ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Fazilka News : BSF ਵੱਲੋਂ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ, ਪੁਲਿਸ ਵੱਲੋਂ ਪੁੱਛਗਿੱਛ ਜਾਰੀ
Fazilka News : ਇੱਕ ਪਾਕਿਸਤਾਨੀ ਨੌਜਵਾਨ ਵੱਲੋਂ ਭਾਰਤ 'ਚ ਘੁਸਪੈਠ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਬੀਐਸਐਫ ਨੇ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਪੁੱਛਗਿੱਛ ਤੋਂ ਬਾਅਦ ਨੌਜਵਾਨ
![Fazilka News : BSF ਵੱਲੋਂ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ, ਪੁਲਿਸ ਵੱਲੋਂ ਪੁੱਛਗਿੱਛ ਜਾਰੀ BSF Arrested Pakistani citizen in Fazilka , police questioning continues Fazilka News : BSF ਵੱਲੋਂ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ, ਪੁਲਿਸ ਵੱਲੋਂ ਪੁੱਛਗਿੱਛ ਜਾਰੀ](https://feeds.abplive.com/onecms/images/uploaded-images/2023/07/26/3d1730fbdee2aa5eabc1c4ea68eaf2db1690382193560345_original.jpg?impolicy=abp_cdn&imwidth=1200&height=675)
BSF
Fazilka News : ਇੱਕ ਪਾਕਿਸਤਾਨੀ ਨੌਜਵਾਨ ਵੱਲੋਂ ਭਾਰਤ 'ਚ ਘੁਸਪੈਠ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਬੀਐਸਐਫ ਨੇ ਪਾਕਿਸਤਾਨੀ ਨੌਜਵਾਨ ਨੂੰ ਫਾਜ਼ਿਲਕਾ (Fazilka) ਜ਼ਿਲ੍ਹੇ ਦੇ ਪਿੰਡ ਰੂਪਨਗਰ 'ਚੋਂ ਕਾਬੂ ਕਰ ਲਿਆ ਹੈ। ਪੁੱਛਗਿੱਛ ਤੋਂ ਬਾਅਦ ਨੌਜਵਾਨ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਫਾਜ਼ਿਲਕਾ (Fazilka) ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਪਿੰਡ ਰੂਪਨਗਰ ਵਿੱਚ ਘੁੰਮਦਾ ਪਾਇਆ ਗਿਆ ਸੀ। ਉਹ ਸਰਹੱਦ ਪਾਰ ਕਰਕੇ ਭਾਰਤ ਵਿੱਚ ਦਾਖ਼ਲ ਹੋ ਗਿਆ ਸੀ। ਉਸ ਨੂੰ ਚੈਕਿੰਗ ਦੌਰਾਨ ਪਿੰਡ ਦੀਆਂ ਗਲੀਆਂ ਵਿੱਚ ਘੁੰਮਦੇ ਹੋਏ ਫੜਿਆ ਗਿਆ। ਜਵਾਨਾਂ ਨੇ ਉਸ ਨੂੰ ਖੂਈਖੇੜਾ ਥਾਣੇ ਦੇ ਹਵਾਲੇ ਕਰ ਦਿੱਤਾ।
ਐਸਐਚਓ ਸੁਨੀਲ ਕੁਮਾਰ ਅਨੁਸਾਰ ਨੌਜਵਾਨ ਦਾ ਨਾਮ ਮੁਕਰੱਮ ਸ਼ਰੀਫ਼ ਹੈ। ਉਹ ਪਾਕਿਸਤਾਨ ਦੇ ਜ਼ਿਲ੍ਹਾ ਬਹਾਵਲ ਨਗਰ ਦਾ ਰਹਿਣ ਵਾਲਾ ਹੈ। ਮੁੱਢਲੀ ਪੁੱਛਗਿੱਛ ‘ਚ ਉਸ ਨੇ ਦੱਸਿਆ ਕਿ ਉਹ ਘੁੰਮਦਾ ਇਧਰ ਆ ਗਿਆ ਸੀ। ਪੁਲਿਸ ਅਧਿਕਾਰੀ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਭਾਰਤ ਵਿਚ ਕਿਉਂ ਦਾਖਲ ਹੋਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : NIA ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਕਰੀਬੀ ਵਿਕਰਮ ਬਰਾੜ ਨੂੰ ਕੀਤਾ ਗ੍ਰਿਫਤਾਰ, UAE ਤੋਂ ਲਿਆਂਦਾ ਗਿਆ ਭਾਰਤ
ਇਹ ਵੀ ਪੜ੍ਹੋ : ਮਾਸਟਰਸ ਕਰਨ ਗਈ ਸੀ ਅਮਰੀਕਾ, ਹੁਣ ਭੁੱਖ ਨਾਲ ਤੜਫ ਰਹੀ ਹੈਦਰਾਬਾਦ ਦੀ ਕੁੜੀ, ਮਾਂ ਨੇ ਵਿਦੇਸ਼ ਮੰਤਰੀ ਤੋਂ ਮੰਗੀ ਮਦਦ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)