Budget Session 4th Day: ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਭਗਵੰਤ ਮਾਨ ਸਰਕਾਰ ਨੇ ਆਪਣਾ ਤੀਸਰਾ ਬਜਟ ਪੇਸ਼ ਕੀਤਾ ਸੀ। ਜਿਸ 'ਤੇ ਅੱਜ ਵਿਧਾਨ ਸਭਾ ਵਿੱਚ ਬਹਿਸ ਹੋਵੇਗੀ। ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਚੌਥਾ ਦਿੱਨ ਹੈ। ਅੱਜ ਦਾ ਦਿਨ ਵੀ ਹੰਗਾਮੇਦਾਰ ਰਹਿਣ ਵਾਲਾ ਹੈ। 



ਮੰਗਲਵਾਰ ਨੂੰ ਪੰਜਾਬ ਸਰਕਾਰ ਨੇ 2 ਲੱਖ ਕਰੋੜ ਰੁਪਏ ਵਾਲਾ ਪੰਜਾਬ ਦਾ ਬਜਟ ਪੇਸ਼ ਕੀਤਾ ਸੀ। ਮਾਨ ਸਰਕਾਰ ਦਾ ਦਾਅਵਾ ਹੈ ਕਿ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦਾ ਬਜਟ 2 ਲੱਖ ਕਰੋੜ ਨੂੰ ਪਾਰ ਗਿਆ ਹੈ। ਮਾਨ ਸਰਕਾਰ ਨੇ ਇਸ ਨੂੰ ਲੋਕ ਪੱਖੀ ਬਜਟ ਕਰਾਰ ਦਿੱਤਾ ਹੈ ਅਤੇ ਕਿਹਾ ਸੀ ਕਿ ਜਨਤਾ 'ਤੇ ਕੋਈ ਨਵਾਂ ਟੈਕਸ ਵੀ ਨਹੀਂ ਲਗਾਇਆ। 



ਦੇਖਿਆ ਜਾਵੇ ਤਾਂ ਜੇ ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਤਾਂ ਸਰਕਾਰ ਨੇ ਕੋਈ ਨਵਾਂ ਐਲਾਨ ਵੀ ਨਹੀਂ ਕੀਤਾ। ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਵਾਲੇ ਵਾਅਦੇ 'ਤੇ ਵੀ ਸਰਕਾਰ ਹਾਲੇ ਤੱਕ ਮੋਹਰ ਨਹੀਂ ਲਗਾ ਸਕੀ। ਵਿਰੋਧੀ ਪਾਰਟੀਆਂ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। 


ਹਾਲਾਂਕਿ ਇਸ ਵਾਰ ਸੀਐਮ ਭਗਵੰਤ ਮਾਨ ਅਤੇ ਹੋਰ ਮੰਤਰੀ ਵੀ ਹਮਲਾਵਰ ਮੂਡ ਵਿੱਚ ਹਨ। ਇਸ ਦੇ ਨਾਲ ਹੀ ਵਿੱਤ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਜਟ ਨਾਲ ਜੁੜੇ ਵਿਰੋਧੀ ਧਿਰ ਦੇ ਹਰ ਸਵਾਲ ਦਾ ਜਵਾਬ ਦੇਣਗੇ।


ਅੱਜ ਦਾ ਸੈਸ਼ਨ ਸਵਾਲ ਜਵਾਬ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਧਿਆਨ ਪ੍ਰਸਤਾਵ ਦੀ ਪ੍ਰਕਿਰਿਆ ਹੋਵੇਗੀ। ਫਿਰ ਤਲਵਾੜਾ ਤੋਂ ਬਲਾਚੌਰ ਵਿਚਕਾਰ ਵਹਿਣ ਵਾਲੀ ਨਵੀਂ ਬਣੀ ਕੰਢੀ ਨਹਿਰ ਦੇ ਕਿਨਾਰਿਆਂ ਦੇ ਟੁੱਟਣ ਦਾ ਮੁੱਦਾ ਉਠਾਇਆ ਜਾਵੇਗਾ। ਇਸ ਤੋਂ ਬਾਅਦ ਲੇਖਾ ਕਮੇਟੀ ਦੀ ਰਿਪੋਰਟ ਆਵੇਗੀ। ਫਿਰ ਸਾਲ 2015-16 ਲਈ ਖੇਤੀ ਅਤੇ ਕਿਸਾਨ ਭਲਾਈ ਨਾਲ ਸਬੰਧਤ ਕੈਗ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ।


ਇਸ ਤੋਂ ਇਲਾਵਾ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਰਿਪੋਰਟਾਂ ਵੀ ਪੇਸ਼ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚ ਪੰਚਾਇਤੀ ਵਿਭਾਗ, ਪੰਜਾਬ ਰਾਜ ਜੰਗਲਾਤ ਵਿਭਾਗ, ਰਾਜ ਸੂਚਨਾ ਕਮਿਸ਼ਨ, ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ ਅਤੇ ਪੰਜਾਬ ਐਗਰੋ ਦੀਆਂ ਸਾਲਾਨਾ ਰਿਪੋਰਟਾਂ ਸ਼ਾਮਲ ਹਨ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।