ਡੇਰਾ ਬਾਬਾ ਨਾਨਕ : ਪੰਜਾਬ ਦੇ ਡੇਰਾ ਬਾਬਾ ਨਾਨਕ ਅਧੀਨ BSF ਦੀ 89 ਬਟਾਲੀਅਨ ਦੇ ਬੀ.ਓ.ਪੀ ਕੇ.ਪੀ. ਜੱਟਾਂ ਵਿਖੇ ਬੀ.ਐਸ.ਐਫ ਪਾਰਟੀ ਨੇ ਗਸ਼ਤ ਅਤੇ ਵਿਸ਼ੇਸ਼ ਸਰਚ ਅਭਿਆਨ ਦੌਰਾਨ ਹੈਰੋਇਨ ਦੇ ਤਿੰਨ ਪੈਕੇਟ ਅਤੇ ਇੱਕ ਪਿਸਤੌਲ ਸਮੇਤ ਇੱਕ ਮੈਗਜ਼ੀਨ ਬਰਾਮਦ ਕੀਤਾ ਹੈ।
ਜਾਣਕਾਰੀ ਮੁਤਾਬਕ ਬੀਐਸਐਫ ਦੇ ਜਵਾਨ ਵੀਰਵਾਰ ਦੇਰ ਰਾਤ ਗਸ਼ਤ ਕਰ ਰਹੇ ਸਨ। ਫਿਰ ਉਨ੍ਹਾਂ ਨੇ ਕੁਝ ਸ਼ੱਕੀ ਚੀਜ਼ਾਂ ਦੇਖੀਆਂ। ਤਲਾਸ਼ੀ ਲੈਣ 'ਤੇ ਕੱਪੜਿਆਂ 'ਚ ਢੱਕੀ ਹੈਰੋਇਨ ਦੇ ਤਿੰਨ ਪੈਕਟ, ਇਕ ਪਿਸਤੌਲ ਅਤੇ ਇਕ ਮੈਗਜ਼ੀਨ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਿਸਤੌਲ ਚਾਈਨਾ ਮੇਡ ਹੈ। ਫੜੀ ਗਈ ਹੈਰੋਇਨ ਦੀ ਮਾਤਰਾ 3 ਕਿਲੋ 30 ਗ੍ਰਾਮ ਹੈ।
ਦੱਸ ਦੇਈਏ ਕਿ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਪਾਕਿਸਤਾਨ 'ਚ ਬੈਠੇ ਤਸਕਰ ਲਗਾਤਾਰ ਪੰਜਾਬ 'ਚ ਨਸ਼ਾ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨ ਲਗਾਤਾਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਰਹੇ ਹਨ। BSF ਨੇ ਪਾਕਿਸਤਾਨ ਦੀ ਨਾਪਾਕ ਹਰਕਤ ਇਕ ਵਾਰ ਫਿਰ ਤੋਂ ਨਾਕਾਮਯਾਬ ਕਰ ਦਿੱਤੀ ਹੈ।
ਡੇਰਾ ਬਾਬਾ ਨਾਨਕ ਦੀ ਭਾਰਤ-ਪਾਕਿ ਸਰਹੱਦ 'ਤੇ ਬੀਐਸਐਫ ਵੱਲੋਂ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪਾਕਿਸਤਾਨ ਤੋਂ ਭਾਰਤ ਭੇਜੀ ਗਈ ਸੀ ਪਰ ਸਮਾਂ ਰਹਿੰਦੀਆਂ ਹੀਂ BSF ਦੇ ਜਵਾਨਾਂ ਨੇ ਨਸ਼ੇ ਦੀ ਖੇਪ ਅਤੇ ਹਥਿਆਰ ਬਰਾਮਦ ਕਰ ਲਏ ਹਨ। ਦੱਸਿਆ ਗਿਆ ਹੈ ਕਿ ਹੈਰੋਇਨ ਦੇ ਤਿੰਨ ਪੈਕੇਟ, ਜਿਸ ਵਿੱਚ 3 ਕਿਲੋ 30 ਗ੍ਰਾਮ ਹੈਰੋਇਨ, ਇੱਕ ਪਿਸਤੌਲ ਅਤੇ ਇੱਕ ਮੈਗਜ਼ੀਨ ਇੱਕ ਕੱਪੜੇ ਵਿੱਚ ਛੁਪਾ ਕੇ ਰੱਖੀ ਹੋਈ ਬਰਾਮਦ ਕੀਤੀ ਗਈ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।