Barnala news: ਬਰਨਾਲਾ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਬੀਐਸਐਫ ਨਾਲ ਮਿਲ ਕੇ ਫਲੈਗ ਮਾਰਚ ਕੱਢਿਆ। ਇਸ ਫਲੈਗ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਅਤੇ ਬੀਐਸਐਫ ਦੇ ਜਵਾਨਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਫਲੈਗ ਮਾਰਚ ਕੱਢਿਆ ਗਿਆ ਹੈ। ਇਸ ਵਿੱਚ ਬੀ.ਐਸ.ਐਫ ਫੋਰਸ ਦੇ ਨਾਲ ਬਰਨਾਲਾ ਦੇ ਸਮੂਹ ਥਾਣਿਆਂ ਦੇ ਐਸ.ਐਚ.ਓਜ਼ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਚੋਣਾਂ ਦੌਰਾਨ ਸ਼ਾਂਤੀ ਬਣਾਈ ਰੱਖਣ ਲਈ ਐਸਐਸਪੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿੱਚ ਇਹ ਫਲੈਗ ਮਾਰਚ ਕੱਢਿਆ ਗਿਆ।
ਇਹ ਵੀ ਪੜ੍ਹੋ: Punjab News: ਭਗਵੰਤ ਮਾਨ ਕੋਲ ਸਿਰਫ਼ 7 ਦਿਨ ਦਾ ਸਮਾਂ, ਸੁਖਬੀਰ ਬਾਦਲ ਨੇ ਦਿੱਤੀ ਚਿਤਾਵਨੀ
ਇਹ ਫਲੈਗ ਮਾਰਚ ਬਰਨਾਲਾ ਸ਼ਹਿਰ ਦੇ ਬਾਜ਼ਾਰਾਂ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਥਾਵਾਂ 'ਤੇ ਕੱਢਿਆ ਗਿਆ। ਡੀਐਸਪੀ ਸਤਵੀਰ ਸਿੰਘ ਨੇ ਕਿਹਾ ਕਿ ਬਰਨਾਲਾ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਸਰਗਰਮ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਨੇਪਰੇ ਚੜ੍ਹਨੀਆਂ ਚਾਹੀਦੀਆਂ ਹਨ। ਪੁਲਿਸ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਕੰਮ ਕਰੇਗੀ। ਕਿਸੇ ਵੀ ਵਿਅਕਤੀ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਫ਼ਵਾਹ 'ਤੇ ਯਕੀਨ ਨਾ ਕਰਨ। ਆਪਸੀ ਭਾਈਚਾਰਾ ਕਾਇਮ ਰੱਖਿਆ ਜਾਵੇ ਅਤੇ ਲੋੜ ਪੈਣ ’ਤੇ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਬੀ.ਐਸ.ਐਫ ਦੇ ਸਹਾਇਕ ਕਮਾਂਡੈਂਟ ਮਨੋਜ ਕੁਮਾਰ ਨੇ ਦੱਸਿਆ ਕਿ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਫਲੈਗ ਮਾਰਚ ਕੱਢਿਆ ਗਿਆ।
ਸਾਡਾ ਮੁੱਖ ਉਦੇਸ਼ ਸ਼ਹਿਰੀ ਖੇਤਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ 24 ਘੰਟੇ ਬੀ.ਐਸ.ਐਫ ਅਤੇ ਪੁਲਿਸ ਦੀਆਂ 5 ਪੱਕੀਆਂ ਚੌਕੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਪੈਟਰੋਲਿੰਗ ਪਾਰਟੀਆਂ ਵੀ ਤਾਇਨਾਤ ਹਨ।
ਇਹ ਵੀ ਪੜ੍ਹੋ: Punjab News: ਬੇਕਾਬੂ ਟਰੱਕ ਆਰਮੀ ਪਾਰਕ ‘ਚ ਵੜ ਕੇ ਪਲਟਿਆ, ਡਰਾਈਵਰ ਦੀ ਮੌਤ, 90 ਕਿਲੋ ਭੁੱਕੀ ਬਰਾਮਦ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।