Arms recovered: ਤਰਨਤਾਰਨ ਹਮਲੇ ਤੋਂ ਬਾਅਦ ਸਰਹੱਦ ਤੋਂ ਬਰਾਮਦ ਹੋਈਆਂ ਦੋ AK 47, ਵੱਡੀ ਮਾਤਰਾ ਵਿੱਚ ਮਿਲੇ ਰੌਂਦ
ਬੀਐੱਸਐੱਫ ਦੇ ਜਵਾਨਾਂ ਨੇ ਪੰਜਾਬ ਦੇ ਅਬੋਹਰ ਸੈਕਟਰ ਵਿੱਚ ਤਲਾਸ਼ੀ ਦੌਰਾਨ ਦੋ ਏਕੇ-47 ਰਾਈਫਲਾਂ ਤੇ ਚਾਰ ਮੈਗਜ਼ੀਨਾਂ ਤੋਂ ਇਲਾਵਾ ਦੋ ਪਿਸਤੌਲ ਤੇ ਕੁਝ ਕਾਰਤੂਸ ਬਰਾਮਦ ਕੀਤੇ ਹਨ।
Punjab News: ਬੀਐੱਸਐੱਫ ਦੇ ਜਵਾਨਾਂ ਨੇ ਅੱਜ ਪੰਜਾਬ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਦੋ ਏਕੇ-47 ਰਾਈਫਲਾਂ ਸਮੇਤ ਹਥਿਆਰਾਂ ਤੇ ਗੋਲਾ ਬਾਰੂਦ ਦਾ ਜ਼ਖ਼ੀਰਾ ਬਰਾਮਦ ਕੀਤਾ। ਇਹ ਜ਼ਬਤੀ ਦੁਪਹਿਰ ਕਰੀਬ 12 ਵਜੇ ਹੋਈ।
ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਨੇ ਪੰਜਾਬ ਦੇ ਅਬੋਹਰ ਸੈਕਟਰ ਵਿੱਚ ਤਲਾਸ਼ੀ ਦੌਰਾਨ ਦੋ ਏਕੇ-47 ਰਾਈਫਲਾਂ ਤੇ ਚਾਰ ਮੈਗਜ਼ੀਨਾਂ ਤੋਂ ਇਲਾਵਾ ਦੋ ਪਿਸਤੌਲ ਤੇ ਕੁਝ ਕਾਰਤੂਸ ਬਰਾਮਦ ਕੀਤੇ ਹਨ।
Today at about 12:15 pm BSF troops recovered two AK 47 rifles, 4 rifle magazines, 2 pistols and 4 pistol magazines, and cartridges in Abohar area of Punjab: BSF pic.twitter.com/DGwihfoP9v
— ANI (@ANI) December 11, 2022
ਜ਼ਿਕਰ ਕਰ ਦਈਏ ਕਿ ਤਰਨਤਾਰਨ 'ਚ 9 ਦਸੰਬਰ ਦੀ ਰਾਤ 1 ਵਜੇ ਅੱਤਵਾਦੀਆਂ ਨੇ ਪੁਲਿਸ ਸਟੇਸ਼ਨ 'ਤੇ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ) ਨਾਲ ਹਮਲਾ ਕੀਤਾ ਸੀ। ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ (SFJ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਹੈ ਕਿ ਪਾਕਿਸਤਾਨ ਇਸ ਹਮਲੇ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਹੈ।
ਇਹ ਪਹਿਲੀ ਵਾਰ ਨਹੀਂ ਹੈ ਕਿ ਪੰਜਾਬ ਵਿੱਚ ਪੁਲਿਸ ਦੀ ਇਮਾਰਤ 'ਤੇ ਆਰਪੀਜੀਜ਼ ਨਾਲ ਹਮਲਾ ਹੋਇਆ ਹੋਵੇ। ਸੱਤ ਮਹੀਨੇ ਪਹਿਲਾਂ 9 ਮਈ ਨੂੰ ਮੋਹਾਲੀ ਦੀ ਇੰਟੈਲੀਜੈਂਸ ਬਿਲਡਿੰਗ 'ਤੇ ਅੱਤਵਾਦੀਆਂ ਨੇ ਅਜਿਹਾ ਹੀ ਹਮਲਾ ਕੀਤਾ ਸੀ। ਮੋਹਾਲੀ ਹਮਲੇ ਦੀ ਜਾਂਚ ਅਜੇ ਜਾਰੀ ਸੀ। ਇਸ ਦੌਰਾਨ ਇੱਕ ਵਾਰ ਫਿਰ ਹਮਲਾ ਹੋਇਆ। ਇਸ ਹਮਲੇ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਖਾਲਿਸਤਾਨੀ ਮੁੜ ਸਰਗਰਮ ਹੋਣਗੇ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।