Punjab News: ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ (India-Pakistan Tension) ਵਿਚਾਲੇ ਸਰਹੱਦ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਬੀ. ਐੱਸ. ਐੱਫ. (BSF) ਨੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ। ਇਹ ਘੁਸਪੈਠੀਆ ਭਾਰਤੀ ਸਰਹੱਦ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਜਾਣਕਾਰੀ ਮੁਤਾਬਕ ਬੁੱਧਵਾਰ ਰਾਤ 2.30 ਵਜੇ ਫਿਰੋਜ਼ਪੁਰ ਦੇ ਮਮਦੋਟ 'ਚ ਸਥਿਤ ਬੀ. ਐੱਸ. ਐੱਫ. ਦੀ ਪੋਸਟ ਲੱਖਾ ਸਿੰਘ ਵਾਲਾ 'ਚ ਇਕ ਵਿਅਕਤੀ ਪਾਕਿਸਤਾਨ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਬੀ. ਐੱਸ. ਐੱਫ. ਦੇ ਜਵਾਨਾਂ ਨੇ ਉਸ ਨੂੰ ਰੁਕਣ ਦੀ ਚਿਤਾਵਨੀ ਦਿੱਤੀ

ਉੱਥੇ ਮੌਜੂਦ ਬੀ. ਐੱਸ. ਐੱਫ. ਦੇ ਜਵਾਨਾਂ ਨੇ ਉਸ ਨੂੰ ਰੁਕਣ ਦੀ ਚਿਤਾਵਨੀ ਦਿੱਤੀ ਪਰ ਉਹ ਅੱਗੇ ਵੱਧਦਾ ਗਿਆ। ਇਸ ਤੋਂ ਬਾਅਦ ਬਾਅਦ ਜਵਾਨਾਂ ਨੇ ਗੋਲੀਬਾਰੀ ਦੌਰਾਨ ਉਸ ਨੂੰ ਢੇਰ ਕਰ ਦਿੱਤਾ। ਦੱਸਣਯੋਗ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਅਤੇ 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਪੰਜਾਬ ਹਾਈ ਅਲਰਟ ‘ਤੇ ਹੈ। ਇਸ ਦੇ ਮੱਦੇਨਜ਼ਰ ਬੀ. ਐੱਸ. ਐੱਫ. ਵਲੋਂ ਸਰਹੱਦਾਂ 'ਤੇ ਚੌਕਸੀ ਵਧਾ ਦਿੱਤੀ ਗਈ ਹੈ।

ਹੁਣ ਤੱਕ ਆਪਰੇਸ਼ਨ ਸਿੰਦੂਰ ਵਿੱਚ 100 ਅੱਤਵਾਦੀ ਮਾਰੇ ਗਏ

ਦੱਸ ਦਈਏ ਕਿ ਹੁਣ ਤੱਕ ਆਪਰੇਸ਼ਨ ਸਿੰਦੂਰ ਵਿੱਚ 100 ਅੱਤਵਾਦੀ ਮਾਰੇ ਗਏ ਹਨ, ਇਸ ਨੂੰ ਲੈਕੇ ਭਾਰਤ ਸਰਕਾਰ ਨੇ ਵੱਡਾ ਖੁਲਾਸਾ ਕੀਤਾ ਹੈ। ਇਸ ਦੇ ਨਾਲ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਹਾਲੇ ਆਪਰੇਸ਼ਨ ਸਿੰਦੂਰ ਖ਼ਤਮ ਨਹੀਂ ਹੋਇਆ ਹੈ, ਹਾਲੇ ਇਹ ਜਾਰੀ ਹੈ, ਇਸ ਕਰਕੇ ਹਾਲੇ ਅਸੀਂ ਇਸ ਨਾਲ ਜੁੜੀ ਮਹੱਤਵਪੂਰਣ ਜਾਣਕਾਰੀ ਕਿਸੇ ਨਾਲ ਸਾਂਝੀ ਨਹੀਂ ਕਰ ਸਕਦੇ ਹਾਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।