Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲੋਕਾਂ ਦੀਆਂ ਉਮੀਦਾਂ ਦੇ ਉਲਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ ਅਤੇ ਅਸਲ ਵਿੱਚ ਇਹ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਇਕ ਜੁਮਲਾ ਸਾਬਤ ਹੋਇਆ ਹੈ।
ਵੜਿੰਗ ਨੇ ਬਜਟ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਭਾਜਪਾ ਸਰਕਾਰ ਦੇ ਨਾ ਸਿਰਫ ਮੌਜੂਦਾ ਕਾਰਜਕਾਲ, ਸਗੋਂ ਆਉਣ ਵਾਲੇ ਲੰਮੇ ਸਮੇਂ ਦਾ ਆਖਰੀ ਬਜਟ ਹੋਣ ਜਾ ਰਿਹਾ ਸੀ, ਇਸ ਲਈ ਸਾਨੂੰ ਉਮੀਦ ਸੀ ਕਿ ਵਿੱਤ ਮੰਤਰੀ ਦੇਸ਼ ਦੇ ਲੋਕਾਂ ਨੂੰ ਕੁਝ ਚੰਗਾ ਵਿਦਾਈ ਦਾ ਤੋਹਫ਼ਾ ਦੇਣਗੇ, ਪਰ ਉਹ ਕਾਫੀ ਨਿਰਾਸ਼ ਸਾਬਤ ਹੋਏ।
ਸੂਬਾ ਕਾਂਗਰਸ ਪ੍ਰਧਾਨ ਨੇ ਕੇਂਦਰੀ ਵਿੱਤ ਮੰਤਰੀ ਅਤੇ ਭਾਜਪਾ ਸਰਕਾਰ ਨੂੰ ਕਿਹਾ ਕਿ ਉਹ ਦੱਸਣ ਕਿ ਇਹ ਆਮ ਆਦਮੀ ਦੀ ਕਿਵੇਂ ਮਦਦ ਕਰਦਾ ਹੈ। ਵੜਿੰਗ ਨੇ ਕਿਹਾ ਕਿ ਮਹੱਤਵਪੂਰਨ ਇਹ ਹੈ ਕਿ ਇਹ ਆਮ ਆਦਮੀ ਦੇ ਦੁੱਖਾਂ ਨੂੰ ਦੂਰ ਕਰਨ ਵਿੱਚ ਕਿਵੇਂ ਮਦਦ ਕਰਦਾ ਹੈ, ਜੋ ਕਿ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਬਜਟ ਵਿੱਚ ਕੋਈ ਢੁਕਵੀਂ ਵਿਵਸਥਾ ਨਹੀਂ ਹੈ, ਜੋ ਖਾਸ ਕਰਕੇ ਕੋਵਿਡ ਮਹਾਂਮਾਰੀ ਤੋਂ ਬਾਅਦ ਰੁਜ਼ਗਾਰ ਅਤੇ ਆਮਦਨੀ ਵਿੱਚ ਵਾਧੇ ਲਈ ਕੁਝ ਉਮੀਦ ਦੇ ਸਕਦੀ ਹੈ।
ਵੜਿੰਗ ਨੇ ਬਜਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਪੰਜਾਬ ਖਾਸ ਕਰਕੇ ਖੇਤੀਬਾੜੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਅਸਫਲ ਰਿਹਾ ਹੈ। ਬਜਟ 'ਤੇ ਝਾਤੀ ਮਾਰਨ ਤੋਂ ਪਤਾ ਲੱਗਦਾ ਹੈ ਕਿ ਇਸ ਸਰਕਾਰ ਲਈ ਖੇਤੀ ਸਭ ਤੋਂ ਘੱਟ ਅਤੇ ਆਖਰੀ ਤਰਜੀਹ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :