Fazilka News : ਇੱਕ ਪਾਕਿਸਤਾਨੀ ਨੌਜਵਾਨ ਵੱਲੋਂ ਭਾਰਤ 'ਚ ਘੁਸਪੈਠ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਬੀਐਸਐਫ ਨੇ ਪਾਕਿਸਤਾਨੀ ਨੌਜਵਾਨ ਨੂੰ ਫਾਜ਼ਿਲਕਾ (Fazilka) ਜ਼ਿਲ੍ਹੇ ਦੇ ਪਿੰਡ ਰੂਪਨਗਰ 'ਚੋਂ ਕਾਬੂ ਕਰ ਲਿਆ ਹੈ। ਪੁੱਛਗਿੱਛ ਤੋਂ ਬਾਅਦ ਨੌਜਵਾਨ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਫਾਜ਼ਿਲਕਾ (Fazilka) ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਪਿੰਡ ਰੂਪਨਗਰ ਵਿੱਚ ਘੁੰਮਦਾ ਪਾਇਆ ਗਿਆ ਸੀ। ਉਹ ਸਰਹੱਦ ਪਾਰ ਕਰਕੇ ਭਾਰਤ ਵਿੱਚ ਦਾਖ਼ਲ ਹੋ ਗਿਆ ਸੀ। ਉਸ ਨੂੰ ਚੈਕਿੰਗ ਦੌਰਾਨ ਪਿੰਡ ਦੀਆਂ ਗਲੀਆਂ ਵਿੱਚ ਘੁੰਮਦੇ ਹੋਏ ਫੜਿਆ ਗਿਆ। ਜਵਾਨਾਂ ਨੇ ਉਸ ਨੂੰ ਖੂਈਖੇੜਾ ਥਾਣੇ ਦੇ ਹਵਾਲੇ ਕਰ ਦਿੱਤਾ।

 

ਐਸਐਚਓ ਸੁਨੀਲ ਕੁਮਾਰ ਅਨੁਸਾਰ ਨੌਜਵਾਨ ਦਾ ਨਾਮ ਮੁਕਰੱਮ ਸ਼ਰੀਫ਼ ਹੈ। ਉਹ ਪਾਕਿਸਤਾਨ ਦੇ ਜ਼ਿਲ੍ਹਾ ਬਹਾਵਲ ਨਗਰ ਦਾ ਰਹਿਣ ਵਾਲਾ ਹੈ। ਮੁੱਢਲੀ ਪੁੱਛਗਿੱਛ ‘ਚ ਉਸ ਨੇ ਦੱਸਿਆ ਕਿ ਉਹ ਘੁੰਮਦਾ ਇਧਰ ਆ ਗਿਆ ਸੀ। ਪੁਲਿਸ ਅਧਿਕਾਰੀ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਭਾਰਤ ਵਿਚ ਕਿਉਂ ਦਾਖਲ ਹੋਇਆ ਸੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ