Crime news: ਬੀ-ਟੈਕ ਦੇ ਵਿਦਿਆਰਥੀ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
Bathinda news: ਬਠਿੰਡਾ ਦੀ ਕ੍ਰਿਸ਼ਨਾ ਕਲੋਨੀ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
Bathinda news: ਬਠਿੰਡਾ ਦੀ ਕ੍ਰਿਸ਼ਨਾ ਕਲੋਨੀ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਅਤੇ ਪੁਲਿਸ ਦੀ ਹਾਜ਼ਰੀ ਵਿੱਚ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰਿਆ ਗਿਆ।
ਜਾਣਕਾਰੀ ਦਿੰਦਿਆਂ ਸੰਸਥਾ ਦੇ ਵਲੰਟੀਅਰ ਮੋਨੂੰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਬਿੱਟੂ ਕੁਮਾਰ (19 ਸਾਲ) ਪੁੱਤਰ ਸੰਤੋਸ਼ ਸ਼ਾਹ ਵਾਸੀ ਗੋਪਾਲਗੰਜ (ਬਿਹਾਰ) ਵਜੋਂ ਹੋਈ ਹੈ, ਜੋ ਕਿ ਬਠਿੰਡਾ ਕ੍ਰਿਸ਼ਨਾ ਕਲੋਨੀ ਵਿਖੇ ਆਪਣੇ ਮਾਮੇ ਦੇ ਘਰ ਰਹਿ ਰਿਹਾ ਸੀ।
ਇਹ ਵੀ ਪੜ੍ਹੋ: Jalandhar News: ਕਿਸਾਨ ਅੰਦਲੋਨ ਦੇ 'ਹੀਰੋ' ਡਾਕਟਰ ਸਵੈਮਾਨ ਸਿੰਘ ਦਾ ਕੈਲੀਫੋਰਨੀਆ ਵਿਧਾਨ ਸਭਾ ’ਚ ਸਨਮਾਨ
ਇਹ ਬਠਿੰਡਾ ਮਹਾਰਾਜਾ ਰਣਜੀਤ ਸਿੰਘ ਪੌਲੀਟੈਕਨਿਕ ਦਾ ਵਿਦਿਆਰਥੀ ਸੀ।ਕਾਲਜ ਵਿੱਚ ਬੀ-ਟੈੱਕ ਦਾ ਵਿਦਿਆਰਥੀ ਸੀ। ਨੌਜਵਾਨ ਘਰ ਦੀ ਪਹਿਲੀ ਮੰਜ਼ਿਲ 'ਤੇ ਰਹਿੰਦਾ ਸੀ। ਪੁਲਿਸ ਨੇ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਅਤੇ ਇਸ ਮਾਮਲੇ 'ਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Road Accident: ਜਲੰਧਰ 'ਚ ਪਰਾਲੀ ਨਾਲ ਭਰੀ ਟਰਾਲੀ ਨਾਲ ਟਕਰਾਈ ਕਾਰ, 2 ਔਰਤਾਂ ਸਮੇਤ 3 ਦੀ ਮੌਤ