BSF arrested three Indian farmers on suspicion


ਫਿਰੋਜ਼ਪੁਰ: ਬੀਐਸਐਫ ਨੇ ਭਾਰਤ-ਪਾਕਿ ਸਰਹੱਤ ਤੋਂ ਪੰਜ ਕਰੋੜ ਦੀ ਹੈਰੋਇਨ ਬਰਾਮਦ ਕਰਕੇ ਸ਼ੱਕ ਦੇ ਆਧਾਰ ਉੱਪਰ ਤਿੰਨ ਭਾਰਤੀ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਬੀਐਸਐਫ ਨੇ ਜਿਸ ਸਮੇਂ ਹੈਰੋਇਨ ਜ਼ਬਤ ਕੀਤੀ, ਉਸ ਸਮੇਂ 3 ਕਿਸਾਨ ਸਰਹੱਦ ਨੇੜੇ ਕੰਡਿਆਲੀ ਤਾਰ ਦੇ ਪਾਰ ਕੰਮ ਕਰ ਰਹੇ ਸਨ। ਬੀਐਸਐਫ ਦੇ ਜਵਾਨਾਂ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਹੁਣ ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।


ਦੱਸ ਦਈਏ ਕਿ ਪਾਕਿਸਤਾਨ 'ਚ ਬੈਠੇ ਤਸਕਰ ਲਗਾਤਾਰ ਪੰਜਾਬ 'ਚ ਨਸ਼ਾ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨ ਲਗਾਤਾਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਰਹੇ ਹਨ। ਬੀਐਸਐਫ ਨੇ ਐਤਵਾਰ ਸ਼ਾਮ ਨੂੰ ਇੱਕ ਦਰੱਖਤ ਨਾਲ ਬੰਨ੍ਹੀ 5 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਹੈ।


ਇਸ ਦੇ ਨਾਲ ਹੀ ਬੀਐਸਐਫ ਨੇ ਤਿੰਨ ਭਾਰਤੀ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਘਟਨਾ ਫਿਰੋਜ਼ਪੁਰ ਸੈਕਟਰ ਦੀ ਹੈ। ਬੀਐਸਐਫ ਦੇ ਜਵਾਨ ਗਸ਼ਤ 'ਤੇ ਸਨ। ਦੁਪਹਿਰ ਬਾਅਦ ਜਵਾਨਾਂ ਨੂੰ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਹੋਣ ਦੀ ਸੂਚਨਾ ਮਿਲੀ। ਪੂਰੀ ਪਲਾਨਿੰਗ ਨਾਲ ਫਿਰੋਜ਼ਪੁਰ ਸੈਕਟਰ ਵਿੱਚ ਜਾਂਚ ਸ਼ੁਰੂ ਕੀਤੀ ਗਈ। ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਦੌਰਾਨ ਵੱਡੀ ਸਫਲਤਾ ਮਿਲੀ।


ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੂੰ ਕੌਮਾਂਤਰੀ ਸਰਹੱਦ ਦੇ ਕੰਢੇ ਇੱਕ ਨੀਲਗੀਰੀ ਦੇ ਦਰੱਖਤ ਨਾਲ ਬੰਨ੍ਹੇ 4 ਛੋਟੇ ਪੈਕਟ ਮਿਲੇ। ਚਾਰੇ ਪੈਕਟ ਜ਼ਬਤ ਕਰਨ ਤੋਂ ਬਾਅਦ ਜਵਾਨਾਂ ਨੇ ਜਾਂਚ ਕੀਤੀ ਤਾਂ ਉਨ੍ਹਾਂ ਕੋਲੋਂ 1 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ਦੱਸੀ ਗਈ ਹੈ।


ਇਹ ਵੀ ਪੜ੍ਹੋ: Rahul Gandhi's meet Raja Warring: ਕਾਂਗਰਸ ਹਾਈਕਮਾਨ ਦੇ ਤੇਵਰ ਸਖਤ, ਬਾਗੀਆਂ ਖਿਲਾਫ ਕਾਰਵਾਈ ਦੇ ਸੰਕੇਤ, ਰਾਹੁਲ ਗਾਂਧੀ ਦੀ ਅੱਜ ਰਾਜਾ ਵੜਿੰਗ ਸਣੇ ਨਵੀਂ ਬ੍ਰਗੇਡ ਨਾਲ ਮੀਟਿੰਗ