ਚੰਡੀਗੜ੍ਹ: ਪੰਜਾਬ ਵਿੱਚ ਦਲਿਤ ਮੁੱਖ ਮੰਤਰੀ ਬਣਾਉਣ ਮਗਰੋਂ ਪੂਰੇ ਦੇਸ਼ ਵਿੱਚ ਸਿਆਸਤ ਤੇਜ਼ ਹੋ ਗਈ ਹੈ। ਬਸਪਾ ਸੁਪਰੀਮੋ ਨੇ ਅੱਜ ਕਾਂਗਰਸ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਦਲਿਤ ਲੀਡਰ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਚੋਣ ਸਟੰਟ ਹੈ। ਉਨ੍ਹਾਂ ਕਿਹਾ ਕਿ ਚੰਨੀ ਨੂੰ ਥੋੜ੍ਹੇ ਸਮੇਂ ਲਈ ਹੀ ਮੁੱਖ ਮੰਤਰੀ ਬਣਾਇਆ ਗਿਆ ਹੈ।


ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਚੋਣਾਂ ਨੂੰ ਵੇਖਦਿਆਂ ਹੀ ਅਜਿਹਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਲਿਤ ਕਾਂਗਰਸ ਤੋਂ ਸਾਵਧਾਨ ਰਹਿਣ। ਅਹਿਮ ਗੱਲ ਹੈ ਕਿ ਬਸਪਾ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜ ਰਹੀ ਹੈ। ਅਕਾਲੀ ਦਲ ਨੇ ਵੀ ਦਲਿਤ ਉੱਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਹੋਇਆ ਹੈ।


 


ਦੱਸ ਦੇਈਏ ਹੁਣ ਤੱਕ ਜੱਟ ਸਿੱਖ ਭਾਈਚਾਰੇ ’ਚੋਂ ਹੀ ਪੰਜਾਬ ਦਾ ਮੁੱਖ ਮੰਤਰੀ ਬਣਦਾ ਰਿਹਾ ਹੈ। ਪੰਜਾਬ ਦੇ ਇਤਿਹਾਸ ਵਿੱਚ ਚਰਨਜੀਤ ਚੰਨੀ ਪਹਿਲੇ ਦਲਿਤ ਮੁੱਖ ਮੰਤਰੀ ਹਨ। ਚੰਨੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਮਰਥਨ ਨਾਲ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਵਿੱਚ ਕਾਮਯਾਬ ਰਹੇ। ਇਹ ਕੁਰਸੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ।


 


ਪੰਜਾਬ ਵਿੱਚ 5 ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੀ ਸਥਿਤੀ ਵਿੱਚ ਦਲਿਤ ਵੋਟ ਬੈਂਕ ਪੈਦਾ ਕਰਨ ਨੂੰ ਕਾਂਗਰਸ ਦਾ ਮਾਸਟਰ ਸਟ੍ਰੋਕ ਮੰਨਿਆ ਜਾ ਰਿਹਾ ਹੈ। ਪੰਜਾਬ ਵਿੱਚ 32% ਦਲਿਤ ਆਬਾਦੀ ਹੈ। 117 ਵਿੱਚੋਂ 34 ਸੀਟਾਂ ਰਾਖਵੀਆਂ ਹਨ। ਚੰਨੀ ਭਾਵੇਂ ਇੱਕ ਦਲਿਤ ਆਗੂ ਹਨ ਪਰ ਸਿੱਖ ਭਾਈਚਾਰੇ ਨਾਲ ਸਬੰਧਤ ਹਨ। ਇਸ ਪੱਖੋਂ ਵੀ ਕਾਂਗਰਸ ਨੂੰ ਵੱਡਾ ਸਿਆਸੀ ਲਾਹਾ ਮਿਲੇਗਾ। ਖਾਸ ਕਰਕੇ, ਪੰਜਾਬ ਦੇ ਦੋਆਬਾ ਖੇਤਰ, ਜਿਸ ਨੂੰ ਦਲਿਤ ਲੈਂਡ ਵੀ ਕਿਹਾ ਜਾਂਦਾ ਹੈ। ਇਸ ਖ਼ਿੱਤੇ ਵਿੱਚ ਕਾਂਗਰਸ ਦਾ ਆਧਾਰ ਹੋਰ ਵਧ ਸਕਦਾ ਹੈ।


 


 


ਇਹ ਵੀ ਪੜ੍ਹੋ: Punjab Congress: ਬ੍ਰਹਮ ਮਹਿੰਦਰਾ ਆਊਟ, ਓਪੀ ਸੋਨੀ ਨੇ ਮਾਰੀ ਬਾਜੀ, ਉੱਪ ਮੁੱਖ ਮੰਤਰੀ ਬਣੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904