ਗੁਰਦਾਸਪੁਰ : ਭਾਰਤ-ਪਾਕਿਸਤਾਨ ਸਰਹੱਦ 'ਤੇ ਸੋਮਵਾਰ ਨੂੰ ਫਿਰ ਪਾਕਿਸਤਾਨੀਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਹੈ। ਉਸ ਦਾ ਪਿੱਛਾ ਕਰਦਿਆਂ ਬੀ.ਐਸ.ਐਫ ਦੇ ਜਵਾਨਾਂ ਨੇ ਇਲੂ ਬੰਬ (ਰੋਸ਼ਨੀ ਵਾਲੇ ਬੰਬ) ਅਤੇ ਫਾਇਰਿੰਗ ਕਰਕੇ ਖਦੇੜ ਦਿੱਤਾ ਹੈ। ਇਸ ਤੋਂ ਬਾਅਦ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ।
ਘੁਸਪੈਠ ਦੀ ਇਹ ਕੋਸ਼ਿਸ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੇਹਿਤ ਦੇ ਜ਼ਿਲ੍ਹੇ ਵਿੱਚ ਆਉਣ ਤੋਂ ਕੁਝ ਘੰਟੇ ਪਹਿਲਾਂ ਕੀਤੀ ਗਈ ਸੀ। ਰਾਜਪਾਲ ਪੁਰੋਹਿਤ ਨੇ ਸਰਹੱਦੀ ਇਲਾਕਿਆਂ ਦੇ ਸਰਪੰਚਾਂ ਅਤੇ ਹੋਰ ਲੋਕਾਂ ਨਾਲ ਮਿਲ ਕੇ ਦੇਸ਼ ਦੀ ਸੁਰੱਖਿਆ ਸਮੇਤ ਕਈ ਅਹਿਮ ਮੁੱਦਿਆਂ 'ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਬੀਐਸਐਫ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ 5:15 ਵਜੇ ਭਾਰਤੀ ਸਰਹੱਦ ਵਿੱਚ ਬੀਐਸਐਫ ਦੀ ਰੋਜ਼ ਪੋਸਟ ਬੀਓਪੀ 89 ਬਟਾਲੀਅਨ ਦੇ ਖੇਤਰ ਵਿੱਚ ਇੱਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਡਿਊਟੀ 'ਤੇ ਮੌਜੂਦ ਜਵਾਨ ਵੱਲੋਂ ਡਰੋਨ 'ਤੇ ਨੌਂ ਰਾਉਂਡ ਫਾਇਰ ਅਤੇ ਦੋ ਹਲਕੇ ਬੰਬ ਵੀ ਸੁੱਟੇ ਗਏ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।
ਡਰੋਨ ਦੀ ਪੁਸ਼ਟੀ ਕਰਦਿਆਂ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਇਹ ਕਲਾਨੌਰ ਖੇਤਰ ਵਿੱਚ ਪੈਂਦਾ ਹੈ। ਉਹ ਖੁਦ ਉਸ ਸਮੇਂ ਉਸ ਇਲਾਕੇ 'ਚ ਗਸ਼ਤ 'ਤੇ ਸੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਜਵਾਨਾਂ ਨੇ ਨਾਕਾਮ ਕਰ ਦਿੱਤਾ ਹੈ। ਜੋਸ਼ੀ ਨੇ ਦੱਸਿਆ ਕਿ ਉਕਤ ਇਲਾਕੇ 'ਚ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਤਲਾਸ਼ੀ ਮੁਹਿੰਮ ਵੀ ਚਲਾਈ ਗਈ ਹੈ ਪਰ ਅਜੇ ਤੱਕ ਨਾ ਤਾਂ ਕੋਈ ਬਰਾਮਦਗੀ ਹੋਈ ਹੈ ਅਤੇ ਨਾ ਹੀ ਭਾਰਤੀ ਸਰਹੱਦ 'ਚ ਪਾਕਿਸਤਾਨੀ ਸਮੱਗਲਰਾਂ ਦਾ ਕੋਈ ਗਰੋਹ ਫੜਿਆ ਗਿਆ ਹੈ।
ਕਈ ਵਾਰ ਭਾਰਤ-ਪਾਕਿਸਤਾਨ ਸਰਹੱਦ 'ਤੇ ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਜਾਂਦਾ ਹੈ ਪਰ ਸਰਹੱਦੀ ਸੁਰੱਖਿਆ ਕਰਮੀਆਂ ਦੀ ਮੁਸਤੈਦੀ ਦੇ ਬਾਵਜੂਦ ਪਾਕਿਸਤਾਨ ਲਗਾਤਾਰ ਅਜਿਹੀਆਂ ਘਟੀਆ ਹਰਕਤਾਂ ਕਰ ਰਿਹਾ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।