨਾਲ ਪਾਠੀ ਨੇ ਛੇੜਛਾੜ ਦੀ ਕੀਤੀ ਕੋਸ਼ਿਸ਼, ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ