Punjab Border Retreat Ceremony Time Change Update : ਭਾਰਤ ਅਤੇ ਪਾਕਿਸਤਾਨ ਵਿਚਾਲੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਗਿਆ ਹੈ। ਫਾਜ਼ਿਲਕਾ ਅਤੇ ਫਿਰੋਜ਼ਪੁਰ ਸਣੇ ਅੰਮ੍ਰਿਤਸਰ ਦੇ ਅਟਾਰੀ ਬਾਰਡਰ 'ਤੇ ਹੁਣ ਰਿਟਰੀਟ ਸ਼ਾਮ 6 ਵਜੇ ਦੀ ਬਜਾਏ 6.30 ਵਜੇ ਹੋਵੇਗੀ। ਇਹ ਫੈਸਲਾ ਗਰਮੀ ਵਧਣ ਅਤੇ ਦਿਨ ਵੱਡੇ ਹੋਣ ਤੋਂ ਬਾਅਦ ਲਿਆ ਗਿਆ ਹੈ। ਬੀਤੀ ਸ਼ਾਮ ਤੋਂ ਇਹਨਾਂ ਹੁਕਮਾਂ ਨੂੰ ਲਾਗੂ ਕਰ ਦਿੱਤਾ ਗਿਆ ਹੈ।


ਭਾਰਤ ਅਤੇ ਪਾਕਿਸਤਾਨ ਵਿਚਾਲੇ ਦੇਸ਼ ਵਿਚ ਤਿੰਨ ਥਾਵਾਂ 'ਤੇ ਰੀਟਰੀਟ ਸੈਰੇਮਨੀ ਹੁੰਦੀ ਹੈ, ਜਿਸ ਵਿਚ ਪਾਕਿਸਤਾਨ ਰੇਂਜਰਾਂ ਦੇ ਨਾਲ ਭਾਰਤ ਦੇ ਸੀਮਾ ਸੁਰੱਖਿਆ ਬਲ ਦੇ ਜਵਾਨ ਹਿੱਸਾ ਲੈਂਦੇ ਹਨ। ਅੰਮ੍ਰਿਤਸਰ, ਫਾਜ਼ਲਿਕਾ ਅਤੇ ਫਿਰੋਜ਼ਪੁਰ ਜ਼ਿਲਿਆਂ 'ਚ ਆਯੋਜਿਤ ਇਸ ਰੀਟਰੀਟ ਸਮਾਰੋਹ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੈਲਾਨੀ ਪਹੁੰਚਦੇ ਹਨ।


 ਆਪੋ-ਆਪਣੇ ਦੇਸ਼ ਦੇ ਨਾਅਰੇ ਲਗਾ ਕੇ ਦੇਸ਼ ਭਗਤੀ ਨੂੰ ਉਜਾਗਰ ਕਰਦੇ ਨੇ ਲੋਕ 



ਕਰੀਬ 40 ਮਿੰਟ ਤੱਕ ਚੱਲਣ ਵਾਲੇ ਇਸ ਰਿਟਰੀਟ ਸਮਾਰੋਹ ਦੌਰਾਨ ਪੂਰਾ ਮਾਹੌਲ ਦੇਸ਼ ਭਗਤੀ ਨਾਲ ਭਰ ਗਿਆ। ਭਾਰਤ ਦੀ ਸਰਹੱਦ 'ਤੇ ਭਾਰਤੀ ਅਤੇ ਪਾਕਿਸਤਾਨ ਵਾਲੇ ਪਾਸੇ ਦੇ ਪਾਕਿ ਨਾਗਰਿਕ ਆਪਣੇ ਦੇਸ਼ ਦੇ ਨਾਅਰੇ ਲਗਾ ਕੇ ਆਪਣੀ ਦੇਸ਼ ਭਗਤੀ ਦਾ ਪ੍ਰਗਟਾਵਾ ਕਰਦੇ ਹਨ। ਲੋਕ ਦੇਸ਼ ਭਗਤੀ ਦੇ ਗੀਤਾਂ 'ਤੇ ਝੂਮਦੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ : Punjab Breaking News LIVE: ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ, ਗਿਆਨੀ ਰਘਬੀਰ ਸਿੰਘ ਥਾਪੇ ਨਵੇਂ ਜਥੇਦਾਰ, ਅੰਮ੍ਰਿਤਪਾਲ ਦੇ ਸਾਥੀ ਪੰਜਾਬ ਆਉਣਗੇ ਜਾਂ ਨਹੀਂ, ਸੁਣਵਾਈ ਅੱਜ, ਪੰਜਾਬ ਦੇ ਮੌਸਮ ਦਾ ਹਾਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ