(Source: ECI/ABP News)
ਵੱਡੀ ਹਾਰ ਮਗਰੋਂ ਬਸਪਾ ਪੰਜਾਬ ਦੇ ਸੰਗਠਨ ਦਾ ਢਾਂਚਾ ਭੰਗ
ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸੂਬੇ ਦੀ ਕਾਰਜਕਾਰਨੀ ਦਾ ਢਾਂਚਾ ਭੰਗ ਕਰ ਦਿੱਤਾ ਗਿਆ ਹੈ।
![ਵੱਡੀ ਹਾਰ ਮਗਰੋਂ ਬਸਪਾ ਪੰਜਾਬ ਦੇ ਸੰਗਠਨ ਦਾ ਢਾਂਚਾ ਭੰਗ BSP disbands Punjab after major defeat in Punjab Vidhan Sabha Elections ਵੱਡੀ ਹਾਰ ਮਗਰੋਂ ਬਸਪਾ ਪੰਜਾਬ ਦੇ ਸੰਗਠਨ ਦਾ ਢਾਂਚਾ ਭੰਗ](https://feeds.abplive.com/onecms/images/uploaded-images/2022/01/11/98971fa386e6a99501701d46795bbc7d_original.png?impolicy=abp_cdn&imwidth=1200&height=675)
ਚੰਡੀਗੜ੍ਹ/ਜਲੰਧਰ: ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸੂਬੇ ਦੀ ਕਾਰਜਕਾਰਨੀ ਦਾ ਢਾਂਚਾ ਭੰਗ ਕਰ ਦਿੱਤਾ ਗਿਆ ਹੈ। ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਆਪਣੇ ਅਹੁਦੇ ਤੇ ਬਣੇ ਰਹਿਣਗੇ।
ਇਹ ਜਾਣਕਾਰੀ ਪ੍ਰੈੱਸ ਨਾਲ ਸਾਂਝੀ ਕਰਦਿਆਂ ਪੰਜਾਬ ਚੰਡੀਗੜ੍ਹ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਦੱਸਿਆ ਕਿ ਦੇਸ਼ ਭਰ ਦੇ ਬਸਪਾ ਅਹੁਦੇਦਾਰਾਂ ਦੀ ਮੀਟਿੰਗ ਲਖਨਊ ਵਿਖੇ ਹੋਈ, ਜਿਸ ਨੂੰ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਜੀ ਨੇ ਸੰਬੋਧਨ ਕੀਤਾ ਤੇ ਵਿਸਥਾਰ ਸਾਹਿਤ ਸੂਬਾ ਪੱਧਰੀ ਵੀ ਸਮੀਖਿਆ ਕੀਤੀ।
ਪੰਜਾਬ ਦੇ ਸੰਗਠਨ ਤੇ ਕੰਮ ਦੀ ਕਾਰਗੁਜ਼ਾਰੀ ਦੀ ਵਿਸਥਾਰ ਨਾਲ ਗੱਲਬਾਤ ਕਰਦਿਆ ਪੰਜਾਬ ਵਿੱਚ 25 ਸਾਲਾਂ ਬਾਅਦ ਬਹੁਜਨ ਸਮਾਜ ਪਾਰਟੀ ਦਾ ਵਿਧਾਇਕ ਜਿੱਤਣ ਤੇ ਸੰਤੁਸ਼ਟੀ ਵੀ ਪਰਗਟ ਕੀਤੀ ਤੇ ਸੱਤਾ ਦੀ ਭਾਗੀਦਾਰੀ ਦਾ ਸੰਕਲਪ ਪੂਰਾ ਨਾ ਹੋਣ ਤੇ ਵਰਕਰਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਮੂਹ ਵਰਕਰ ਸਮਾਜਿਕ ਪਰਿਵਰਤਨ ਤੇ ਆਰਥਿਕ ਮੁਕਤੀ ਦੇ ਅੰਦੋਲਨ ਵਿੱਚ ਜ਼ਰੂਰ ਉਤਸਾਹ ਨਾਲ ਯੋਗਦਾਨ ਦਿੰਦੇ ਰਹਿਣ ਤਾਂ ਜੋ ਵਿਵਸਥਾ ਪਰਿਵਰਤਨ ਦਾ ਅੰਦੋਲਨ ਹਮੇਸ਼ਾ ਗਤੀਸ਼ੀਲ ਬਣਿਆ ਰਹੇ।
ਬੈਨੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਨਵੀਂ ਕਮੇਟੀ ਬਣਨ ਤੱਕ ਕੋਈ ਵੀ ਅਹੁਦੇਦਾਰ ਆਪਣੇ ਅਹੁਦੇ ਦੀ ਵਰਤੋਂ ਨਹੀਂ ਕਰੇਗਾ। ਉਨ੍ਹਾਂ ਨੇ ਪੰਜਾਬ ਵਿੱਚ ਬਸਪਾ ਪੰਜਾਬ ਪ੍ਰਧਾਨ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ 'ਤੇ ਤਸੱਲੀ ਪ੍ਰਗਟ ਕਰਦਿਆ ਕਿਹਾ ਕਿ ਭੈਣ ਕੁਮਾਰੀ ਮਾਇਆਵਤੀ ਜੀ ਨੇ ਵਿਸ਼ੇਸ਼ ਤੌਰ 'ਤੇ ਇਸ ਗੱਲ ਦਾ ਜ਼ਿਕਰ ਕੀਤਾ ਹੈ ਕਿ ਪੰਜਾਬ ਯੂਨਿਟ ਦਾ ਸੂਬਾ ਪ੍ਰਧਾਨ ਹਮੇਸ਼ਾ ਗਤੀਸ਼ੀਲ ਰਹਿੰਦਾ ਹੈ, ਜੋ ਸਾਰੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ।
ਬੈਨੀਵਾਲ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਨੂੰ ਢਾਹ ਲਾਉਣ ਲਈ ਸਰਗਰਮ ਕੁਝ ਚਿਹਰੇ ਵਿਰੋਧੀ ਪਾਰਟੀਆਂ ਦੇ ਹੱਥਾਂ ਵਿਚ ਖੇਡ ਰਹੇ ਹਨ, ਜਿਨ੍ਹਾਂ ਦਾ ਵੋਟਾਂ ਵਿਚ ਯੋਗਦਾਨ ਆਪਣੇ ਹੀ ਗੱਠਜੋੜ ਦੇ ਉਮੀਦਵਾਰਾਂ ਨੂੰ ਹਟਾਉਣ ਵਾਲਾ ਰਿਹਾ ਹੈ, ਅਜਿਹੇ ਸ਼ਰਾਰਤੀ ਅਨਸਰਾਂ ਤੋਂ ਬਸਪਾ ਵਰਕਰਾਂ ਨੂੰ ਬਚਣਾ ਚਾਹੀਦਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)