ਮਾਨਸਾ: ਪੰਜਾਬ ਵਿਧਾਨ ਸਭਾ ਦਾ ਸੈਸ਼ਨ 28 ਅਗਸਤ ਨੂੰ ਸ਼ੁਰੂ ਹੋਣ ਜਾ ਰਿਹਾ ਹੈ।ਪਰ ਉਸ ਤੋਂ ਪਹਿਲਾਂ ਹੀ ਪੰਜਾਬ ਦੇ ਕਈ ਵਿਧਾਇਕ ਕੋਰੋਨਾ ਪੌਜ਼ੇਟਿਵ ਆ ਰਹੇ ਹਨ।ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਆਮ ਆਦਮੀ ਪਾਰਟੀ ਵਿਧਾਇਕ ਪ੍ਰਿੰਸੀਪਲ ਬੁਧਰਾਮ ਵੀ ਕੋਰੋਨਾ ਪੌਜ਼ੇਟਿਵ ਆਏ ਹਨ।
ਪ੍ਰਿੰਸੀਪਲ ਬੁੱਧਰਾਮ ਦੇ ਕੋਰੋਨਾ ਪੌਜ਼ੇਟਿਵ ਹੋਣ ਦੀ ਪੁਸ਼ਟੀ ਸਿਹਤ ਵਿਭਾਗ ਨੇ ਕੀਤੀ ਹੈ।ਵਿਧਾਇਕ ਬੁਧਰਾਮ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਉਹਨਾ ਕਿਹਾ ਕਿ ਪਹਿਲਾਂ ਉਹਨਾਂ ਟੈਸਟ ਕਰਵਾਇਆ ਸੀ, ਜੋ ਨੈਗੇਟਿਵ ਆਇਆ ਹੈ 'ਤੇ ਹੁਣ ਉਹਨਾਂ ਦੀ ਸਿਹਤ ਖ਼ਰਾਬ ਹੋਈ ਤਾਂ ਉਨ੍ਹਾਂ ਨੇ ਦੁਬਾਰਾ ਟੈਸਟ ਕਰਵਾਇਆ।ਜਿਸ ਤੋਂ ਬਾਅਦ ਉਨ੍ਹਾਂ ਦੀ ਕੋਰੋਨਾਵਾਇਰਸ ਰਿਪੋਰਟ ਪੌਜ਼ੇਟਿਵ ਪਾਈ ਗਈ ਹੈ।