ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, ਜਾਇਦਾਦ 'ਤੇ ਚੱਲਿਆ ਪੀਲਾ ਪੰਜਾ
Amritsar News: ਅੰਮ੍ਰਿਤਸਰ ਵਿੱਚ ਪੁਲਿਸ ਅਤੇ ਨਗਰ ਨਿਗਮ ਨੇ ਇੱਕ ਹੋਰ ਨਸ਼ਾ ਤਸਕਰ ਵਿਰੁੱਧ ਕਾਰਵਾਈ ਕੀਤੀ। ਇਸ ਕਾਰਵਾਈ ਵਿੱਚ ਗੁੱਜਰਪੁਰਾ ਦੇ ਰਹਿਣ ਵਾਲੇ ਨਸ਼ਾ ਤਸਕਰ ਅਜੇ ਕੁਮਾਰ ਉਰਫ਼ ਬਿੱਲੀ ਦਾ ਘਰ ਢਾਹ ਦਿੱਤਾ ਗਿਆ।

Amritsar News: ਅੰਮ੍ਰਿਤਸਰ ਵਿੱਚ ਪੁਲਿਸ ਅਤੇ ਨਗਰ ਨਿਗਮ ਨੇ ਇੱਕ ਹੋਰ ਨਸ਼ਾ ਤਸਕਰ ਵਿਰੁੱਧ ਕਾਰਵਾਈ ਕੀਤੀ। ਇਸ ਕਾਰਵਾਈ ਵਿੱਚ ਗੁੱਜਰਪੁਰਾ ਦੇ ਰਹਿਣ ਵਾਲੇ ਨਸ਼ਾ ਤਸਕਰ ਅਜੇ ਕੁਮਾਰ ਉਰਫ਼ ਬਿੱਲੀ ਦਾ ਘਰ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਜੇ ਵਿਰੁੱਧ ਐਨਡੀਪੀਐਸ ਐਕਟ ਤਹਿਤ 5 ਮਾਮਲੇ ਦਰਜ ਕੀਤੇ ਗਏ ਹਨ। ਉਹ ਇਸ ਵੇਲੇ ਜ਼ਮਾਨਤ 'ਤੇ ਬਾਹਰ ਹੈ। ਅਦਾਲਤ ਨੇ ਉਸ ਨੂੰ ਭਗੌੜਾ ਐਲਾਨਿਆ ਹੋਇਆ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆ ਅਜੇ ਦੀ ਮਾਂ ਪਰਮਜੀਤ ਕੌਰ ਨੇ ਕਿਹਾ ਕਿ ਘਰ ਬਣਾਉਣ ਲਈ ਪੈਸੇ ਉਨ੍ਹਾਂ ਦੇ ਪਤੀ ਦੀ ਰਿਟਾਇਰਮੈਂਟ 'ਤੇ ਮਿਲੇ ਸਨ। ਉਨ੍ਹਾਂ ਨੇ ਕਿਹਾ, "ਮੇਰਾ ਪੁੱਤਰ ਕਈ ਸਾਲਾਂ ਤੋਂ ਇਸ ਘਰ ਵਿੱਚ ਨਹੀਂ ਰਹਿ ਰਿਹਾ ਹੈ। ਮੇਰਾ ਉਸ ਨਾਲ ਕੋਈ ਸਬੰਧ ਨਹੀਂ ਹੈ, ਫਿਰ ਵੀ ਪੁਲਿਸ ਨੇ ਮੇਰਾ ਘਰ ਢਾਹ ਦਿੱਤਾ। ਮੈਂ ਪ੍ਰਸ਼ਾਸਨ ਨੂੰ ਬਹੁਤ ਮਿੰਨਤਾਂ ਕੀਤੀਆਂ, ਪਰ ਕਿਸੇ ਨੇ ਮੇਰੀ ਗੱਲ ਨਹੀਂ ਸੁਣੀ।"
ਪੁਲਿਸ ਕਮਿਸ਼ਨਰ ਦੀ ਤਸਕਰਾਂ ਨੂੰ ਚੇਤਾਵਨੀ
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ ਨਗਰ ਨਿਗਮ ਦੇ ਹੁਕਮਾਂ 'ਤੇ ਕੀਤੀ ਗਈ ਹੈ। ਅਜੇ ਉਰਫ਼ ਬਿੱਲੂ ਖ਼ਿਲਾਫ਼ 5 ਮਾਮਲੇ ਦਰਜ ਹਨ, ਉਹ ਭਗੌੜਾ ਹੈ ਅਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਪੰਜਾਬ ਸਰਕਾਰ ਅਤੇ ਪੁਲਿਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜੇਕਰ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਹੀਂ ਛੱਡਦੇ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਸਰਕਾਰ ਦੀ ਨਸ਼ਾ ਵੇਚਣ ਵਾਲਿਆਂ ਅਤੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ। ਪ੍ਰਸ਼ਾਸਨ ਅਜਿਹੇ ਅਪਰਾਧੀਆਂ ਦੀਆਂ ਜਾਇਦਾਦਾਂ 'ਤੇ ਲਗਾਤਾਰ ਬੁਲਡੋਜ਼ਰ ਚਲਾ ਰਿਹਾ ਹੈ। ਪੁਲਿਸ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















