Lok Sabha Election 2024: ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਾਕੀ ਰਹਿ ਗਏ ਹਨ, ਹੁਣ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ ਵੱਡੇ ਦਿੱਗਜਾਂ ਦਾ ਤਾਂਤਾ ਲੱਗਿਆ ਹੋਇਆ ਹੈ, ਪੀਐਮ ਮੋਦੀ ਤੋਂ ਲੈਕੇ ਵੱਡੇ-ਵੱਡੇ ਆਗੂ ਚੋਣ ਪ੍ਰਚਾਰ ਕਰ ਰਹੇ ਹਨ। ਉੱਥੇ ਹੀ ਬਸਪਾ ਸੁਪਰੀਮੋ ਮਾਇਆਵਤੀ ਵੀ ਪੰਜਾਬ ਆ ਰਹੇ ਹਨ। ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।


ਦੁਪਹਿਰ 12 ਵਜੇ ਉਹ ਨਵਾਂਸ਼ਹਿਰ ਦੇ ਬੱਗਾ ਰੋਡ 'ਤੇ ਮਹੱਲਾਂ ਗਰਾਊਂਡ 'ਚ ਚੋਣ ਸਭਾ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਰੈਲੀ ਲਈ ਪਾਰਟੀ ਵੱਲੋਂ ਪੂਰੀ ਤਿਆਰੀ ਕਰ ਲਈਆਂ ਗਈਆਂ ਹਨ। ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਹੈ।


ਇਹ ਵੀ ਪੜ੍ਹੋ: PM Modi: ਪੰਜਾਬ 'ਚ ਪੀਐਮ ਮੋਦੀ ਦਾ ਦੂਜਾ ਦਿਨ, ਦਿਨੇਸ਼ ਬਾਬੂ, ਮਨਜੀਤ ਮੰਨਾ ਸਣੇ ਇਨ੍ਹਾਂ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ, ਕਈ ਰੂਟ ਹੋਏ ਡਾਇਵਰਟ


ਸੂਬੇ 'ਚ ਬਸਪਾ ਲੋਕ ਸਭਾ ਚੋਣਾਂ ਇਕੱਲੇ ਆਪਣੇ ਦਮ 'ਤੇ ਲੜ ਰਹੀ ਹੈ। ਪਾਰਟੀ ਦਾ ਕਿਸੇ ਵੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੈ। ਬਸਪਾ ਨੇ ਸਾਰੀਆਂ ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਰੈਲੀ ਵਿੱਚ ਸਾਰੇ ਉਮੀਦਵਾਰ ਵੀ ਸ਼ਾਮਲ ਹੋਣਗੇ। ਇਸ ਲੋਕ ਸਭਾ ਹਲਕੇ ਵਿੱਚ ਬਸਪਾ ਦਾ ਚੰਗਾ ਆਧਾਰ ਹੈ। ਇਸ ਦਾ ਕਾਰਨ ਇਹ ਵੀ ਹੈ ਕਿ ਪਾਰਟੀ ਦੇ ਸੰਸਥਾਪਕ ਸ. ਕਾਸ਼ੀਰਾਮ ਦਾ ਜਨਮ ਵੀ ਇਸ ਲੋਕ ਸਭਾ ਹਲਕੇ ਅਧੀਨ ਪੈਂਦੇ ਜ਼ਿਲ੍ਹਾ ਰੂਪਨਗਰ ਦੇ ਇੱਕ ਪਿੰਡ ਵਿੱਚ ਹੋਇਆ ਸੀ। ਇਸ ਦੇ ਨਾਲ ਹੀ ਉਹ ਇਸ ਹਲਕੇ ਤੋਂ ਲੋਕ ਸਭਾ ਚੋਣ ਵੀ ਜਿੱਤੇ ਸਨ। ਹਾਲਾਂਕਿ ਉਸ ਸਮੇਂ ਇਹ ਹਲਕਾ ਹੁਸ਼ਿਆਰਪੁਰ ਲੋਕ ਸਭਾ ਹਲਕੇ ਅਧੀਨ ਆਉਂਦਾ ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Road Accident: ਸਵੇਰੇ ਸਵੇਰੇ ਵਾਪਰਿਆ ਭਾਣਾ, ਮਾਤਾ ਵੈਸ਼ਨੋ ਮੰਦਰ ਨੂੰ ਜਾ ਰਹੇ 7 ਸ਼ਰਧਾਲੂਆਂ ਦੀ ਮੌਤ, 25 ਜ਼ਖਮੀ