Punjab News: ਫਿਰੋਜ਼ਪੁਰ ਜ਼ਿਲ੍ਹੇ 'ਚ ਸੀਮਾ ਸੁਰੱਖਿਆ ਬਲ (ਬੀਐਸਐਫ) ਤੇ ਪੰਜਾਬ ਪੁਲਿਸ ਦੀ ਪਾਕਿਸਤਾਨੀ ਸਮੱਗਲਰਾਂ ਨਾਲ ਮੁੱਠਭੇੜ ਹੋਈ ਹੈ। ਬੀਐਸਐਫ ਨੇ ਦੋ ਤਸਕਰਾਂ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗੋਲੀ ਲੱਗਣ ਕਾਰਨ ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੇ ਨਾਲ ਹੀ ਬੀਐਸਐਫ ਨੇ ਇਸ ਕਾਰਵਾਈ ਵਿੱਚ 29.26 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਹੈ। ਫਿਲਹਾਲ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।
ਹਾਸਲ ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ ਪੌਣੇ ਤਿੰਨ ਵਜੇ ਦੇ ਕਰੀਬ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਬੀਐਸਐਫ ਤੇ ਪੰਜਾਬ ਪੁਲਿਸ (ਸੀਆਈ ਫਿਰੋਜ਼ਪੁਰ) ਵੱਲੋਂ ਪਿੰਡ ਗੱਟੀ ਮਟੌਰ ਨੇੜੇ ਸਤਲੁਜ ਦਰਿਆ ਦੇ ਕੰਢੇ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਤੜਕੇ 2:45 ਵਜੇ ਦੇ ਕਰੀਬ, ਬੀਐਸਐਫ ਨੇ ਕੁਝ ਪਾਕਿ ਤਸਕਰਾਂ ਦੀ ਪਾਕਿਸਤਾਨ ਤੋਂ ਭਾਰਤ ਵੱਲ ਆਉਂਦਿਆਂ ਦੀ ਹਰਕਤ ਵੇਖੀ।
ਹਾਸਲ ਜਾਣਕਾਰੀ ਮੁਤਾਬਕ ਜਵਾਨਾਂ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਲਲਕਾਰਿਆ ਪਰ ਉਨ੍ਹਾਂ ਦੇ ਜਵਾਬ 'ਤੇ ਖਤਰੇ ਨੂੰ ਭਾਂਪਦੇ ਹੋਏ ਬੀਐਸਐਫ ਦੇ ਜਵਾਨਾਂ ਨੇ ਤਸਕਰਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਤਸਕਰਾਂ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਇੱਕ ਤਸਕਰ ਦੇ ਹੱਥ 'ਤੇ ਗੋਲੀ ਲੱਗ ਗਈ। ਇਸ ਤੋਂ ਬਾਅਦ ਬੀਐਸਐਫ ਤੇ ਸੀਆਈ ਫਿਰੋਜ਼ਪੁਰ ਨੇ ਦੋ ਸਮੱਗਲਰਾਂ ਨੂੰ ਹੈਰੋਇਨ ਦੀ ਖੇਪ ਸਮੇਤ ਗ੍ਰਿਫ਼ਤਾਰ ਕਰਕ ਲਿਆ।
ਬੀਐਸਐਫ ਅਧਿਕਾਰੀਆਂ ਮੁਤਾਬਕ ਨੀਲੇ ਰੰਗ ਦੇ ਡਰੰਮ ਵਿੱਚ ਹੈਰੋਇਨ ਦੇ ਕੁੱਲ 26 ਪੈਕੇਟ ਮਿਲੇ ਹਨ, ਜਿਨ੍ਹਾਂ ਦਾ ਵਜ਼ਨ 29.26 ਕਿਲੋ ਦੇ ਕਰੀਬ ਸੀ। ਫਸਟ ਏਡ ਤੋਂ ਬਾਅਦ ਜ਼ਖਮੀ ਤਸਕਰ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।