Opium Cultivation: BSF ਇੰਟੈਲੀਜੈਂਸ-ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ, ਪੰਜਾਬ 'ਚ ਹੋ ਰਹੀ ਅਫੀਮ ਦੀ ਖੇਤੀ, ਦੋਸ਼ੀ ਗ੍ਰਿਫਤਾਰ
Punjab news: ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ 'ਚ ਸਾਂਝਾ ਸਰਚ ਅਭਿਆਨ ਕੀਤਾ ਗਿਆ। ਜਿਸ ਦੌਰਾਨ ਪੰਜਾਬ 'ਚ ਹੋ ਰਹੀ ਅਫੀਮ ਦੀ ਖੇਤੀ ਬਾਰੇ ਪਤਾ ਚੱਲਿਆ।
Opium Cultivation In Punjab: ਪੰਜਾਬ ਸਰਹੱਦੀ ਖੇਤਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੀ ਹਾਂ ਫਾਜ਼ਿਲਕਾ ਵਿੱਚ ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੇ ਸਰਹੱਦੀ ਖੇਤਰ ਵਿੱਚ ਕੀਤੀ ਜਾ ਰਹੀ ਨਾਜਾਇਜ਼ ਭੁੱਕੀ ਦੀ ਖੇਤੀ ਨੂੰ ਕਾਬੂ ਕੀਤਾ ਹੈ। ਇਸ ਆਪਰੇਸ਼ਨ ਵਿੱਚ ਬੀਐਸਐਫ ਦੇ ਨਾਲ-ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਸ਼ਾਮਲ ਸਨ। ਮੁੱਢਲੀ ਜਾਂਚ ਵਿੱਚ ਪੁਲਿਸ ਨੇ ਫਿਲਹਾਲ ਕਰੀਬ 14.47 ਕਿਲੋ ਭੁੱਕੀ (ਅਫੀਮ) ਦੇ ਪੌਦੇ ਬਰਾਮਦ ਕੀਤੇ ਹਨ।
ਸਰਹੱਦੀ ਖੇਤਰ ਵਿੱਚ ਵੱਡੇ ਪੱਧਰ ’ਤੇ ਭੁੱਕੀ ਦੀ ਖੇਤੀ
ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੂੰ ਸੋਮਵਾਰ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ ਵੱਡੇ ਪੱਧਰ ’ਤੇ ਭੁੱਕੀ ਦੀ ਖੇਤੀ ਕੀਤੀ ਜਾ ਰਹੀ ਹੈ। ਜਿਸ 'ਤੇ ਸੂਬੇ 'ਚ ਪੂਰੀ ਤਰ੍ਹਾਂ ਪਾਬੰਦੀ ਹੈ। ਸੂਚਨਾ ਦੇ ਆਧਾਰ 'ਤੇ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਦੀ ਜਾਂਚ ਲਈ ਸਾਂਝਾ ਸਰਚ ਅਭਿਆਨ ਚਲਾਇਆ ਗਿਆ।
ਛਾਪਾ ਮਾਰ ਕੇ ਦੋਸ਼ੀ ਨੂੰ ਗ੍ਰਿਫਤਾਰ
ਤਲਾਸ਼ੀ ਦੌਰਾਨ ਪਿੰਡ ਚੱਕ ਖੇਵਾ ਢਾਣੀ ਨੇੜੇ ਸ਼ੱਕੀ ਖੇਤਾਂ 'ਚ ਆ ਰਹੇ ਖੇਤਾਂ ਬਾਰੇ ਪਤਾ ਲੱਗਾ। ਜਿਸ ਤੋਂ ਬਾਅਦ ਉਨ੍ਹਾਂ ਉਕਤ ਜਗ੍ਹਾ 'ਤੇ ਛਾਪਾ ਮਾਰ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੰਜਾਬ ਪੁਲਿਸ ਵੱਲੋਂ ਉਸ ਨੂੰ ਅੱਜ ਫਾਜ਼ਿਲਕਾ ਦੀ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਉਕਤ ਜਗ੍ਹਾ 'ਤੇ ਕਿੰਨੇ ਸਮੇਂ ਤੋਂ ਖੇਤੀ ਕਰਦਾ ਆ ਰਿਹਾ ਹੈ ।
𝐀𝐏𝐏𝐑𝐄𝐇𝐄𝐍𝐒𝐈𝐎𝐍 𝐎𝐅 𝐀 𝐏𝐄𝐑𝐒𝐎𝐍 𝐈𝐍𝐕𝐎𝐋𝐕𝐄𝐃 𝐈𝐍 𝐈𝐋𝐋𝐄𝐆𝐀𝐋 𝐂𝐔𝐋𝐓𝐈𝐕𝐀𝐓𝐈𝐎𝐍 𝐎𝐅 𝐏𝐎𝐏𝐏𝐘 𝐈𝐍 𝐅𝐀𝐙𝐈𝐋𝐊𝐀 𝐃𝐈𝐒𝐓𝐑𝐈𝐂𝐓
— BSF PUNJAB FRONTIER (@BSF_Punjab) March 19, 2024
On 18th March 2024, acting on intelligence provided by the BSF Intelligence Wing, a joint search operation was… pic.twitter.com/CcM9qSMQZc
ਇੰਝ ਕਰ ਰਹੇ ਸੀ ਖੇਤੀ
ਦੱਸ ਦਈਏ ਕਿ ਜਦੋਂ ਟੀਮ ਉਕਤ ਖੇਤ 'ਚ ਪਹੁੰਚੀ ਤਾਂ ਜਿੱਥੇ ਜਿੱਥੇ ਭੁੱਕੀ ਦੀ ਫਸਲ ਉਗਾਈ ਗਈ ਸੀ, ਉਥੇ ਸਰ੍ਹੋਂ ਦੀ ਫਸਲ ਦੇ ਪੌਦੇ ਵੀ ਲਗਾਏ ਗਏ ਸਨ। ਤਾਂ ਜੋ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ। ਟੀਮ ਨੇ ਕਾਬੂ ਕੀਤੇ ਮੁਲਜ਼ਮਾਂ ਦੇ ਖੇਤ ਵਿੱਚੋਂ ਭੁੱਕੀ ਦੇ ਸਾਰੇ ਬੂਟੇ ਪੁੱਟ ਦਿੱਤੇ ਸਨ। ਮੌਕੇ ਤੋਂ ਕੁੱਲ 14.470 ਕਿਲੋ ਅਫੀਮ ਦੇ ਬੂਟੇ ਬਰਾਮਦ ਕੀਤੇ ਗਏ। ਉਕਤ ਖੇਤਾਂ ਨੂੰ ਲੱਭਣ ਵਿੱਚ ਟੀਮਾਂ ਨੂੰ ਕਾਫੀ ਸਮਾਂ ਲੱਗ ਗਿਆ ਕਿਉਂਕਿ ਖੇਤਾਂ ਦੇ ਵਿਚਕਾਰ ਭੁੱਕੀ ਦੀ ਖੇਤੀ ਕੀਤੀ ਗਈ ਸੀ।