Punjab Politics: ਜਲਾਲਾਬਾਦ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਦੋ ਦਿਨ ਪਹਿਲਾਂ ਬਹੁਜਨ ਸਮਾਜ ਪਾਰਟੀ (ਬਸਪਾ) ਵਿੱਚ ਸ਼ਾਮਲ ਹੋਏ ਸਨ। ਪਾਰਟੀ ਨੇ ਹੁਣ ਉਨ੍ਹਾਂ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। 


ਇਹ ਜਾਣਕਾਰੀ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਪਾਲ ਅਤੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਸਾਰੀਆਂ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਗੜ੍ਹੀ ਨੇ ਕਿਹਾ ਕਿ ਸੁਰਿੰਦਰ ਸਿੰਘ ਕੰਬੋਜ ਸਿਆਸੀ ਖੇਤਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾ ਪੁੱਤਰ ਜਗਦੀਪ ਗੋਲਡੀ ਜਲਾਲਾਬਾਦ ਤੋਂ 'ਆਪ' ਦਾ ਵਿਧਾਇਕ ਹੈ।


ਪੁੱਤ ਨੇ ਸੁਖਬੀਰ ਬਾਦਲ ਨੂੰ ਹਰਾਇਆ 


ਗੋਲਡੀ ਕੰਬੋਜ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ 30,930 ਵੋਟਾਂ ਨਾਲ ਹਰਾਇਆ ਸੀ। ਜਦਕਿ ਪਿਤਾ ਸੁਰਿੰਦਰ ਕੰਬੋਜ ਉਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਜਿਸ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਚੋਣ ਲੜੀ ਸੀ।


ਕੰਬੋਜ ਭਾਈਚਾਰੇ ਨੂੰ ਇਕਜੁੱਟ ਕਰਨ ਦੀ ਗੱਲ 


ਸੂਬਾ ਪ੍ਰਧਾਨ ਜਸਵੀਰ ਸਿੰਘ ਨੇ ਸੁਰਿੰਦਰ ਕੰਬੋਜ ਨੂੰ ਟਿਕਟ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਹਰ ਜਾਤੀ ਅਤੇ ਧਰਮ ਦੇ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦਾ ਕੰਬੋਜ ਸਮਾਜ ਨਾਲ ਅਟੁੱਟ ਅਤੇ ਗੂੜ੍ਹਾ ਰਿਸ਼ਤਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ