Punjab News: 5 ਭੈਣਾਂ ਦੇ ਇਕਲੌਤੇ ਭਰਾ ਦੀ ਰੱਖੜੀ ਤੋਂ ਦੋ ਦਿਨ ਪਹਿਲਾਂ ਅੰਮ੍ਰਿਤਸਰ 'ਚ ਬੀਐਸਐਫ ਦੀ ਗੱਡੀ ਦੀ ਟੱਕਰ ਹੋਣ  ਨਾਲ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਬੇਦੀ ਛੰਨਾ ਦੇ ਰਹਿਣ ਵਾਲੇ ਨਾਨਕ ਸਿੰਘ ਵਜੋਂ ਹੋਈ ਹੈ। ਇਹ ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਗੱਗੋਮਾਹਲ ਦੀ ਹੈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।



ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨਾਨਕ ਸਿੰਘ ਦਿਹਾੜੀਦਾਰ ਮਜ਼ਦੂਰ ਸੀ। ਕੰਮ ਤੋਂ ਬਾਅਦ ਰੋਜ਼ਾਨਾ ਦੀ ਤਰ੍ਹਾਂ ਉਹ ਜ਼ਰੂਰੀ ਘਰੇਲੂ ਸਮਾਨ ਤੇ ਖਾਣ ਪੀਣ ਦਾ ਸਮਾਨ ਲੈ ਕੇ ਘਰ ਪਰਤ ਰਿਹਾ ਸੀ ਪਰ ਰਸਤੇ ਵਿੱਚ ਬੀਐਸਐਫ ਦੀ ਇੱਕ ਗੱਡੀ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਨਾਨਕ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।



ਘਟਨਾ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ। ਇਹ ਸਪੱਸ਼ਟ ਤੌਰ 'ਤੇ ਨਹੀਂ ਕਿਹਾ ਜਾ ਸਕਦਾ ਕਿ ਇਸ ਵਿਚ ਕਿਸ ਦਾ ਕਸੂਰ ਹੈ। ਜਾਂਚ ਤੋਂ ਬਾਅਦ ਹੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।


ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਾਨਕ ਸਿੰਘ ਦੇ ਪਿਤਾ ਦੀ ਕਰੀਬ 2 ਮਹੀਨੇ ਪਹਿਲਾਂ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਘਰ ਦਾ ਸਾਰਾ ਬੋਝ ਉਸ ਦੇ ਮੋਢਿਆਂ 'ਤੇ ਆ ਗਿਆ। ਉਸ ਦੀਆਂ ਪੰਜ ਭੈਣਾਂ ਹਨ ਅਤੇ ਉਹ ਇਨ੍ਹਾਂ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਹਾਦਸੇ ਨਾਲ ਨਾਨਕ ਸਿੰਘ ਦਾ ਪੂਰਾ ਪਰਿਵਾਰ ਟੁੱਟ ਹੋ ਗਿਆ ਹੈ। ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।