Punjab News: ਲੋਕ ਸਭਾ ਚੋਣਾਂ ਲਈ ਬਹੁਜਮ ਸਮਾਜ ਪਾਰਟੀ ਨੇ ਦੋ ਹੋਰ ਸੀਟਾਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ ਜਿਸ ਦਾ ਐਲਾਨ ਪਾਰਟੀ ਦੇ ਪੰਜਾਬ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕੀਤਾ ਹੈ। ਪਾਰਟੀ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਤੇ ਬਠਿੰਡਾ ਸੀਟ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਜਿਸ ਵਿੱਚ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋਂ  ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਹੋਣਗੇ।


ਜਾਣੋ ਉਮੀਦਵਾਰਾਂ ਦਾ ਸਿਆਸੀ ਸਫ਼ਰ


ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਮੌਜੂਦਾ ਜਿਲਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ  ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਿਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ। ਜਿਨਾਂ ਨੇ ਮੋਹਰਲੀ ਕਤਾਰ ਖੜ੍ਹੇ ਹੋਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ।  ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਕੁਲਵੰਤ ਸਿੰਘ ਮਹਤੋ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ।  


ਕਿਹੜੀਆਂ ਕਿਹੜੀਆਂ ਸੀਟਾਂ ਤੋਂ ਐਲਾਨੇ ਗਏ ਉਮੀਦਵਾਰ ?


ਗੜ੍ਹੀ ਨੇ ਕਿਹਾ ਕਿ ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਨੌਂ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ ਸੱਤ ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ  ਰਕੇਸ਼ ਕੁਮਾਰ ਸੁਮਨ,  ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਪ੍ਰਮੁੱਖ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।