Punjab Government Budget Session: ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੁੰਦਿਆਂ ਹੀ ਕਾਂਗਰਸ ਨੇ ਭਗਵੰਤ ਮਾਨ ਨੂੰ ਘੇਰਿਆ ਹੈ। ਕਾਂਗਰਸ ਨੇ ਕਿਸਾਨ ਮੋਰਚੇ ਉਖਾੜਨ ਤੇ ਕਿਸਾਨਾਂ ਉਪਰ ਲਾਠੀਚਾਰਜ ਦਾ ਅਲੋਚਨਾ ਕੀਤੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਮੀਟਿੰਗ ਲਈ ਬੁਲਾ ਕੇ ਧੋਖੇ ਨਾਲ ਉਨ੍ਹਾਂ ਦੇ ਮੋਰਚੇ ਉਖਾੜ ਦਿੱਤੇ। ਇਸ ਮਗਰੋਂ ਕਾਂਗਰਸ ਨੇ ਰਾਜਪਾਲ ਦੇ ਭਾਸ਼ਨ ਦਾ ਬਾਈਕਾਟ ਕਰ ਦਿੱਤਾ।
ਦਰਅਸਲ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਅੱਜ ਰਾਸ਼ਟਰੀ ਗਾਣ ਨਾਲ ਹੋਈ। ਜਿਵੇਂ ਹੀ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਕੱਠ ਨੂੰ ਸੰਬੋਧਨ ਕਰਨਾ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਨੇ ਜਬਰਦਸਤ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਪੁਲਿਸ ਦੀ ਕਾਰਵਾਈ ਤੇ ਪਟਿਆਲਾ ਵਿੱਚ ਕਰਨਲ ਤੇ ਉਨ੍ਹਾਂ ਦੇ ਪੁੱਤਰ 'ਤੇ ਹੋਏ ਹਮਲੇ ਦਾ ਵਿਰੋਧ ਕੀਤਾ। ਕਾਂਗਰਸੀ ਵਿਧਾਇਕਾਂ ਨੇ ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ।
ਸੈਸ਼ਨ ਦੀ ਸ਼ੁਰੂਆਤ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰਿਆਂ ਨੇ ਖੜ੍ਹੇ ਹੋ ਕੇ ਰਾਸ਼ਟਰੀ ਗੀਤ ਗਾਇਆ। ਇਸ ਮਗਰੋਂ ਤੁਰੰਤ ਹੰਗਾਮਾ ਹੋ ਗਿਆ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਤੇ ਵਿਰੋਧੀ ਪਾਰਟੀਆਂ ਦੇ ਵਿਧਾਇਕ ਪੂਰੀ ਤਿਆਰੀ ਨਾਲ ਵਿਧਾਨ ਸਭਾ ਵਿੱਚ ਪਹੁੰਚੇ ਹਨ। ਸੀਨੀਅਰ ਕਾਂਗਰਸੀ ਆਗੂ ਤੇ ਸੀਐਲਪੀ ਲੀਡਰ ਪ੍ਰਤਾਪ ਸਿੰਘ ਬਾਜਵਾ ਹੱਥ ਵਿੱਚ ਇੱਕ ਤਖ਼ਤੀ ਲੈ ਕੇ ਪਹੁੰਚੇ। ਉਨ੍ਹਾਂ ਨੇ ਆਪਣੇ ਹੱਥਾਂ 'ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ।
ਇਸ ਦੌਰਾਨ ਬਾਜਵਾ ਨੇ ਕਿਹਾ ਕਿ ਅੱਜ ਦੇ ਸੈਸ਼ਨ ਵਿੱਚ ਰਾਜਪਾਲ ਦੇ ਭਾਸ਼ਣ ਤੋਂ ਬਾਅਦ, ਉਹ ਦੋ ਗੱਲਾਂ 'ਤੇ ਇਤਰਾਜ਼ ਉਠਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਛਾਣ "ਜੈ ਜਵਾਨ, ਜੈ ਕਿਸਾਨ" ਰਹੀ ਹੈ, ਪਰ ਹਾਲ ਹੀ ਵਿੱਚ ਵਾਪਰੀਆਂ ਕੁਝ ਘਟਨਾਵਾਂ ਚਿੰਤਾਜਨਕ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਕਿਸਾਨ ਤੇ ਨਾ ਹੀ ਜਵਾਨ ਨੂੰ ਸਤਿਕਾਰ ਦੇ ਰਹੀ ਹੈ।