Punjab Politics: ਬਹੁਜਨ ਸਮਾਜ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਜਸਵੀਰ ਸਿੰਘ ਗੜ੍ਹੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਸਾਰੀਆਂ 13 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰ ਕਰ ਦਈਏ ਕਿ ਜਸਵੀਰ ਸਿੰਘ ਗੜ੍ਹੀ ਬਸਪਾ ਪੰਜਾਬ ਦੇ ਪ੍ਰਧਾਨ ਹਨ।


ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ 24 ਮਈ ਨੂੰ ਪੰਜਾਬ ਆ ਰਹੇ ਹਨ। ਉਹ ਪੰਜਾਬ ਦੀਆਂ ਸਾਰੀਆਂ 13 ਅਤੇ ਚੰਡੀਗੜ੍ਹ ਦੀ ਇੱਕ ਸੀਟ 'ਤੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਪਾਰਟੀ ਵੱਲੋਂ ਨਵਾਂਸ਼ਹਿਰ ਵਿੱਚ ਰੈਲੀ ਕੀਤੀ ਜਾਵੇਗੀ।


ਬਸਪਾ ਦੇ ਪੰਜਾਬ ਉਮੀਦਵਾਰਾਂ ਦੀ ਸੂਚੀ


ਬਸਪਾ ਨੇ ਹੁਣ ਸਾਰੀਆਂ ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਐਲਾਨੇ ਗਏ ਉਮੀਦਵਾਰਾਂ ਵਿਚ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫ਼ਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾ: ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ, ਜਲੰਧਰ ਤੋਂ ਬਲਵਿੰਦਰ ਕੁਮਾਰ, ਫ਼ਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ, ਫ਼ਤਹਿਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਾਤੋਂ ਸ਼ਾਮਿਲ ਹਨ | , ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ, ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ, ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਅਤੇ ਲੁਧਿਆਣਾ ਤੋਂ ਦਵਿੰਦਰ ਸਿੰਘ ਪਨੇਸਰ ਰਾਮਗੜ੍ਹੀਆ ਨੂੰ ਉਮੀਦਵਾਰ ਬਣਾਇਆ ਗਿਆ ਹੈ।


ਇਹ ਵੀ ਪੜ੍ਹੋ-Lok Sabha Elections 2024: ਪੀਐੱਮ ਮੋਦੀ ਤੇ ਸ਼ਾਹ ਨੇ ਪੰਜਾਬ ਆਉਣ ਦੀ ਖਿੱਚੀ ਤਿਆਰੀ, ਜਾਣੋ ਕਿੱਥੇ-ਕਿੱਥੇ ਕਰਨਗੇ ਰੈਲੀਆਂ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ