Lok Sabha Elections 2024: ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇੱਥੇ ਆਖ਼ਰੀ ਪੜਾਅ ਵਿੱਚ ਵੋਟਾਂ ਪੈਣੀਆਂ ਹਨ ਪਰ ਪਾਰਟੀਆਂ 'ਚ ਹੋਣ ਵਾਲੀਆਂ ਹੇਰ-ਫੇਰ ਅਜੇ ਤੱਕ ਜਾਰੀ ਹੈ। ਇੱਥੇ ਬਸਪਾ ਦਾ ਇੱਕ ਉਮੀਦਵਾਰ ਪਾਰਟੀ ਛੱਡ ਕੇ ਸੱਤਾਧਾਰੀ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਿਆ ਹੈ। ਚੋਣਾਂ ਤੋਂ ਠੀਕ ਪਹਿਲਾਂ ਬਸਪਾ ਲਈ ਇਹ ਵੱਡਾ ਝਟਕਾ ਹੈ।



ਸੀਐਮ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਿਆ ਇਹ ਫੈਸਲਾ


ਬਸਪਾ ਨੇ ਰਾਕੇਸ਼ ਸੋਮਨ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਸੀ ਪਰ ਉਹ ਬੁੱਧਵਾਰ ਨੂੰ 'ਆਪ' 'ਚ ਸ਼ਾਮਲ ਹੋ ਗਏ। ਸੀਐਮ ਭਗਵੰਤ ਮਾਨ ਨੇ ਰਾਕੇਸ਼ ਸੋਮਨ ਦਾ ਸਵਾਗਤ ਕੀਤਾ ਹੈ, ਜਦਕਿ ਸੋਮਨ ਨੇ ਬਸਪਾ ਛੱਡਣ ਤੋਂ ਬਾਅਦ ਕਿਹਾ ਕਿ ਉਹ ਸੀਐਮ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸੋਮਨ ਨੇ ਕਿਹਾ, "ਅੱਜ ਮੈਂ ਆਪ 'ਚ ਸ਼ਾਮਿਲ ਹੋ ਰਿਹਾ ਹਾਂ।" ਮੈਂ ਮਾਨ ਸਰਕਾਰ ਦੁਆਰਾ ਗਰੀਬਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹਾਂ।


ਸੀਐਮ ਮਾਨ ਨੇ ਸਰਕਾਰ ਦੇ ਕੰਮਾਂ ਦੀ ਜਾਣਕਾਰੀ ਦਿੱਤੀ


ਇਸ ਦੇ ਨਾਲ ਹੀ ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਪਿਛਲੇ ਦੋ ਸਾਲਾਂ ਵਿੱਚ ਮਾਨ ਸਰਕਾਰ ਨੇ ਆਮ ਲੋਕਾਂ ਦੇ ਇਲਾਜ ਲਈ 829 ਆਮ ਆਦਮੀ ਕਲੀਨਿਕਾਂ ਦਾ ਨਿਰਮਾਣ ਕੀਤਾ ਹੈ।


ਅਸੀਂ ਗਰੀਬ ਬੱਚਿਆਂ ਦੀ ਸਿੱਖਿਆ ਲਈ ਸਕੂਲ ਆਫ ਐਮੀਨੈਂਸ ਬਣਾ ਰਹੇ ਹਾਂ। ਅਸੀਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਹੈ। ਸੀਐਮ ਮਾਨ ਨੇ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਤਕਰੀਬਨ 90 ਫੀਸਦੀ ਘਰਾਂ ਵਿੱਚ ਬਿਜਲੀ ਦਾ ਬਿੱਲ ਜ਼ੀਰੋ ਹੈ।


ਨਾਮਜ਼ਦਗੀ ਪ੍ਰਕਿਰਿਆ ਹੋਈ ਸ਼ੁਰੂ 
ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ ਅਤੇ ਇੱਥੇ 1 ਜੂਨ ਨੂੰ ਵੋਟਾਂ ਪੈਣਗੀਆਂ। ਰਾਕੇਸ਼ ਸੋਮਨ ਅਜਿਹੇ ਸਮੇਂ 'ਚ ਬਸਪਾ 'ਚ ਸ਼ਾਮਲ ਹੋਏ ਹਨ ਜਦੋਂ ਪੰਜਾਬ 'ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। 'ਆਪ' ਨੇ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।