Budget 2024: ਬਜਟ 'ਚ ਪੰਜਾਬ ਦੀ ਅਣਦੇਖੀ ਕਾਰਨ ਭੜਕੀ ਪੰਜਾਬ ਕਾਂਗਰਸ, ਕਿਹਾ- ਇੱਕ ਵੀ ਸੀਟ ਨਹੀਂ ਮਿਲੀ ਤਾਂ ਕਰਕੇ...., ਸਾਨੂੰ ਤਾਂ ਦੇਸ਼ ਦੇ ਨਕਸ਼ੇ ਤੋਂ ਹੀ....
ਕਾਂਗਰਸੀ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਲਈ ਇੱਕ ਵੀ ਐਲਾਨ ਨਹੀਂ ਕੀਤਾ ਗਿਆ। ਕਈ ਵਾਰ ਸਾਨੂੰ ਲੱਗਦਾ ਹੈ ਕਿ ਤੁਸੀਂ ਸਾਨੂੰ ਭਾਰਤ ਦੇ ਨਕਸ਼ੇ ਤੋਂ ਹਟਾ ਰਹੇ ਹੋ।
Budget 2024: ਮੋਦੀ ਸਰਕਾਰ ਦੇ ਬਜਟ 'ਚ ਪੰਜਾਬ ਲਈ ਕੋਈ ਨਵਾਂ ਐਲਾਨ ਨਾ ਕੀਤੇ ਜਾਣ 'ਤੇ ਕਾਂਗਰਸੀ ਸੰਸਦ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ। ਬਜਟ ਭਾਸ਼ਣ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸੀ ਸੰਸਦ ਮੈਂਬਰਾਂ ਨੇ ਦੋਸ਼ ਲਾਇਆ ਕਿ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਮੋਦੀ ਸਰਕਾਰ ਨੇ ਇੱਕ ਵਾਰ ਫਿਰ ਸੂਬੇ ਲਈ ਕੁਝ ਵੀ ਐਲਾਨ ਨਹੀਂ ਕੀਤਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 'ਏਬੀਪੀ ਨਿਊਜ਼' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ, ''ਪੰਜਾਬ ਨੂੰ ਕੁਝ ਨਹੀਂ ਦਿੱਤਾ ਗਿਆ, ਇਹ ਇੱਕ ਸਰਹੱਦੀ ਰਾਜ ਹੈ, ਅੱਜ ਸਾਡੇ ਨਾਲ ਧੋਖਾ ਹੋਇਆ ਹੈ। ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਭਾਜਪਾ ਨੂੰ ਪੰਜਾਬ ਵਿਚ ਇੱਕ ਵੀ ਸੀਟ ਨਹੀਂ ਮਿਲੀ।
पंजाब से सौतेला व्यवहार करने वाली @BJP4India
— Amarinder Singh Raja Warring (@RajaBrar_INC) July 23, 2024
सरकार मुरदाबाद@Sukhjinder_INC @DrAmarSinghINC @AmritaWarring pic.twitter.com/oA0mIaXAD3
ਵੜਿੰਗ ਨੇ ਕਿਹਾ, "ਬਿਹਾਰ ਅਤੇ ਆਂਧਰਾ ਲਈ ਪੂਰਾ ਬਜਟ ਹੈ।" ਪੂਰਾ ਦੇਸ਼ ਦੇਖ ਰਿਹਾ ਹੈ। ਪੰਜਾਬ ਲਈ ਕੋਈ ਐਲਾਨ ਨਹੀਂ ਹੋਇਆ। ਕਈ ਵਾਰ ਸਾਨੂੰ ਲੱਗਦਾ ਹੈ ਕਿ ਤੁਸੀਂ ਸਾਨੂੰ ਭਾਰਤ ਦੇ ਨਕਸ਼ੇ ਤੋਂ ਹਟਾ ਰਹੇ ਹੋ। ਪੰਜਾਬ ਦੇ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਜਿਸ ਕਾਰਨ ਅਸੀਂ ਰੋਸ ਪ੍ਰਦਰਸ਼ਨ ਕਰ ਰਹੇ ਹਾਂ।
ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਵਿੱਚ ਲੁਧਿਆਣਾ ਦੇ ਸੰਸਦ ਮੈਂਬਰ ਵੜਿੰਗ ਸਮੇਤ ਹੋਰ ਆਗੂ ਸੁਖਜਿੰਦਰ ਸਿੰਘ ਰੰਘਾਵਾ ਅਤੇ ਚਰਨਜੀਤ ਸਿੰਘ ਚੰਨੀ ਹਾਜ਼ਰ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ