Punjab News: ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਸਭ ਲਈ ਹੋਵੇਗਾ ਮੁਫ਼ਤ, ਵਿਧਾਨ ਸਭਾ ‘ਚ ਆਏਗਾ ਮਤਾ-ਮਾਨ
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ
Punjab News: ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਸਾਰੇ ਚੈਨਲਾ ਲਈ ਮੁਫਤ ਕੀਤੇ ਜਾਣ ਦਾ ਮੁੱਦਾ ਲਗਾਤਾਰ ਉੱਠ ਰਿਹਾ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਈ ਵਾਰ ਅਪੀਲ ਕਰ ਚੁੱਕੇ ਹਨ ਕਿ ਇਸ ਦੇ ਅਧਿਕਾਰ ਇੱਕ ਚੈਨਲ ਨੂੰ ਦੇਣ ਦੀ ਬਜਾਏ ਸਾਰਿਆਂ ਲਈ ਮੁਫ਼ਤ ਕੀਤੇ ਜਾਣਾ ਚਾਹੀਦਾ ਹੈ ਜਿਸ ਦਾ ਖ਼ਰਚਾ ਪੰਜਾਬ ਸਰਕਾਰ ਚੁੱਕਣ ਲਈ ਤਿਆਰ ਹੈ। ਇਸ ਨੂੰ ਲੈ ਕੇ ਹੁਣ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ।
ਇਸ ਬਾਬਤ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ ...no tender required..ਕੱਲ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..”
ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ ...no tender required..ਕੱਲ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..
— Bhagwant Mann (@BhagwantMann) June 18, 2023
ਮਾਨ ਨੇ ਪਹਿਲਾਂ ਵੀ ਚੁੱਕਿਆ ਸੀ ਮੁੱਦਾ
ਜ਼ਿਕਰ ਕਰ ਦਈਏ ਕਿ ਇਸ ਤੋ ਪਹਿਲਾਂ ਵੀ ਸ੍ਰੀ ਹਰਿਮੰਦਰ ਸਾਹਿਬ ਤੋਂ ਹੋਣ ਵਾਲੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕੇ ਸੀ। ਮੁੱਖ ਮੰਤਰੀ ਨੇ ਆਖਿਆ ਸੀ ਕਿ ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਹਨ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਹਨ। ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ। ਮਾਨ ਨੇ ਕਿਹਾ ਸੀ ਕਿ ਉਹ ਇਸ ਸਬੰਧ ਵਿੱਚ ਨਵੀਨਤਮ ਟੈਕਨਾਲੋਜੀ ਪ੍ਰਦਾਨ ਕਰਨਗੇ ਜਿਸ ਵਿੱਚ ਗੁਰਬਾਣੀ ਕੀਰਤਨ ਨੂੰ ਹੋਰ ਡਿਜੀਟਲ ਪਲੇਟਫਾਰਮਾਂ ਜਿਵੇਂ ਕਿ ਯੂ-ਟਿਊਬ, ਮੋਬਾਈਲ ਐਪਸ, ਧਾਰਮਿਕ ਚੈਨਲਾਂ ਜਾਂ ਕਿਸੇ ਹੋਰ ਚੈਨਲ ਰਾਹੀਂ ਵਿਸ਼ਵ ਭਰ ਵਿੱਚ ਇਸਦੀ ਪਹੁੰਚ ਨੂੰ ਵਧਾਇਆ ਜਾ ਸਕੇ
ਸ਼੍ਰੋਮਣੀ ਕਮੇਟੀ ਨੇ ਕੀ ਰੱਖਿਆ ਸੀ ਪੱਖ
ਇਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਾਲ 2012 ਵਿੱਚ ਪੀਟੀਸੀ ਨਾਲ ਗੁਰਬਾਣੀ ਪ੍ਰਸਾਰਣ ਦਾ ਕਰਾਰ ਹੋਇਆ ਸੀ ਅਤੇ ਜੁਲਾਈ 2023 ਵਿੱਚ ਇਹ ਕਰਾਰ ਖਤਮ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੁਲਾਈ ਵਿੱਚ ਹੀ ਸ਼੍ਰੋਮਣੀ ਕਮੇਟੀ ਵੱਲੋਂ ਓਪਨ ਟੈਂਡਰ ਕੱਢਿਆ ਜਾਵੇਗਾ ਅਤੇ ਜਿਸ ਵੀ ਧਿਰ ਜਾਂ ਚੈਨਲ ਵਿੱਚ ਗੁਰਬਾਣੀ ਨੂੰ ਦੁਨੀਆਂ ਭਰ ਵਿੱਚ ਪ੍ਰਸਾਰਣ ਕਰਨ ਦਾ ਇਰਾਦਾ ਹੈ ਉਹ ਟੈਂਡਰ ਲੈ ਸਕਦੇ ਨੇ। ਉਨ੍ਹਾਂ ਕਿਹਾ ਕਿ ਇਸ ਟੈਂਡਰ ਵਿੱਚ ਸ਼ਰਤਾਂ ਤਹਿਤ ਗੁਰਬਾਣੀ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖ ਕੇ ਪ੍ਰਸਾਰਣ ਦਾ ਅਧਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸ਼ਰਤਾਂ ਕੀ ਹੋਣਗੀਆ ਇਸ ਲਈ ਇੱਕ ਖ਼ਾਸ ਕਮੇਟੀ ਦਾ ਗਠਨ ਕਰ ਦਿੱਤਾ ਜਾਵੇਗਾ।