Kharar News : ਪੰਜਾਬ ਅੰਦਰ ਲਗਾਤਾਰ ਭਾਰੀ ਮੀਂਹ ਦਾ ਕਹਿਰ ਜਾਰੀ ਹੈ। ਪੂਰੇ ਪੰਜਾਬ ਵਿੱਚ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜਿਥੇ ਇੱਕ ਪਾਸੇ ਡੇਰਾਬੱਸੀ ਦੀ ਇੱਕ ਸੋਸਾਇਟੀ ਮੀਂਹ ਦੇ ਪਾਣੀ ਵਿਚ ਡੁੱਬ ਗਈ, ਉਥੇ ਹੀ ਮੋਹਾਲੀ ਦੇ ਖਰੜ ਵਿਚ 3 ਮੰਜ਼ਿਲਾਂ ਬਿਲਡਿੰਗ ਡਿੱਗ ਗਈ, ਜਿਸ ਦੀਆਂ ਕੁੱਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

 

ਜਾਣਕਾਰੀ ਅਨੁਸਾਰ ਖਰੜ ਤੋਂ ਖਾਨਪੁਰ ਵੱਲ ਨਿਕਲਦੀ ਚੋਈ ਦੇ ਕਿਨਾਰੇ 'ਤੇ ਵਸੇ ਪੰਚ-ਵਟੀ ਇਨਕਲੇਵ 'ਚ ਪਾਣੀ ਦਾ ਵਹਾਅ ਇੰਨਾ ਤੇਜ਼ ਸੀ ਕਿ ਉਸ ਦੇ ਕਿਨਾਰੇ 'ਤੇ ਵਸੇ ਕਈ ਮਕਾਨ ਇਸ ਮੀਂਹ ਦੀ ਲਪੇਟ ਵਿਚ ਆ ਗਏ। ਜਿਨ੍ਹਾਂ ਵਿੱਚੋਂ ਦੋ ਮਕਾਨ ਤਾਂ ਦੇਖਦੇ-ਦੇਖਦੇ ਹੀ ਢਹਿ ਢੇਰੀ ਹੋ ਗਏ। ਹਾਲਾਂਕਿ ਸਥਿਤੀ ਨੂੰ ਦੇਖਦਿਆਂ ਪਹਿਲਾਂ ਹੀ ਮਕਾਨ ਖਾਲੀ ਕਰਵਾ ਲਏ ਗਏ ਸਨ। ਜਿਸ ਕਾਰਨ ਕੋਈ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। 

 

ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਸਥਾਨਕ ਪ੍ਰਸ਼ਾਸਨ ਨੇ ਦੱਸਿਆ ਕਿ ਚੋਈ ਦੇ ਕਿਨਾਰੇ ਤੇ ਵਸਿਆ ਪੰਚ-ਵਟੀ ਇਨਕਲੇਵ ਜੋ ਕੇ ਵਾਰਡ ਨੰਬਰ 3 ਵਿੱਚ ਆਉਂਦਾ ਹੈ। ਇਸ ਇਲਾਕੇ ਦੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਮਕਾਨ ਲਗਾਤਾਰ ਖਾਲੀ ਕਰਵਾਕੇ ਨੇੜੇ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਿਖੇ ਲੋਕਾਂ ਨੂੰ ਸਥਿਤੀ ਸੰਭਲਣ ਤੱਕ ਸ਼ਿਫਟ ਕਰ ਦਿੱਤਾ ਗਿਆ ਹੈ।

 

ਦੱਸ ਦੇਈਏ ਕਿ ਪਿਛਲੇ 2 ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਤੇ ਕਿਸਾਨਾਂ ਦਾ ਹਜ਼ਾਰਾਂ ਏਕੜ ਨਵਾਂ ਬੀਜਿਆ ਝੋਨਾ ਡੁੱਬ ਗਿਆ ਹੈ ਅਤੇ ਕਈ ਸੜਕਾਂ ਵਿਚ ਪਾੜ ਪੈਣ ਕਾਰਨ ਖੇਤ ਦਰਿਆ ਬਣੇ ਦਿਖਾਈ ਦੇ ਰਹੇ ਹਨ। ਪਿੰਡਾਂ ਵਿਚ ਹਰ ਪਾਸੇ ਖੇਤਾਂ ਵਿਚ ਪਾਣੀ ਹੀ ਪਾਣੀ ਦਿਖ ਰਿਹਾ ਹੈ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਪੈਰ ਹੋਇਆ ਫਰੈਕਚਰ , ਲੱਗਿਆ ਪਲਸਤਰ


ਇਹ ਵੀ ਪੜ੍ਹੋ : ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਪਾਣੀ ਨਾਲ ਭਰੀਆਂ ਸੜਕਾਂ ਦੀ ਸੂਚੀ ਕੀਤੀ ਜਾਰੀ, MC ਨੇ ਕਿਹਾ ਟੀਮਾਂ ਸੜਕਾਂ ਨੂੰ ਸਾਫ਼ ਕਰਨ ਦਾ ਕਰ ਰਹੀਆਂ ਕੰਮ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ